Thursday, November 21, 2024

Chandigarh

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਚੰਡੀਗੜ੍ਹ: ਪਿਛਲੇ 48 ਘੰਟਿਆਂ ਵਿੱਚ 21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਇੱਥੇ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵਿੱਚ ਪਟਾਕਿਆਂ ਨਾਲ ਸੱਟਾਂ ਦੇ ਨਾਲ ਆਏ ਸਨ, ਹਸਪਤਾਲ ਨੇ ਸ਼ੁੱਕਰਵਾਰ ਨੂੰ ਕਿਹਾ। ਇਨ੍ਹਾਂ ਵਿੱਚ 16 ਮਰਦ ਅਤੇ ਪੰਜ ਔਰਤਾਂ ਸਨ।

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ:  ਪੰਜਾਬ ਅਤੇ ਯੂ.ਟੀ ਚੰਡੀਗੜ੍ਹ ਦੇ ਗਰੀਬ ਹੋਣਹਾਰ ਵਿਿਦਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਪਹਿਲਕਦਮੀ ਕਰਦਿਆਂ ਸਮਾਜ ਸੇਵੀ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ ।

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ।

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਚੰਡੀਗੜ੍ਹ : ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 40-ਏ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਵਿਚ ਸਮੇਂ ਸਮੇਂ ਉਤੇ ਚੋਣ ਕੀਤੀ ਜਾਂਦੀ ਹੈ।

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ,: ਭਾਰਤ ਬੰਦ ਦੇ ਸੱਦੇ ਤੇ ਅੱਜ ਸਵੇਰੇ 9 ਵੱਜੇ ਪੰਜਾਬ ਸਕੱਤਰੇਤ ਦੀ ਜੁਆਂਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਿਵਲ ਸਕੱਤਰੇਤ ਦੇ ਗੇਟ ਬੰਦ ਕਰਕੇ ਰੈਲੀ ਸ਼ੁਰੂ ਕਰ ਦਿੱਤੀ ਅਤੇ ਸਕੱਤਰੇਤ ਦਾ ਸਾਰਾ ਕੰਮ ਠੱਪ ਕਰ ਦਿਤਾ ਗਿਆ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਰੈਲੀ ਦੇ ਕਾਰਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਇਕ ਅਹਿਮ ਮੀਟਿੰਗ ਜੋ ਸਕੱਤਰੇਤ ਵਿਖੇ ਸਵੇਰੇ 11:00 ਵਜੇ ਹੋਣੀ ਸੀ ਉਹ ਵੀ ਮੁਲਤਵੀ ਕਰਨੀ ਪਈ। ਸਕੱਤਰੇਤ ਦੇ ਮੁਲਾਜ਼ਮਾ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਗੁੱਸਾ ਦੇਖਣ ਨੂੰ ਮਿਲਿਆ।

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਚੰਡੀਗੜ੍ਹ,:  ਪੰਜਾਬ ਕਾਂਗਰਸ ਭਵਨ ਵਿਖੇ ਬੁਲਾਈ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ, ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਨੇ ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਹਾਲ ਹੀ ਵਿੱਚ ਹੋਈਆਂ ਬੈਲਟ ਨਾਲ ਛੇੜਛਾੜ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ।

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ,: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਨੇ ਆਪਣੇ ਡੇਰੇ ਦਾ ਸਿਆਸੀ ਵਿੰਗ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਸੰਘ ਅਤੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਇਸ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2006 ਵਿੱਚ ਕੀਤਾ ਗਿਆ ਸੀ।

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਚੰਡੀਗੜ੍ਹ : ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਣੀ ਹੈ। ਗੁਰਮੀਤ ਸਿੰਘ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) 'ਤੇ ਭਰੋਸਾ ਨਾ ਹੋਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 24ਵਾਂ ਸਭਿਆਚਾਰਕ ਪ੍ਰੋਗਰਾਮ ਬੋਲ ਪੰਜਾਬ ਦੇ 23 ਫਰਵਰੀ ਨੂੰ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਹੋਣਗੇ ਅਤੇ ਪ੍ਰਧਾਨਗੀ ਡਾਕਟਰ ਅਰਮਪਾਲ ਸਿੰਘ ਵੱਲੋਂ ਕੀਤੀ ਜਾਵੇਗੀ।

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਦੇ ਬਾਵਜੂਦ ਪ੍ਰਸ਼ਾਸਨ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਕੇਂਦਰੀ ਸੇਵਾ ਨਿਯਮਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਕਰ ਸਕਿਆ ਹੈ। ਅਜਿਹੇ 'ਚ ਬੀਤੀ 1 ਫਰਵਰੀ ਤੋਂ ਇਨ੍ਹਾਂ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਸਾਂਝੀ ਐਕਸ਼ਨ ਕਮੇਟੀ ਰੋਸ਼ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਕਾਲਜਾਂ ਦੇ ਬਾਹਰ ਅਤੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ

ਪੰਚਕੁਲਾ : 74ਵੇਂ ਗਣਤੰਤਰ ਦਿਵਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਨੂੰ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ ਚੰਡੀਗੜ੍ਹ ਅਤੇ ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸੇਵਾ ਕਾਰਜ, ਖੂਨਦਾਨ ਕੈਂਪ ਅਤੇ ਹੋਰ ਸਮਾਜ ਸੇਵੀ ਕੰਮਾਂ ਲਈ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਦੀ ਕਿਤਾਬ ‘ਇਗਜ਼ੈਮ ਵਾਰੀਅਰਜ਼’ਦਾ ਹਿੰਦੀ/ਪੰਜਾਬੀ ਸੰਸਕਰਣ ਹੋਇਆ ਲਾਂਚ

ਚੰਡੀਗੜ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ ਦੇ ਲਗਭਗ 500 ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੋਰਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ‘‘ਇਗਜ਼ੈਮ ਵਾਰੀਅਰਜ਼’’ ਕਿਤਾਬ ਦੇ ਨਵੇਂ ਸੰਸਕਰਣ ਨੂੰ ਲਾਂਚ ਕੀਤਾ।

ਲੋਕਾਂ ਨੂੰ ਜਲਦ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

ਚੰਡੀਗੜ੍ਹ  : ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ ਨੂੰ ਡਿਜੀਟਾਈਜ ਕਰਨ ਦਾ ਕੰਮ ਸੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ।

ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣਾਂ 17 ਨੂੰ, ਨਾਮਜ਼ਦਗੀਆਂ ਅੱਜ

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਮੇਅਰ ਦੀ 17 ਜਨਵਰੀ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਸ਼ਹਿਰ ਦੇ ਡਿਪਟੀ ਕਮਿਸ਼ਨਰ ਯਸ਼ਪਾਲ ਗਰਗ ਨੇ 2 ਜਨਵਰੀ ਨੂੰ ਮੇਅਰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪਾਰਟੀਆਂ ਨੂੰ ਸਿਆਸੀ ਤਾਲਮੇਲ ਅਤੇ ਰਣਨੀਤੀ ਲਈ 15 ਦਿਨਾਂ ਦਾ ਲੰਬਾ ਸਮਾਂ ਮਿਲਿਆ ਸੀ। ਹਾਲਾਂਕਿ ਨਾਮਜ਼ਦਗੀ ਤੋਂ ਇੱਕ ਦਿਨ ਪਹਿਲਾਂ ਤੱਕ ਤਿੰਨਾਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਸੀ।

ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਚੰਡੀਗੜ੍ਹ ਵਿੱਚ ਘਰਾਂ ਨੂੰ ਫਲੈਟ ਬਣਾ ਕੇ ਵੇਚਣ ‘ਤੇ ਪਾਬੰਦੀ

ਨਵੀਂ ਦਿੱਲੀ :  ਇੱਕ ਇਤਿਹਾਸਕ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਸਿਟੀ ਬਿਊਟੀਫੁੱਲ ਵਿੱਚ ਸੁਤੰਤਰ ਮਕਾਨਾਂ ਨੂੰ ਅਪਾਰਟਮੈਂਟਾਂ ਵਿੱਚ ਬਦਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਆਰ ਗਵਈ ਅਤੇ ਐੱਮਐੱਮ ਸੁੰਦਰੇਸ਼ ਦੀ ਬੈਂਚ ਨੇ ਕੀਤੀ ਜਿਸ ਨੇ ਇਸ ਮਾਮਲੇ 'ਚ ਫੈਸਲਾ ਸੁਣਾਇਆ।

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਗੈਸ ਸਿਲੰਡਰ ਫਟਣ ਕਾਰਨ 6 ਲੋਕ ਜ਼ਖਮੀ

ਚੰਡੀਗੜ੍ਹ : ਚੰਡੀਗੜ੍ਹ ਦੇ ਹੱਲੋਮਾਜਰਾ 'ਚ ਮੰਗਲਵਾਰ ਰਾਤ ਨੂੰ ਗੈਸ ਪਾਈਪ 'ਚ ਅੱਗ ਲੱਗਣ ਨਾਲ ਸਿਲੰਡਰ ਫਟ ਗਿਆ। ਇਸ ਹਾਦਸੇ 'ਚ ਕਰੀਬ 6 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਨੱਕਾਲ ਅਸ਼ਵਿਨ ਅਫਰਾਦ ਦੁਆਰਾ ਫ਼ਾਰਸੀ ਨਾਟਕੀ ਪੇਸ਼ਕਾਰੀ “ਨੱਕਾਲੀ” ਰਾਹੀਂ ਮਹਾਨ ਫ਼ਾਰਸੀ ਕਵੀ ਅਤੇ ਦਾਰਸ਼ਨਿਕ ਰੂਮੀ ਦੇ ਜੀਵਨ ਬਾਰੇ ਇੱਕ ਘੰਟਾ ਲੰਬੀ ਪੇਸ਼ਕਾਰੀ ਕੀਤੀ

ਚੰਡੀਗੜ੍ਹ: ਸੈਕਟਰ 28 ਏ ,ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਨੱਕਾਲ ਅਸ਼ਵਿਨ ਅਫਰਾਦ ਦੁਆਰਾ ਫ਼ਾਰਸੀ ਨਾਟਕੀ ਪੇਸ਼ਕਾਰੀ “ਨੱਕਾਲੀ” ਰਾਹੀਂ ਮਹਾਨ ਫ਼ਾਰਸੀ ਕਵੀ ਅਤੇ ਦਾਰਸ਼ਨਿਕ ਰੂਮੀ ਦੇ ਜੀਵਨ ਬਾਰੇ ਇੱਕ ਘੰਟਾ ਲੰਬੀ ਪੇਸ਼ਕਾਰੀ ਕੀਤੀ 

ਕੌਮਾਂਤਰੀ ਵਪਾਰ ਵਾਸਤੇ ਵਾਹਗਾ ਬਾਰਡਰ ਖੁਲਵਾਉਣ ਲਈ ਆਰਐਸਪੀ 1ਜਨਵਰੀ "ਖੋਲ੍ਹੋ ਵਪਾਰ ਵਾਹਗਿਓ ਪਾਰ" ਮਹਿਮ ਸ਼ੁਰੂ ਕਰੇਗੀ

ਚੰਡੀਗੜ੍ਹ : ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ( ਆਰ.ਐਸ.ਪੀ) ਵਲੋਂ ਕੌਮਾਂਤਰੀ ਵਪਾਰ ਲਈ ਵਾਹਗਾ ਬਾਰਡਰ ਖੁਲ੍ਹਵਾਉਣ ਲਈ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਮਿਸ਼ਨ ਵਿਖੇ ਵਿਚਾਰ ਵਟਾਂਦਰਾ ਕਰਨ ਲਈ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਵਿਸੇਸ ਤੌਰ ਤੇ ਸ਼ਾਮਿਲ ਹੋਏ।ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਹਰਬੰਸ ਸਿੰਘ ਮਾਂਗਟ, ਮਾਲਵਿੰਦਰ ਸਿੰਘ ਮਾਲੀ , ਡਾ.ਪਿਆਰੇ ਲਾਲ ਗਰਗ,ਹਮੀਰ ਸਿੰਘ ,ਦਰਸ਼ਨ ਸਿੰਘ ਧਨੇਠਾ ਨੇ ਕਿ ਪੰਜਾਬ ਭਾਰਤ ਦਾ ਇੱਕ ਲੈਂਡ-ਲੌਕਡ ਸਰਹੱਦੀ ਰਾਜ ਹੈ।

ਚੰਡੀਗੜ੍ਹ 'ਚ ਲੱਗੇ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ

ਚੰਡੀਗੜ੍ਹ : ਚੰਡੀਗੜ੍ਹ ਯੂਥ ਕਾਂਗਰਸ ਨੇ ਰੇਲਵੇ ਸਟੇਸ਼ਨ 'ਤੇ ਲਾਏ ਜਾ ਰਹੇ 'ਪਿਕ ਐਂਡ ਡਰਾਪ' ਦੇ ਟੋਲ ਵਿਰੁੱਧ ਐਮਪੀ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ। ਇਨ੍ਹਾਂ 'ਚ ਖੇਰ ਦੀ ਫੋਟੋ ਨਾਲ ਲਿਖਿਆ ਹੈ ਕਿ ਚੰਡੀਗੜ੍ਹ ਦੇ ਦੁਖੀ ਲੋਕ ਆਪਣੀ ਲਾਪਤਾ ਸੰਸਦ ਮੈਂਬਰ ਨੂੰ ਰੇਲਵੇ ਸਟੇਸ਼ਨ 'ਤੇ ਲੱਭ ਰਹੇ ਹਨ। ਦੂਜੇ ਪਾਸੇ ਪੋਸਟਰ 'ਤੇ ਖੇਰ ਦੀ ਫੋਟੋ ਦੇ ਹੇਠਾਂ 'ਲਾਪਤਾ' ਲਿਖਿਆ ਹੋਇਆ ਹੈ। ਇਸੇ ਤਰ੍ਹਾਂ ਭਾਜਪਾ ਦੇ ਚੋਣ ਨਿਸ਼ਾਨ ਦੀ ਫੋਟੋ ਵਾਲਾ ਇੱਕ ਹੋਰ ਪੋਸਟਰ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਟਰਾਂਸਪੋਰਟ ਵਿਭਾਗ ਅਤੇ ਬੈਂਕਾਂ ਤੋਂ ਪ੍ਰੇਸ਼ਾਨ ਸੀ.ਟੀ.ਯੂ. ਪੈਨਸ਼ਨਰਾਂ ਵੱਲੋਂ ਭਰ੍ਹਵੀਂ ਮੀਟਿੰਗ

ਚੰਡੀਗੜ੍ਹ : ਯੂ.ਟੀ. ਚੰਡੀਗੜ੍ਹ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਇੱਕ ਭਰ੍ਹਵੀਂ ਮੀਟਿੰਗ ਸੈਕਟਰ 17 ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਯੂ.ਟੀ. ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਚੰਡੀਗੜ੍ਹ ਵਿਚਲੇ ਬੈਂਕਾਂ ਦੇ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਮੁੱਖ ਮੰਤਰੀ ਮੋਦੀ ਨੇ ਸੂਬੇ ਦੇ 1.42 ਕਰੋੜ ਲੋਕਾਂ ਨੂੰ ਦੋ ਸਾਲਾਂ ਲਈ ਮੁਫ਼ਤ ਰਾਸ਼ਨ ਦਿੱਤਾ: ਤਰੁਣ ਚੁੱਘ

ਚੰਡੀਗੜ੍ਹ:ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਲੋਕਾਂ ਨੂੰ ਮੁਫ਼ਤ ਰਾਸ਼ਨ ਘਰ-ਘਰ ਪਹੁੰਚਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਵੰਡਿਆ ਜਾ ਰਿਹਾ ਮੁਫ਼ਤ ਰਾਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ ਕੋਰੋਨਾ ਦੇ ਦੌਰ ਦੌਰਾਨ ਦੇਸ਼ ਦੇ 80 ਕਰੋੜ ਲੋਕਾਂ ਨੂੰ 2 ਸਾਲ ਤੱਕ ਮੁਫਤ ਰਾਸ਼ਨ ਦੇ ਕੇ ਇਤਿਹਾਸ ਰਚਿਆ, ਸਗੋਂ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਇਸ ਯੋਜਨਾ ਨੂੰ ਅਗਲੇ 6 ਮਹੀਨਿਆਂ ਲਈ ਵਧਾ ਦਿੱਤਾ ਹੈ। ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਵਿੱਚ ਪ੍ਰਧਾਨ ਮੰਤਰੀ ਯੋਜਨਾ ਤਹਿਤ 1.42 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ ਹੈ। ਹੁਣ ‘ਆਪ’ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਢੋਲ ਵਜਾ ਰਹੀ ਹੈ ਅਤੇ ਕੇਂਦਰੀ ਸਕੀਮ ’ਤੇ ਝੂਠੇ ਕਰਜ਼ੇ ਦਾ ਦਾਅਵਾ ਕਰ ਰਹੀ ਹੈ।

ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ-ਐਡਵੋਕੇਟ ਧਾਮੀ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ।

ਐੱਸਜੀਪੀਸੀ ਦੇ ਸ਼ਰੀਕ ਬਣੇ "ਟਰੱਸਟ ਪ੍ਰਬੰਧਾਂ" ਨੇ ਅਰਬਾਂ ਦੀ ਜ਼ਾਇਦਾਦਾ `ਤੇ ਕੀਤੇ ਨਾਜਾਇਜ਼ ਕਬਜ਼ੇ: ਐੱਸਜੀਪੀਸੀ ਮੈਂਬਰ

ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ (ਐੱਸਜੀਪੀਸੀ) ਅੰਦਰ ਸਥਾਪਤ ਹੋਏ ਭ੍ਰਿਸ਼ਟਾਚਾਰ ਦੀ ਜੇਕਰ ਜਾਂਚ ਕਾਰਵਾਈ ਜਾਵੇ ਤਾਂ ਇਹ ਪੰਜਾਬ ਸਰਕਾਰ ਦੇ ਭ੍ਰਿਸ਼ਟਚਾਰ ਨਾਲੋਂ ਉਨੀ ਨਹੀਂ ਬਲਕਿ ਇੱਕੀ ਸਾਬਤ ਹੋਵੇਗਾ। ਇਹ ਦੋਸ਼ ਕਿਸੇ ਹੋਰ ਨੇ ਨਹੀ ਸਗੋਂ ਡੇਢ ਦਰਜਨ ਐੱਸਜੀਪੀਸੀ ਮੈਂਬਰਾਂ ਨੇ ਲਗਾਏ ਹਨ।

ਤਹਿਸੀਲ ਪੱਧਰ 'ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ: ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ:ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਹੁਦਾ ਸੰਭਾਲਿਆ

ਚੰਡੀਗੜ੍ਹ:ਕਾਨੂੰਨੀ ਖੇਤਰ ਵਿੱਚ ਇੱਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਨਸਿ਼ਆਂ ਵਿਰੁੱਧ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ।

ਕਾਲਕਾ ਵੱਲੋਂ ਅਕਾਲੀ ਦਲ ਨੁੰ ਦਿੱਲੀ ਗੁਰਦੁਆਰਾ ਕਮੇਟੀ ਨਾਲੋਂ ਨਿਖੇੜਨਾ ਪੰਥ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ : ਅਕਾਲੀ ਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਕਾਲੀ ਦਲ ਨੁੰ ਨਿਖੇੜਨ ਦੇ ਫੈਸਲੇ ਮੀਰੀ ਪੀਰੀ ਦੇ ਸਿਧਾਤਾਂ ’ਤੇ ਸਿੱਧਾ ਹਮਲਾ ਦੱਸਦਿਆਂ ਇਸਨੁੰ ਪੰਥ ਨੁੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।

ਕੋਰੋਨਾ ਹਾਲਾਤਾਂ ਵਿਚ ਸੁਧਾਰ ਵੇਖਦਿਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਪਰਿਵਾਰਾਂ ਨਾਲ ਮੁਲਾਕਾਤਾਂ ਲਈ ਆਗਿਆ ਦਿੱਤੀ ਜਾਵੇ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਸੂਬੇ ਵਿਚ ਕੋਰੋਨਾ ਹਾਲਾਤ ਵਿਚ ਸੁਧਾਰ ਨੂੰ ਵੇਖਦਿਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਲਈ ਨਿਯਮਾਂ ਵਿਚ ਛੋਟ ਦੇ ਕੇ ਮੁਲਾਕਾਤਾਂ ਦੀ ਆਗਿਆ ਦੇਣ ਲਈ ਅਪੀਲ ਕੀਤੀ ਹੈ।

ਅਕਾਲੀ ਦਲ ਨੇ ਪੰਜਾਬ ਦੇ ਡਾਕਟਰ ਚੰਡੀਗੜ੍ਹੋਂ ਵਾਪਸ ਭੇਜ ਹੋਰ ਪਾਸਿਓਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਦੀ ਤਜਵੀਜ਼ ਦਾ ਕੀਤਾ ਜ਼ੋਰਦਾਰ ਵਿਰੋਧ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਚੰਡੀਗੜ੍ਹ ਵਿਚ ਡੈਪੂਟੇਸ਼ਨ ’ਤੇ ਕੰਮ ਕਰਦੇ 112 ਡਾਕਟਰਾਂ ਨੁੰ ਵਾਪਸ ਪਿੱਤਰੀ ਰਾਜ ਭੇਜ ਕੇ ਹੋਰ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਇਸਨੁੰ ਚੰਡੀਗੜ੍ਹ ਪ੍ਰਸ਼ਾਸਨ ਵਿਚੋਂ ਪੰਜਾਬ ਦੀ ਹਿੱਸੇਦਾਰੀ ਘਟਾਉਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਐਲਾਨ ਕੀਤਾ ਹੈ ਕਿ ਅਕਾਲੀ ਦਲ ਦਾ ਇਕ ਵਫਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਇਹ ਮਾਮਲਾ ਉਹਨਾਂ ਕੋਲ ਚੁੱਕੇਗਾ।

ਭਾਰਤ ਸਰਕਾਰ ਵੱਲੋਂ ਪੀ.ਐਮ.ਆਈ.ਡੀ.ਸੀ. ਦੀ ‘ਐਮਸੇਵਾ’ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ

ਚੰਡੀਗੜ:ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਦੀ ‘ਐਮਸੇਵਾ’ ਪਹਿਲਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ੍ਰੇਣੀ-9- ਡਿਜੀਟਲ ਕਾਇਆਕਲਪ ਲਈ ਗੌਰਮਿੰਟ ਪ੍ਰੋਸੈਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਪ੍ਰਦਾਨ ਕੀਤਾ ਹੈ।

ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ

ਚੰਡੀਗੜ:ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਖੇਡ ਬੋਰਡ ਵੱਲੋਂ 10 ਤੋਂ 15 ਮਾਰਚ, 2022 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਫੁੱਟਬਾਲ (ਪੁਰਸ਼), ਸ਼ਤਰੰਜ (ਪੁਰਸ਼/ਮਹਿਲਾ) ਅਤੇ ਕਿ੍ਰਕਟ (ਪੁਰਸ਼) ਵਰਗ ਲਈ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

ਕੈਨੇਡੀਅਨ ਕਾਲਜਾਂ ਦੀ ਧੋਖਾਧੜੀ ਖਿਲਾਫ ਕੈਨੇਡੀਅਨ ਕੰਸਲੇਟ ਚੰਡੀਗੜ ਵਿਖੇ ਜਬਰਦਸਤ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਚੰਗੇ ਰੁਜਗਾਰ ਅਤੇ ਭਵਿੱਖ ਦੀ ਖਾਤਰ ਕੈਨੇਡਾ ਦੇ ਤਿੰਨ ਕਾਲਜਾਂ ਨੂੰ ਫੀਸਾਂ ਭਰ ਕੇ ਸਟੱਡੀ ਵੀਜਾ 'ਤੇ ਕੈਨੇਡਾ ਜਾਣ ਦੇ ਇਛੁੱਕ ਵਿਦਿਆਰਥੀਆਂ ਦੀ ਲੱਖਾਂ ਡਾਲਰ ਫੀਸ ਹੜੱਪ ਕੇ ਧੋਖਾਧੜੀ ਕਰਨ ਵਾਲੇ ਕਾਲਜਾਂ ਦੇ ਖਿਲਾਫ ਅੱਜ ਕੈਨੇਡੀਅਨ ਕੰਸਲੇਟ ਚੰਡੀਗੜ੍ਹ ਦੇ ਸਾਹਮਣੇ ਇੰਡੀਅਨ ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਅਤੇ ਭਰਾਤਰੀ ਜਥੇਬੰਦੀਆਂ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ। ਵਿਦਿਆਰਥੀਆਂ ਦੀ ਮੰਗ ਹੈ ਕਿ ਭਰਾਈਆਂ ਹੋਈਆਂ ਫੀਸਾਂ ਵਾਪਿਸ ਕੀਤੀਆਂ ਜਾਣ। ਕੈਨੇਡੀਅਨ ਅੰਬੈਸੀ ਦੇ ਅਧਿਕਾਰੀਆਂ ਨੇ ਹਫਤੇ ਵਿੱਚ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ। ਇੰਡੀਅਨ ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ।

ਦੋਆਬਾ ਖੇਤਰ ਵਿੱਚ ਬਸਪਾ ਦੀ ਲਗਾਤਾਰ ਵੱਧਦੀ ਵੋਟ ਫ਼ੀਸਦੀ ਨਾਲ ਹੋਰ ਪਾਰਟੀਆਂ ਚ ਘਬਰਾਹਟ - ਗੜੀ

ਚੰਡੀਗੜ੍ਹ:ਬਹੁਜਨ ਸਮਾਜ ਪਾਰਟੀ ਦੀ ਦੋਆਬਾ ਖੇਤਰ ਵਿੱਚ ਵੋਟ ਪਰਸੇਂਟੇਜ 2019 ਚ 2017 ਦੇ ਮੁਕਾਬਲੇ ਵਧੀ ਹੈ , ਇਸ ਨਾਲ ਜਿੱਥੇ ਇੱਕ ਪਾਸੇ 20 ਬਸਪਾ ਉਮੀਦਵਾਰਾਂ ਦੇ ਹੌਸਲੇ ਬੁਲੰਦ ਹੋਏ ਹਨ , ਦੂਜੇ ਪਾਸੇ ਮਾਇਆਵਤੀ ਦਾ 8 ਫਰਵਰੀ ਨੂੰ ਪੰਜਾਬ ਦੌਰੇ ਨਾਲ ਪੰਜਾਬ ਦੇ ਦਲਿਤਾਂ ਦੀਆਂ ਉਮੀਦਾਂ ਹੋਰ ਵਧ ਜਾਣਗੀਆਂ I ਇਸ ਗੱਲ ਲੜਾ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਇਥੇ ਕੀਤਾ ।

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਨਿਗਮ ਚੋਂਣਾ ਚ ਭਾਜਪਾ ਦਾ ਗ਼ਰੂਰ ਤੋੜਿਆ, 35 ਵਿਚੋਂ 14 ਸੀਟਾਂ ਜਿੱਤੀਆਂ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਂਣਾ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ ਸਭ ਤੋਂ ਵੱਡੀ ਪਾਰਟੀ ਉਭਾਰ ਕੇ ਸਾਹਮਣੇ ਆਈ ਹੈ | ਆਪ ਨੇ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀ ਚੋਣ ਲੜੀ ਸੀ ਅਤੇ 35 ਵਿਚੋਂ 14 ਸੀਟਾਂ ਜਿੱਤ ਕੇ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ |

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ‘ਆਪ’ ’ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਸਮੇਂ ਵੱਡੀ ਬੜ੍ਹਤ ਮਿਲੀ ਜਦੋਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੁਲਵੰਤ ਸਿੰਘ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ।

ਪੇਡਾ ਵੱਲੋਂ ਪੰਜਾਬ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਵਾਸਤੇ ਕਨਵਰਜੈਂਸ ਐਨਰਜੀ ਸਰਵਿਸਸ ਲਿਮਟਡ ਨਾਲ ਐਮਓਯੂ ਸਹੀਬੱਧ

ਚੰਡੀਗੜ:ਪੰਜਾਬ ਭਰ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਯਕੀਨੀ ਬਣਾਉਣ ਲਈ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਪੇਡਾ ਦਫਤਰ, ਚੰਡੀਗੜ ਵਿਖੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਅਧੀਨ ਪੀਐਸਯੂਜ਼ ਦੇ ਸਾਂਝੇ ਉੱਦਮ ਐਨਰਜੀ ਐਫੀਸ਼ੀਐਂਸੀ ਸਰਵਿਸਸ ਲਿਮਟਿਡ (ਈ.ਈ.ਐਸ.ਐਲ.) ਦੀ ਸਹਿਯੋਗੀ ਕਨਵਰਜੈਂਸ ਐਨਰਜੀ ਸਰਵਿਸਿਜ ਲਿਮਟਿਡ (ਸੀ.ਈ.ਐਸ.ਐਲ.) ਨਾਲ ਇੱਕ ਐਮਓਯੂ (ਸਮਝੌਤਾ ਪੱਤਰ) ‘ਤੇ ਹਸਤਾਖਰ ਕੀਤੇ।

ਨਗਰ ਨਿਗਮ ਚੰਡੀਗੜ੍ਹ ਨਾਲ ਸਬੰਧਤ ਆਨਲਾਈਨ ਸੇਵਾਵਾਂ ਹਿੰਦੀ ਭਾਸ਼ਾ ਵਿੱਚ ਵੀ ਹੋਣਗੀਆਂ ਉਪਲੱਬਧ

ਚੰਡੀਗੜ੍ਹ:ਚੰਡੀਗੜ੍ਹ ਦੇ ਮੇਅਰ ਸ੍ਰੀ ਰਵੀਕਾਂਤ ਸ਼ਰਮਾ ਨੇ ਅੱਜ ਇੱਥੇ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ (ਆਈ.ਏ.ਐਸ.) ਦੀ ਮੌਜੂਦਗੀ ਵਿੱਚ ਨਗਰ ਨਿਗਮ ਚੰਡੀਗੜ੍ਹ ਦੀ ਬਿਲਡਿੰਗ ਵਿਖੇ “ਹਿੰਦੀ ਪਖਵਾੜਾ” ਦੀ ਰਸਮੀ ਸ਼ੁਰੂਆਤ ਕੀਤੀ।

ਚੰਡਗੀੜ ਦਾ ਸੁੰਦਰਤਾ ਵਿੱਚ ਪਹਿਲਾ ਸਥਾਨ ਯਕੀਨੀ ਬਣਾਉਣਾ ਨਵੇਂ ਮਿਊਂਸੀਪਲ ਕਾਰਪੋਰੇਸ਼ਨ ਕਮਿਸ਼ਨਰ ਦੀ ਮੁੱਖ ਤਰਜੀਹ

ਚੰਡੀਗੜ:ਨਗਰ ਨਿਗਮ ਦੇ ਨਵੇਂ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਕਿਹਾ ਕਿ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਨਾਲ -ਨਾਲ ਚੰਡੀਗੜ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਸਵੱਛ ਇੰਡੈਕਸ ਵਿੱਚ ਪਹਿਲੇ ਸਥਾਨ ‘ਤੇ ਲਿਆਉਣਾ ਉਹਨਾਂ ਦੀ ਮੁੱਖ ਤਰਜੀਹ ਹੋਵੇਗੀ।

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਚੰਡੀਗੜ੍ਹ: ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ।

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਚੰਡੀਗੜ੍ਹ: ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।

123
google.com, pub-6021921192250288, DIRECT, f08c47fec0942fa0