ਪੰਚਕੁਲਾ : 74ਵੇਂ ਗਣਤੰਤਰ ਦਿਵਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਨੂੰ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ ਚੰਡੀਗੜ੍ਹ ਅਤੇ ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸੇਵਾ ਕਾਰਜ, ਖੂਨਦਾਨ ਕੈਂਪ ਅਤੇ ਹੋਰ ਸਮਾਜ ਸੇਵੀ ਕੰਮਾਂ ਲਈ ਸਨਮਾਨਿਤ ਕੀਤਾ ਗਿਆ।
ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਤਰਫੋਂ ਪਰੇਡ ਗਰਾਊਂਡ ਸੈਕਟਰ 17 ਚੰਡੀਗੜ੍ਹ ਵਿਖੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ.ਏ.ਐਸ ਨੇ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ, ਉਪ ਪ੍ਰਧਾਨ ਸਾਧਵੀ ਸ਼ਕਤੀ ਵਿਸ਼ਵਾਸ, ਸਕੱਤਰ ਰਿਸ਼ੀ ਸਰਲ ਵਿਸ਼ਵਾਸ ਅਤੇ ਰਿਸ਼ੀ ਸ਼ਾਸ਼ਵਤ ਵਿਸ਼ਵਾਸ ਨੇ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨਯ ਪ੍ਰਤਾਪ ਸਿੰਘ ਆਈ.ਏ.ਐਸ., ਡੀ.ਜੀ.ਪੀ ਪ੍ਰਵੀਰ ਰੰਜਨ ਆਈ.ਪੀ.ਐਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਨਗਰ ਨਿਗਮ ਚੰਡੀਗੜ੍ਹ ਵਿੱਚ ਮੇਅਰ ਅਨੂਪ ਗੁਪਤਾ ਨੇ ਕਮਿਸ਼ਨਰ ਆਨੰਦਿਤਾ ਮਿੱਤਰਾ ਦੀ ਹਾਜ਼ਰੀ ਵਿੱਚ ਨਗਰ ਨਿਗਮ ਦਫ਼ਤਰ ਸੈਕਟਰ 17 ਵਿਖੇ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ। ਇੱਥੇ ਸਨਮਾਨ ਵਿਸ਼ਵਾਸ ਫਾਊਂਡੇਸ਼ਨ ਦੀ ਤਰਫੋਂ ਰਿਸ਼ੀ ਰਮੇਸ਼ ਵਿਸ਼ਵਾਸ ਅਤੇ ਰਿਸ਼ੀ ਵਰਿੰਦਰ ਕੁਮਾਰ ਗਾਂਧੀ ਨੇ ਪ੍ਰਾਪਤ ਕੀਤਾ।
ਮੋਹਾਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫੇਜ਼ 6 ਸਥਿਤ ਕਾਲਜ ਗਰਾਊਂਡ ਵਿੱਚ ਮੋਹਾਲੀ ਪ੍ਰਸ਼ਾਸਨ ਦੀ ਤਰਫੋਂ ਪ੍ਰਸ਼ੰਸਾ ਪੱਤਰ ਦਿੱਤਾ। ਰਿਸ਼ੀ ਪ੍ਰਭੂ ਵਿਸ਼ਵਾਸ ਅਤੇ ਰਿਸ਼ੀ ਸ਼ਿਸ਼ੂਪਾਲ ਸਿੰਘ ਪਠਾਨੀਆ ਨੇ ਵਿਸ਼ਵਾਸ ਫਾਊਂਡੇਸ਼ਨ ਦੀ ਤਰਫੋਂ ਇਹ ਸਨਮਾਨ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਸਰਦਾਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ, ਏਡੀਸੀ ਅਮਨਿੰਦਰ ਕੌਰ ਬਰਾੜ, ਐਸਐਸਪੀ ਸੰਦੀਪ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਤਰਸੇਮ ਚੰਦ ਪੀਸੀਐਸ, ਕਮਲੇਸ਼ ਕੁਮਾਰ ਕੌਸ਼ਲ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।