ਬੰਗਾ : ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਚੌਥਾ ਸਾਲ (2018-2022) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤੀ। ਪ੍ਰਿੰਸਪਲ ਸਾਹਿਬ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਬੈਚ 2018-2022 ਦਾ ਸ਼ਾਨਦਾਰ 100% ਨਤੀਜਾ ਆਇਆ ਹੈ।
ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਪਾਸ ਹੋਏ ਹਨ।ਬੀ.ਐੱਸ.ਸੀ. ਨਰਸਿੰਗ (ਫਾਈਨਲ) ਕਲਾਸ ਵਿਚੋਂ ਪਹਿਲਾ ਸਥਾਨ ਸਿਮਰਨ ਪੁੱਤਰੀ ਦਰਸ਼ਨ ਸਿੰਘ ਨੇ, ਦੂਜਾ ਸਥਾਨ ਸਾਇਮਾ ਮੁਸ਼ਤਾਕ ਪੁੱਤਰੀ ਮੁਸ਼ਤਾਕ ਅਹਿਮਦ ਭੱਟ ਅਤੇ ਤੀਜਾ ਸਥਾਨ ਮਨਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ।
ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਮੈਡਮ ਗਗਨਦੀਪ ਕੌਰ, ਮੈਡਮ ਜਸਵੀਰ ਕੌਰ, ਮੈਡਮ ਮਨਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ ।