Tuesday, December 03, 2024
ਤਾਜਾ ਖਬਰਾਂ
ਦਰਸ਼ਨੀ ਡਿਓੜੀ ਵਿਖੇ ਸੇਵਾਦਾਰ ਦੇ ਪਹਿਰਾਵੇ ਤੇ ਗਲ ਵਿੱਚ ਤਖ਼ਤੀ ਪਾ ਕੇ ਸੁਖਬੀਰ ਬਾਦਲ ਨੇ ਆਪਣੀ ਧਾਰਮਿਕ ਸਜਾ ਸ਼ੁਰੂ ਕੀਤੀਪੀਐਸਆਈਈਸੀ ਨੇ ਆਪਣੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ ਲੀਡਰਸ਼ਿਪ ਦੇ ਖਲਾਅ, ਅੰਦਰੂਨੀ ਕਲੇਸ਼, ਗਰਮਖਿਆਲੀ ਤੱਤਾਂ ਦੀ ਚੜ੍ਹਤ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਭਵਿੱਖ ਅਨਿਸ਼ਚਿਤ ਨਜ਼ਰ ਆ ਰਿਹਾ

Chandigarh

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ‘ਆਪ’ ’ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ

PUNJAB NEWS EXPRESS | December 27, 2021 11:09 PM

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਸਮੇਂ ਵੱਡੀ ਬੜ੍ਹਤ ਮਿਲੀ ਜਦੋਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੁਲਵੰਤ ਸਿੰਘ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ।
ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਲਵੰਤ ਸਿੰਘ ਪੰਜਾਬ ਦੀ ਜਾਣੀ- ਪਛਾਣੀ ਸਖ਼ਸ਼ੀਅਤ ਹਨ ਅਤੇ ਇਨ੍ਹਾਂ ਦਾ ਰਾਜਨੀਤਿਕ ਖੇਤਰ ਦੇ ਨਾਲ- ਨਾਲ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਹੈ। ਇਸ ਲਈ ਕੁਲਵੰਤ ਸਿੰਘ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਿੱਥੇ ਮੋਹਾਲੀ ਜ਼ਿਲ੍ਹੇ ਵਿੱਚ ਬਲ ਮਿਲੇਗਾ, ਉਥੇ ਹੀ ਪੂਰੇ ਪੰਜਾਬ ਵਿੱਚ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਣਗੇ।
ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੇ ਫ਼ਤਵੇ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਚੰਡੀਗੜ੍ਹ ਦੇ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਹੀ ਤਾਕਤ ਹੁੰਦੀ ਹੈ। ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਵੀ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣ ਦਾ ਮਨ ਬਣਾ ਹੋਇਆ ਹੈ। ’’ ਉਨ੍ਹਾਂ ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸੇਵਾ ਲਈ ਚੁਣਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਨੇ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾ ਲੜੀਆਂ ਸਨ ਅਤੇ ਇੱਥੋਂ ਦੇ ਵੋਟਰਾਂ ਨੇ ਕੇਜਰੀਵਾਲ ਦੇ ਇਮਾਨਦਾਰ ਮਾਡਲ ਨੂੰ ਚੁਣਿਆ ਹੈ।
ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਕੌਸ਼ਲਰਾਂ ਅਤੇ ਵਿਸ਼ੇਸ਼ਕਰ ਦਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਜਿਕਰਯੋਗ ਹੈ ਕਿ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਮੌਜ਼ੂਦਾ ਮੇਅਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਨੂੰ ਮੁੜ ਤੋਂ ਸੁੰਦਰ ਸ਼ਹਿਰ ਬਣਾਏਗੀ।
ਇਸ ਮੌਕੇ ਰਾਘਵ ਚੱਢਾ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ‘ਆਪ’ ਨੇ ਪਹਿਲੀ ਵਾਰ ’ਚ ਚੰਡੀਗੜ੍ਹ ਨਗਰ ਨਿਗਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ‘ਆਪ’ ਦੇ ਵਰਕਰਾਂ ਅਤੇ ਆਗੂਆਂ ਦਾ ਵੀ ਧੰਨਵਾਦ ਕੀਤਾ। ਚੱਢਾ ਨੇ ਕਿਹਾ, ‘‘ਚੰਡੀਗੜ੍ਹ ਦੀ ਜਿੱਤ ਤਾਂ ਟਰੇਲਰ ਹੈ। ਪੰਜਾਬ ਦੀਆਂ ਚੋਣਾ ਪੂਰੀ ਫਿਲਮ ਪੇਸ਼ ਕਰਨਗੀਆਂ, ਜਦੋਂ ਪੰਜਾਬ ਦੇ ਲੋਕ ਕੇਜਰੀਵਾਲ ਦੇ ਇਮਾਨਦਾਰ ਸਰਕਾਰ ਵਾਲੇ ਮਾਡਲ ਨੂੰ ਚੁਣਨਗੇ।
ਆਮ ਆਦਮ ਪਾਰਟੀ ਵਿੱਚ ਸ਼ਾਮਲ ਹੋਏ ਕੁਲਵੰਤ ਸਿੰਘ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਇਮਾਨਦਾਰ ਪਾਰਟੀ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਕੁਲਵੰਤ ਸਿੰਘ ਨੇ ਕਿਹਾ, ‘‘ਮੈਂ ਕੇਜਰੀਵਾਲ ਦੇ ਦਿੱਲੀ ਵਿਚਲੇ ਵਿਕਾਸ ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ। ਜਿਥੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਬਹੁਤ ਚੰਗਾ ਕੰਮ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇ ਰਹੀ ਹੈ।’’
ਬਾਕਸ ----
ਭਾਜਪਾ ਆਗੂ ਸ਼ੀਤਲ ਅੰਗੁਰਲ ‘ਆਪ’ ਵਿੱਚ ਹੋਏ ਸ਼ਾਮਲ, ਰਾਘਵ ਚੱਢਾ ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਦੂਹਰਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਤਿੰਨ ਸਾਬਕਾ ਮੇਅਰਾਂ ਨੂੰ ਨਗਰ ਨਿਗਮ ਦੀਆਂ ਚੋਣਾ ਵਿੱਚ ਹਰਾਇਆ, ਤਾਂ ਉਥੇ ਹੀ ਭਾਜਪਾ ਦੇ ਪ੍ਰਸਿੱਧ ਆਗੂ ਸ਼ੀਤਲ ਅੰਗੁਰਲ ਵਾਸੀ ਜਲੰਧਰ ਨੇ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ ’ਤੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਲ ਭਾਜਪਾ ਦੇ ਐਸ.ਸੀ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸਨ।
ਰਾਘਵ ਚੱਢਾ ਨੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੁਰਲ ਵੱਲੋਂ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਵਿੱਚ ਵੱਡਾ ਲਾਭ ਹੋਵੇਗਾ। ਇਸ ਮੌਕੇ ਮੁਕਤਸਰ ਤੋਂ ਵਰਿੰਦਰ ਕੁਮਾਰ ਢੋਸੀਵਾਲ, ਬਠਿੰਡਾ ਦੇ ਉਦਯੋਗਪਤੀ ਅਮਰਜੀਤ ਸਿੰਘ ਮਹਿਤਾ, ਮੁਕਤਸਰ ਤੋਂ ਐਡਵੋਕੇਟ ਇੰਦਰਜੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Chandigarh

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ