Thursday, November 21, 2024
ਤਾਜਾ ਖਬਰਾਂ
ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀਕਿਸਾਨ ਫਤਹਿ ਦਿਵਸ ਮਨਾਓਂਦਿਆਂ ਫੋਰਮ ਵਲੋਂ ਪੂਰੇ ਖਿਤੇ ਦੀ ਖੁਸ਼ਹਾਲੀ ਲਈ ਇੰਡੋ -ਪਾਕਿ ਸਰਹਦ ਖੋਲਣ ਦੀ ਅਪੀਲਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ

Campus Buzz

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

PUNJAB NEWS EXPRESS | November 19, 2024 11:55 PM

ਅੰਮ੍ਰਿਤਸਰ, :  ਸਥਾਨਕ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਦੇ ਸਯੋਗ ਯਤਨਾਂ ਨਾਲ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਉਦਘਾਟਨ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਹੋਇਆ। ਇਸ ਸਮਾਗਮ ਦਾ ਆਰੰਭ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ਼ਬਦ ਗਾਇਨ ਨਾਲ ਕੀਤਾ ਗਿਆ। ਡਾ. ਆਤਮ ਸਿੰਘ ਰੰਧਾਵਾ ਨੇ ਪੌਦੇ ਦੇ ਕੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਉਪਰੰਤ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਨੇ ਮੇਲੇ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਮੇਲਾ ਪੰਜਾਬ ਤੋਂ ਬਾਹਰ ਦੇ ਇਲਾਕਿਆਂ ਵਿਚ ਵੀ ਆਪਣੀ ਪਛਾਣ ਕਾਇਮ ਕਰ ਚੁੱਕਾ ਹੈ।

ਆਮ ਮੇਲਿਆਂ ਨਾਲੋਂ ਇਸ ਮੇਲੇ ਦੀ ਇਹ ਵੱਖਰੀ ਵਿਸ਼ੇਸ਼ਤਾ ਹੈ ਕਿ ਇਹ ਇੱਕ ਸਾਹਿਤਕ ਮੇਲਾ ਹੈ ਜਿਸ ਵਿਚ ਹਰ ਵਿਸ਼ੇ ਨਾਲ ਜੁੜੇ ਗਿਆਨ ਨਾਲ ਸੰਬੰਧਿਤ ਪੁਸਤਕਾਂ ਪਾਠਕਾਂ ਦੇ ਲਈ ਆਕਰਸ਼ਣ ਦਾ ਕਾਰਨ ਬਣਦੀਆਂ ਹਨ। ਇਹ ਮੇਲਾ 1947 ਦੀ ਵੰਡ ਨੂੰ ਸਮਰਪਿਤ ਹੈ ਜਿਸ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨਾ ਹੈ। ਉਹਨਾਂ ਨੇ ਇਸ ਮੇਲੇ ਦੀ ਕਾਮਯਾਬੀ ਲਈ ਵਿਭਾਗ ਦੇ ਮੁਖੀ ਨੂੰ ਸ਼ੁਭ-ਕਾਮਨਾਵਾਂ ਦਿੰਦਿਆਂ ਅਜਿਹੇ ਸਮਾਗਮ ਦੇ ਆਯੋਜਨ ਲਈ ਉਹਨਾਂ ਦੀ ਸਰਾਹਨਾ ਕੀਤੀ।
 
ਪ੍ਰਸਿੱਧ ਚਿੰਤਕ ਅਤੇ ਵਿਦਵਾਨ ਸ. ਅਮਰਜੀਤ ਸਿੰਘ ਗਰੇਵਾਲ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਤਕਨੀਕੀ ਵਿਕਾਸ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਬੀਜ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੁੜੇ ਹੋਏ ਹਨ ਗਿਆਨ ਦਾ ਸਬੰਧ ਸਿੱਖਿਆ ਨਾਲ ਹੈ ਅਤੇ ਸਿੱਖਿਆ ਦਾ ਆਧਾਰ ਪੁਸਤਕਾਂ ਹਨ। ਆਰਟੀਫ਼ੀਸ਼ਲ ਟਕਨਾਲੌਜੀ ਦੀ ਭੂਮਿਕਾ ਬਾਰੇ ੳਹਨਾਂ ਗੱਲ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਗਿਆਨ ਵਿਚ ਵਾਧਾ ਕਰਨਾ ਅਤੇ ਪਾਠਕ ਦੇ ਹਰ ਪ੍ਰਸ਼ਨ ਦਾ ਉਤਰ ਦੇਣਾ ਹੈ। ਹੁਣ ਇਸ ਗੱਲ ਦੀ ਚਿੰਤਾ ਨਹੀਂ ਰਹੀ ਕਿ ਕਿਸੇ ਵੀ ਕਿਸਮ ਦਾ ਗਿਆਨ ਮਨੁੱਖ ਦੀ ਪਹੁੰਚ ਤੋਂ ਬਾਹਰ ਹੈ। ਆਉਣ ਵਾਲੇ ਸਮੇਂ ਵਿਚ ਸਿੱਖਿਆ ਦੇ ਰੁਝਾਨ ਦੇ ਵਧਣ ਨਾਲ ਅਜਿਹੇ ਮੇਲੇ ਹੋਰ ਵੀ ਨਿੱਖਰੇ ਰੂਪ ਵਿਚ ਉਭਰ ਕੇ ਸਾਹਮਣੇ ਆਉਣਗੇ।
 
ਨਾਮਵਰ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਦਰਸ਼ਕਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸਾਡਾ ਸਭਿਆਚਾਰ ਸ਼ਬਦ ਗੁਰੂ ਦੀ ਧਾਰਨਾ ‘ਤੇ ਟਿਕਿਆ ਹੋਇਆ ਹੈ ਇਸ ਵਾਰ ਦਾ ਇਹ ਪੁਸਤਕ ਮੇਲਾ ਨੌਜਵਾਨ ਪੀੜ੍ਹੀ ਦੇ ਰੁਝਾਨ ਨੂੰ ਸੁਚਾਰੂ ਪਾਸੇ ਲਗਾਉਣ ਵਿਚ ਵਿਸ਼ੇਸ਼ ਮਹੱਤਤਾ ਨਿਭਾਵੇਗਾ।
 
ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਪੁਸਤਕਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੁਸਤਕਾਂ ਸਾਡੇ ਗਿਆਨ ਵਿਚ ਵਾਧਾ ਕਰਦੀਆਂ ਹਨ ਇਸ ਲਈ ਹਰੇਕ ਨੂੰ ਇਹਨਾਂ ਨਾਲ ਸਾਂਝ ਪਾਉਣੀ ਚਾਹੀਦੀ ਹੈ।
 
ਡਾ. ਮਹਿਲ ਸਿੰਘ, ਵਾਈਸ ਚਾਂਸਲਰ, ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਸ ਮੌਕੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖ ਨੂੰ ਆਪਣੀ ਸ਼ਖ਼ਸੀਅਤ ਅਤੇ ਜੀਵਨ ਸ਼ੈਲੀ ਨੂੰ ਨਿਖਾਰਨ ਲਈ ਕਿਤਾਬੀ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਖ਼ਾਲਸਾ ਕਾਲਜ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਹਿ ਕਾਲਜ ਹਮੇਸ਼ਾਂ ਹੀ ਸਾਹਿਤਕ ਅਤੇ ਸਮਾਜਿਕ ਵਿਕਾਸ ਲਈ ਆਪਣੇ ਯੋਗ ਵਸੀਲੇ ਕਰਦਾ ਰਿਹਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਹੀ ਇਸ ਮੇਲੇ ਦਾ ਆਯੋਜਨ ਕੀਤਾ ਗਿਆ ਹੈ। ਬੀਤੇ ਸਮਿਆਂ ਵਾਂਗ ਇਹ ਮੇਲਾ ਇਸ ਵਾਰ ਵੀ ਵਿਦਿਆਰਥੀਆਂ ਅਤੇ ਪੁਸਤਕ ਪ੍ਰੇਮੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਮੇਲੇ ਵਿਚ ਲਲਿਤ ਕਲਾ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਗੁਰਦੀਪ ਧੀਮਾਨ ਅਤੇ ਉਪ-ਪ੍ਰਧਾਨ ਸੁਮੀਤ ਦੁਆ ਦੁਆਰਾ ਵਿਰਾਸਤੀ ਅਤੇ ਕਲਾਤਮਕ ਪ੍ਰਦਰਸ਼ਨੀਆਂ ਦਾ ਉਦਘਾਟਨ ਕੀਤਾ ਗਿਆ। ਆਰੀਆ ਬੱਬਰ, ਹਰਦੀਪ ਗਿੱਲ, ਅਨੀਤਾ ਦੇਵਗਨ ਆਪਣੀ ਆਉਣ ਵਾਲੀ ਫਿਲਮ ‘ਹਾਏ ਸੀਰੀ ਵੇ ਸੀਰੀ’ ਫਿਲਮ ਦੀ ਪ੍ਰਮੋਸ਼ਨ ਲਈ ਦਰਸ਼ਕਾਂ ਨਾਲ ਰੂਬਰੂ ਹੋਏ।
 
ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ‘ਸੁਖਨ ਦੇ ਸੂਰਜ’ ਪ੍ਰੋਗਰਾਮ ਵਿਚ ਦੇਸ਼-ਵਿਦੇਸ਼ਾਂ ਵਿਚੋਂ ਆਏ ਪ੍ਰਸਿੱਧ ਪੰਜਾਬੀ ਕਵੀਆਂ- ਡਾ. ਕੁਲਜੀਤ ਸਿੰਘ ਜੰਜੂਆ (ਕਨੇਡਾ), ਪਰਮਿੰਦਰ ਸੋਢੀ (ਜਾਪਾਨ), ਸੁਰਿੰਦਰ ਗੀਤ (ਕਨੇਡਾ) ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਤਕ ਕੀਤੀ ਅਤੇ ਵਿਜੇ ਵਿਵੇਕ, ਅੰਬਰੀਸ਼, ਨੀਤੂ ਅਰੋੜ, ਹਰਮੀਤ ਵਿਦਿਆਰਥੀ, ਜਗਦੀਪ ਸਿੱਧੂ, ਵਿਸ਼ਾਲ, ਰਵਿੰਦਰ ਰਵੀ, ਪ੍ਰਭਜੀਤ ਸੋਹੀ, ਸੇਵਾ ਸਿੰਘ ਭਾਸ਼ੋ, ਬਲਵਿੰਦਰ ਚਹਿਲ, ਜਸਪ੍ਰੀਤ ਲੁਧਿਆਣਾ, ਤਰਸੇਮ, ਰੂਪ ਕੌਰ ਕੂੰਨਰ, ਹਰਪ੍ਰੀਤ ਕੌਰ ਸੰਧੂ, ਕੁਲਜੀਤ ਕੌਰ ਮੰਡ ਨੇ ਆਪਣੀ ਸ਼ਾਇਰੀ ਦਾ ਕਲਾਮ ਪੇਸ਼ ਕੀਤਾ। ਸ਼ਾਮ ਦੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਅੰਮ੍ਰਿਤਸਰ ਦੇ ਪ੍ਰਸਿੱਧ ਗਾਇਕ ਹਰਿੰਦਰ ਸਿੰਘ ਸੋਹਲ ਨੇ ਆਪੋ-ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਝੂਮਣ ਲਗਾਇਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ