Thursday, November 21, 2024

Campus Buzz

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅਗਾਜ਼ 14 ਨੂੰ

Punjab News Express | February 10, 2023 05:20 PM

ਅੰਮ੍ਰਿਤਸਰ :ਖ਼ਾਲਸਾ ਕਾਲਜ ਵਿਖੇ 14 ਤੋਂ 18 ਫਰਵਰੀ ਤੱਕ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2023’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਹਰ ਸਾਲ ਹੋਣ ਵਾਲਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਆਕਰਸ਼ ਅਤੇ ਖਿੱਚ ਦਾ ਕੇਂਦਰ ਬਣ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੇਲੇ ਦੇ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਜਥੇਦਾਰ ਸ੍ਰੀ ਅਕਾਲ ਤਖਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਡਾ. ਸੁਰਜੀਤ ਪਾਤਰ ਚੇਅਰਪਰਸਨ, ਪੰਜਾਬ ਕਲਾ ਪਰਿਸ਼ਦ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਨਾਮਵਰ ਪੰਜਾਬੀ ਗਾਇਕ ਬੀਰ ਸਿੰਘ ਹੋਣਗੇ ਜਦਕਿ ਡਾ. ਲਖਵਿੰਦਰ ਜੌਹਲ, ਡਾ. ਜੋਗਰਾਜ ਸਿੰਘ, ਕੇਵਲ ਧਾਲੀਵਾਲ ਅਤੇ ਹਰਮਿੰਦਰ ਸਿੰਘ ਸੰਧੂ ਜੀ. ਐਮ. ਵੇਰਕਾ ਦੀ ਵਿਸ਼ੇਸ਼ ਸ਼ਮੂਲੀਅਤ ਹੋਵੇਗੀ।

ਇਸ ਸਮਾਗਮ ’ਚ ਕਾਲਜ ਦਾ ਖੋਜ ਰਸਾਲਾ ‘ਸੰਵਾਦ’ ਕਾਲਜ ਬਾਰੇ ਕੌਫੀਟੇਬਲ ਪੁਸਤਕ ‘ਬੀਕਨ ਆਫ ਲਾਈਟ’, ਸ. ਹਰਭਜਨ ਸਿੰਘ ਚੀਮਾ ਦੀ ਪੁਸਤਕ ‘ਮਹਾਰਾਜਾ ਰਣਜੀਤ ਸਿੰਘ ਸਿੱਖ ਰਾਜ ਦੀਆਂ ਬਾਤਾਂ’, ਡਾ. ਹਰਦੇਵ ਸਿੰਘ ਪੁਸਤਕ ‘ਭਾਈ ਨੰਦ ਲਾਲ ਦੀਆਂ ਰਚਨਾਵਾਂ ਅਤੇ ਸਿੱਖ ਫਲਸਫਾ’ ਅਤੇ ਡਾ. ਅਜੈਪਾਲ ਸਿੰਘ ਢਿਲੋਂ ਦੀ ਪੁਸਤਕ ‘ਅਜਮਲ’ ਰਿਲੀਜ਼ ਕੀਤੀਆਂ ਜਾਣਗੀਆਂ। 14 ਫਰਵਰੀ ਨੂੰ ਬਾਅਦ ਦੁਪਹਿਰ ਬੀਰ ਸਿੰਘ ਦੀ ਗਾਇਕੀ ਤੋਂ ਇਲਾਵਾ ਪੰਜਾਬ ਦੇ ਨਾਮਵਰ ਸ਼ਾਇਰ ਆਪਣੀ ਸ਼ਾਇਰੀ ਨਾਲ ਹਾਜ਼ਰ ਸਰੋਤਿਆਂ ਨੂੰ ਸਰਸ਼ਾਰ ਕਰਨਗੇ ਅਤੇ ਆਖਰ ਤੇ ਖ਼ਾਲਸਾ ਕਾਲਜ ਦਾ ਭੰਗੜਾ ਅਤੇ ਗਿੱਧਾ ਦਰਸ਼ਕਾਂ ਦਾ ਮਨੋਰੰਜਨ ਕਰੇਗਾ।

ਇਸ ਸਾਹਿਤ ਮੇਲੇ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿਇਸ ਪੁਸਤਕ ਮੇਲੇ ਵਿਚ 80 ਦੇ ਕਰੀਬ ਪ੍ਰਕਾਸ਼ਕ ਤੇ ਪੁਸਤਕ ਵਿਕਰੇਤਾ ਭਾਗ ਲੈਣਗੇ ਅਤੇ ਪੁਸਤਕਾਂ ਤੇ 50% ਤੱਕ ਭਾਰੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿਮੇਲੇ ਦੇ ਦੂਸਰੇ ਦਿਨ 15 ਫਰਵਰੀਨੂੰ ਸ. ਮਹਿੰਦਰ ਸਿੰਘ ਸਰਨਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੈਨਲ ਚਰਚਾ ਹੋਵੇਗੀ ਜਿਸ ਵਿਚ ਸਾਬਕਾ ਭਾਰਤੀ ਰਾਜਦੂਤ ਸ. ਨਵਤੇਜ ਸਿੰਘ ਸਰਨਾ, ਡਾ. ਮਹਿਲ ਸਿੰਘ ਅਤੇ ਡਾ. ਅਮਨਪ੍ਰੀਤ ਸਿੰਘ ਗਿੱਲ ਹਿੱਸਾ ਲੈਣਗੇ। ਬਾਅਦ ਦੁਪਹਿਰ ‘ਸੰਵਾਦ-ਏ-ਪੰਜਾਬ’ ਵਿਸ਼ੇ ਤੇ ਪੈਨਲ ਚਰਚਾ ਹੋਵੇਗੀ ਜਿਸ ਵਿਚ ਸ. ਅਮਰਜੀਤ ਸਿੰਘ ਗਰੇਵਾਲ, ਡਾ. ਸੁਰਜੀਤ ਸਿੰਘ, ਡਾ. ਗੁਰਮੁਖ ਸਿੰਘ ਅਤੇ ਡਾ. ਜਗਰੂਪ ਸਿੰਘ ਸੇਖੋਂ ਹਿੱਸਾ ਲੈਣਗੇ। ਇਸ ਦਿਨ ਪਰਮਿੰਦਰ ਸੋਢੀ ਅਤੇ ਮਨਦੀਪ ਸਿੰਘ ਮਨੂ ਦੀ ਪੁਸਤਕ ‘ਕੁਦਰਤ ਨਾਦ’ ਪਰਗਟ ਸਿੰਘ ਸਤੌਜ ਦਾ ਨਾਵਲ ‘1947’ ਡਾ. ਪਰਮਜੀਤ ਸਿੰਘ ਢੀਂਗਰਾ ਦੀ ਪੁਸਤਕ ‘ਗੁਲਾਮੀ ਦੀ ਦਾਸਤਾਨ’ ਅਤੇ ਵਾਹਿਦ ਦੀ ਪੁਸਤਕ ‘ਪ੍ਰਿਜ਼ਮ ਚੋਂ ਲੰਘਦਾ ਸਹਿਰ’ ਹਰਜੋਤ ਦੀ ਅਨੁਵਾਦਿਤ ਅਤੇ ਅਮਿਤ ਖਾਨ ਦੀ ਪੁਸਤਕ ‘ਨਾਈਟ ਕਲੱਬ’ ਰਿਲੀਜ ਕੀਤੀਆਂ ਜਾਣਗੀਆਂ ਜਦਕਿ ਸ਼ਾਮ ਦੇ ਸਭਿਆਚਾਰਕ ਪ੍ਰੋਗਰਾਮ ਵਿਚ ਦਰਸ਼ਕ ਯਾਕੂਬ ਦੀ ਗਾਇਕੀ ਦਾ ਆਨੰਦ ਮਾਣਨਗੇ।

16 ਫਰਵਰੀ ਨੂੰ ਪੇਟਿੰਗ ਦੀ ਲਾਈਵ ਵਰਕਸ਼ਾਮ ਹੋਵੇਗੀ ਜਿਸ ਵਿਚ ਕੌਮਾਂਤਰੀ ਚਿਤਰਕਾਰ ਸਿਧਾਰਥ ਦਰਸਕਾਂ ਦੇ ਰੂਬਰੂ ਹੋਣਗੇ। ਰੱਬੀ ਸ਼ੇਰਗਿੱਲ ‘ਬੁੱਲ੍ਹਾ ਕੀ ਜਾਣਾ ਮੈਂ ਕੌਣ’ਪ੍ਰੋਗਰਾਮ ਪੇਸ਼ ਕਰਨਗੇ ਅਤੇ ਸ਼ਾਮ ਨੂੰ ਸ਼ਰਧਾ ਦੁਆਰਾ ਨਿਰਦੇਸ਼ਿਤ ਨਾਟਕ ਅਫਸਾਨਾ ਦਿਖਾਇਆ ਜਾਵੇਗਾ। ਇਸ ਦਿਨ ਮਾਣ ਪੰਜਾਬੀਆਂ ਦਾ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ, ਯੂ. ਕੇ. ਵੱਲੋਂ ਕਵੀ ਦਰਬਾਰ ਵੀ ਹੋਵੇਗਾ।

 17 ਫਰਵਰੀ ਨੂੰ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਵੱਲੋਂ ਭਾਈ ਵੀਰ ਸਿੰਘ ਜਨਮ-ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ਵਿਚ ਡਾ. ਰਾਣਾ ਨਈਅਰ, ਡਾ. ਸਰਬਜੋਤ ਸਿੰਘ ਬਹਿਲ ਅਤੇ ਡਾ. ਸੁਖਬੀਰ ਕੌਰ ਮਾਹਲ ਹਿੱਸਾ ਲੈਣਗੇ। ਇਸ ਦਿਨ ਜਗਤ ਪੰਜਾਬੀ ਸਭਾ ਕਨੇਡਾ ਵੱਲੋਂ ‘ਵਿਸ਼ਵ-ਕਾਨਫਰੰਸਾਂ ਦਾ ਮਾਤ-ਭਾਸ਼ਾਵਾਂ ਦੀ ਤਰੱਕੀ ਵਿਚ ਯੋਗਦਾਨ’ ਵਿਸ਼ੇ ਤੇ ਵਿਚਾਰ ਚਰਚਾ ਵੀ ਹੋਵੇਗੀ ਜਿਸ ਦੀ ਪ੍ਰਧਾਨਗੀ ਡਾ. ਅਜਾਇਬ ਸਿੰਘ ਚੱਠਾ ਕਰਨਗੇ, ਸਰਦੂਲ ਸਿੰਘ ਥਿਆੜਾ ਇਸ ਪ੍ਰੋਗਰਾਮ ਦੇ ਮੁੱਖਮਹਿਮਾਨ ਹੋਣਗੇ। ਇਸ ਦਿਨ ਬਾਬਾ ਬੇਲੀ ਪੰਜਾਬੀ ਗਾਇਕ ਆਪਣਾ ਪ੍ਰੋਗਰਾਮ ਪੇਸ਼ ਕਰਨਗੇ ਜਦਕਿ ਖ਼ਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਲੋਕ-ਨਾਚਾਂ ਦੀਆਂ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।

ਮੇਲੇ ਦੇ ਆਖਰੀ ਦਿਨ 18 ਫਰਵਰੀ ਨੂੰ ‘ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ’ ਵੱਲੋਂ ਮਿੰਨੀ ਕਹਾਣੀ ਦਰਬਾਰ ਹੋਵੇਗਾ ਜਿਸ ਦੀ ਪ੍ਰਧਾਨਗੀ ਡਾ. ਸ਼ਿਆਮ ਸੁੰਦਰ ਦੀਪਤੀ ਕਰਨਗੇ ਅਤੇ ਇਸ ਪ੍ਰੋਗਰਾਮ ਵਿਚ ਗਿਆਰਾਂ ਕਹਾਣੀਆਂ ਪੇਸ਼ ਹੋਣਗੀਆਂ। ਬਾਅਦ ਦੁਪਹਿਰ ਨਾਮਵਰ ਲੇਖਕ ਵਰਿਆਮ ਸੰਧੂ ਨਾਲ ਰੂਬਰੂ ਕਰਵਾਇਆ ਜਾਵੇਗਾ ਜਿਸ ਦੇ ਸੰਚਾਲਕ ਡਾ. ਕੁਲਵੰਤ ਸਿੰਘ ਹੋਣਗੇ ਜਦਕਿ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਰਮਿੰਦਰ ਕੌਰ ਕਰਨਗੇ। ਸ਼ਾਮ ਨੂੰ ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਸਮਰਪਿਤ ਪ੍ਰੋਗਰਾਮ ‘ਬੋਲ ਮਿੱਟੀ ਦਿਆ ਬਾਵਿਆ’ ਹੋਵੇਗਾਜਿਸ ਵਿਚ ਗਲੋਰੀ ਬਾਵਾ ਆਪਣੀ ਗਾਇਕੀ ਦੇ ਰੰਗ ਪੇਸ਼ ਕਰੇਗੀ ਜਦਕਿ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚ ਝੁਮਰ ਨਾਲ ਦਰਸ਼ਕਾਂ ਨੂੰ ਵਿਦਾਇਗੀ ਦਿੱਤੀ ਜਾਵੇਗੀ। ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ ਕੁਲਦੀਪ ਸਿੰਘ ਢਿਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ ਥਿੰਦ, ਡਾ. ਗੁਰਸ਼ਿੰਦਰ ਕੌਰ, ਡਾ. ਰਜਨੀਸ਼ ਕੌਰ, ਡਾ. ਚਿਰਜੀਵਨ ਕੌਰ, ਡਾ. ਨਵਜੋਤ ਕੌਰ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ