ਮਸਤੂਆਣਾ ਸਾਹਿਬ/ਸੰਗਰੂਰ, : ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਏ 15ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ।
ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਓਲੰਪੀਅਨ ਕਮਲਪ੍ਰੀਤ ਕੌਰ ਨੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਰੀਬ 250 ਵਿਦਿਆਰਥੀਆਂ ਨੂੰ ਤਿੰਨ ਲੱਖ ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ। ਪੂਨੀਆ ਟਰੱਸਟ ਵੱਲੋਂ ਦੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਲਈ ਕ੍ਰਮਵਾਰ 5100, 5100 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਸਭ ਤੋਂ ਉੱਤਮ ਸਾਧਨ ਖੇਡਾਂ ਹਨ।
ਇਸ ਸਮਾਰੋਹ ‘ਚ ਦੁਪਿਹਰ ਦੇ ਸੈਸ਼ਨ ਸਮੇਂ ਓਲੰਪੀਅਨ ਮਿਸ ਕਮਲਪ੍ਰੀਤ ਕੌਰ, ਰਣਜੀਤ ਖਾਨ (ਮੱਟ ਸੇਰੋਂ ਵਾਲਾ), ਪ੍ਰਿੰਸੀਪਲ ਡਾ. ਗੀਤਾ ਠਾਕੁਰ, ਮੈਨੇਜਮੈਂਟ, ਮੁੱਖ ਪ੍ਰਬੰਧਕ ਡਾ. ਬੀ.ਐਸ.ਪੂਨੀਆ ਅਤੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਇਸ ਮੌਕੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਸਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ । ਉਹਨਾਂ ਨੇ ਆਖਿਆ ਕਿ ਫਿਜੀਕਲ ਐਜੂਕੇਸ਼ਨ ਕਾਲਜ ਨੇ ਆਪਣੀਆਂ ਪ੍ਰਾਪਤੀਆਂ ਦੁਆਰਾ ਪੰਜਾਬੀ ਯੂਨੀਵਰਸਿਟੀ ਦੀ ਮੌਲਾਨਾ ਅਬੁਲ ਕਲਾਮ ਟਰਾਫੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਕੈਪਟਨ ਡਾ. ਬੀ.ਐਸ. ਪੂਨੀਆ ਨੇ ਕਿਹਾ ਕਿ ਮਿਹਨਤ ਨਾਲ ਹਮੇਸ਼ਾਂ ਹੀ ਕਾਮਯਾਬੀ ਹਾਸਲ ਹੁੰਦੀ ਹੈ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਕਾਲਜ ਵਿੱਚ ਪੜ੍ਹ ਰਹੇ ਵੱਖ ਵੱਖ ਰਾਜਾਂ ਜਿਵੇਂ ਕਿ ਪੰਜਾਬ, ਰਾਜਸਥਾਨ, ਹਰਿਆਣਾ, ਹਿਮਾਚਲ, ਲੱਦਾਖ ਅਤੇ ਝਾਰਖੰਡ ਆਦਿ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੱਭਿਆਚਾਰ ਨਾਲ ਸੰਬੰਧਿਤ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।
ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਆਏ ਹੋਏ ਮਹਿਮਾਨਾਂ, ਕਾਲਜ ਮੈਨੇਜਮੈਂਟ, ਸਟਾਫ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਸੀਨੀਅਰ ਕੌਂਸਲ ਮੈਂਬਰ, ਸ ਮਨਜੀਤ ਸਿੰਘ ਰਿਟਾਇਰਡ ਏ.ਡੀ. ਸਾਈ ਸੈਂਟਰ, ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਮੈਨੇਜਮੈਂਟ ਮੈਂਬਰ ਅਕਾਲ ਕਾਲਜ ਕੌਂਸਲ, ਕੋਚ ਮੈਡਮ ਰਾਖੀ ਦਿਆਗੀ ਸੀਨੀਅਰ ਸਾਈ ਅਥਲੈਟਿਕ ਕੋਚ ਅਤੇ ਪਰਮਿੰਦਰ ਸਿੰਘ ਬਾਜਵਾ ਕੋ ਆਰਡੀਨੇਟਰ ਸੈਂਟਰ ਆਫ ਐਕਸੀਲੈਂਸੀ ਸਾਈ ਰਿਟਾਇਰਡ ਕੋਚ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।