Monday, March 31, 2025
ਤਾਜਾ ਖਬਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

Chandigarh

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

PUNJAB NEWS EXPRESS | February 16, 2024 10:01 PM

ਚੰਡੀਗੜ੍ਹ, : ਭਾਰਤ ਬੰਦ ਦੇ ਸੱਦੇ ਤੇ ਅੱਜ ਸਵੇਰੇ 9 ਵੱਜੇ ਪੰਜਾਬ ਸਕੱਤਰੇਤ ਦੀ ਜੁਆਂਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਿਵਲ ਸਕੱਤਰੇਤ ਦੇ ਗੇਟ ਬੰਦ ਕਰਕੇ ਰੈਲੀ ਸ਼ੁਰੂ ਕਰ ਦਿੱਤੀ ਅਤੇ ਸਕੱਤਰੇਤ ਦਾ ਸਾਰਾ ਕੰਮ ਠੱਪ ਕਰ ਦਿਤਾ ਗਿਆ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਰੈਲੀ ਦੇ ਕਾਰਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਇਕ ਅਹਿਮ ਮੀਟਿੰਗ ਜੋ ਸਕੱਤਰੇਤ ਵਿਖੇ ਸਵੇਰੇ 11:00 ਵਜੇ ਹੋਣੀ ਸੀ ਉਹ ਵੀ ਮੁਲਤਵੀ ਕਰਨੀ ਪਈ। ਸਕੱਤਰੇਤ ਦੇ ਮੁਲਾਜ਼ਮਾ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਗੁੱਸਾ ਦੇਖਣ ਨੂੰ ਮਿਲਿਆ।

ਇਸ ਰੈਲੀ ਦੀ ਖਾਸੀਅਤ ਇਹ ਰਹੀ ਕਿ ਇਸ ਰੈਲੀ ਦੌਰਾਨ ਮੁੱਖ ਮੰਤਰੀ ਨੂੰ ਸੰਬੋਧਿਤ ਹੁੰਦੇ ਹੋਏ ਹਜ਼ਾਰਾਂ ਦੀ ਤਾਦਾਤ ਵਿਚ ਬੈਠੇ ਮੁਲਾਜ਼ਮਾਂ ਰਾਹੀਂ ਹੱਥ ਖੜੇ ਕਰਵਾ ਕੇ ਸੰਸਦੀ ਚੋਣਾ ਵਿਚ ਵੋਟ ਪਾਉਣ ਲਈ ਸਰਵੇ ਕਰਵਾਇਆ ਗਿਆ। ਇਸ ਸਰਵੇ ਵਿਚ ਮੁਲਾਜਮਾਂ ਨੇ ਆਮ ਆਦਮੀ ਪਾਰਟੀ ਨੂੰ 2024 ਦੀਆਂ ਸੰਸਦੀ ਚੋਣਾ ਵਿਚ ਵੋਟਾਂ ਨਾ ਪਾਉਣ ਦੇ ਹੱਕ ਵਿਚ ਹੱਥ ਖੜੇ ਕਰਕੇ 100 ਪ੍ਰਤੀਸ਼ਤ ਹਾਮੀ ਭਰੀ। ਬੁਲਾਰਿਆ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਜਲਦੀ ਹੀ ਉਹਨਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਹਫਤੇ ਉਪਰੰਤ ਅਜਿਹੇ ਸੈਂਕੜੇ ਸਰਵੇ ਕਰਵਾ ਕੇ ਅਤੇ ਵੱਡੇ ਐਕਸ਼ਨਾ ਰਾਹੀਂ 2024 ਦੀਆਂ ਸੰਸਦੀ ਚੋਣਾ ਵਿਚ ਆਪ ਸਰਕਾਰ ਦਾ ਭੋਗ ਪਾਉਣ ਲਈ ਜਤਨ ਆਰੰਭ ਦਿੱਤੇ ਜਾਣਗੇ।

ਇਸ ਰੈਲੀ ਵਿਚ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਤਕਰੀਰਾਂ ਕਰਦੇ ਹੋਏ ਕਿਹਾ ਕੀ ਇਹ ਪਾਰਟੀ ਝੁੱਠ ਮਾਰਨ ਅਤੇ ਮੁਲਾਜ਼ਮਾ ਦਾ ਸੋਸਣ ਕਰਨ ਵਿਚ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੂੰ ਵੀ ਪਿੱਛੇ ਛੱਡ ਗਈ ਹੈ। ਉਹਨਾ ਵੱਲੋਂ ਦੋਸ਼ ਲਗਾਇਆ ਗਿਆ ਕਿ ਆਪ ਪਾਰਟੀ ਨੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਲਈ ਮੁਲਾਜਮਾ ਨਾਲ ਕਈ ਵਾਅਦੇ ਕੀਤੇ ਅਤੇ ਮੁਲਾਜ਼ਮਾ ਦੀਆਂ ਰੈਲੀਆਂ ਵਿਚ ਸ਼ਾਮਿਲ ਹੋ ਕੇ ਬਾਕੀ ਰਾਜਨੀਤਕ ਪਾਰਟੀਆਂ ਤੇ ਦੋਸ਼ ਲਗਾਇਆ ਸੀ ਕੀ ਉਹ ਪੰਜਾਬ ਤੇ ਮੁਲਾਜ਼ਮਾ ਨਾਲ ਧੋਖਾ ਕਰ ਰਹੀਆਂ ਹਨ ਅਤੇ ਮੁਲਾਜ਼ਮਾ ਦੀਆਂ ਹੱਕੀ ਮੰਗਾਂ ਦੇਣ ਤੋਂ ਮੁਨਕਰ ਹਨ। ਜਦੋਂ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਤੇ ਕਾਬਜ ਹੋ ਕੇ ਉਹ ਸਭ ਕਰ ਰਹੀ ਹੈ ਜੋ ਕਿ ਰਿਵਾਇਤੀ ਪਾਰਟੀਆਂ ਕਰਦੀਆਂ ਸਨ। ਬੁਲਾਰਿਆ ਨੇ ਆਖਿਆ ਕੀ ਮੁਲਾਜਮਾ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, 15.01.2015 ਦਾ ਪੱਤਰ ਵਾਪਸ ਲੈਣਾ, ਜਿਹਨਾ ਮੁਲਾਜ਼ਮਾ ਨੂੰ ਪਦ-ਉੱਨਤੀ ਤੇ 15% ਪੇਅ ਕਮਿਸ਼ਨ ਦਾ ਲਾਭ ਪ੍ਰਾਪਤ ਨਹੀਂ ਹੋਇਆ ਉਹਨਾ ਨੂੰ ਇਸ ਦਾ ਲਾਭ ਦੇਣਾ, ਡੀ.ਏ ਦੀਆਂ ਬਕਾਇਆ ਕਿਸਤਾ ਅਤੇ ਏਰੀਅਰ ਰਲੀਜ਼ ਕਰਨਾ ਆਦਿ ਜਿਊ ਦੀਆਂ ਤਿਊ ਬਕਾਇਆ ਹਨ।

 

ਮੁਲਾਜ਼ਮ ਆਗੂਆਂ ਨੇ ਪ੍ਰੈਸ ਨੂੰ ਦਸਿਆ ਕਿ ਜੇਕਰ ਪ੍ਰਸਾਸਨ ਜਾਂ ਸਰਕਾਰ ਨੇ ਉਹਨਾ ਦੀਆਂ ਮੰਗਾਂ ਵੱਲ ਅਗਲੇ ਹਫਤੇ ਧਿਆਨ ਨਾ ਦਿਤਾ ਤਾਂ ਅਗਲੇ ਹਫਤੇ ਦੇ ਅਖੀਰ ਵਿਚ ਸਕੱਤਰੇਤ-2 ਵਿਖੇ ਰੈਲੀ ਕਰਨ ਉਪਰੰਤ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਲਾਜ਼ਮ ਲਹਿਰ ਖੜੀ ਕਰ ਦਿੱਤੀ ਜਾਵੇਗੀ। ਇਸ ਰੈਲੀ ਨੂੰ ਮੁਲਾਜਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਮਲਕੀਤ ਔਜਲਾ, ਸ਼ੁਸ਼ੀਲ ਫੌਜੀ, ਸਾਹਿਲ ਸਰਮਾ, ਕੁਲਵੰਤ ਸਿੰਘ, ਅਲਕਾ ਚੋਪੜਾ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਅਮਨਦੀਪ ਕੌਰ, ਜਗਦੀਪ ਸੰਗਰ, ਨਵਪ੍ਰੀਤ ਸਿੰਘ, ਮਨਵੀਰ ਸਿੰਘ, ਇੰਦਰਪਾਲ ਭੰਗੂ, ਸੰਦੀਪ ਕੌਸ਼ਲ, ਸੰਦੀਪ ਕੁਮਾਰ,  ਬਲਰਾਜ ਸਿੰਘ ਦਾਊਂ,   ਜਗਤਾਰ ਸਿੰਘ, ਜਸਵੀਰ ਸਿੰਘ, ਮਹੇਸ਼ ਚੰਦਰ ਅਤੇ ਬਜਰੰਗ ਨੇ ਸੰਬੋਧਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ