Friday, November 22, 2024
ਤਾਜਾ ਖਬਰਾਂ
ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀ

Crime-Justice

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

PUNJAB NEWS EXPRESS | November 21, 2024 07:21 PM

ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ
ਚੰਡੀਗੜ੍ਹ, :
 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15, 00, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ।
ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਪਦ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ।
ਸ਼ਿਕਾਇਤ ਅਨੁਸਾਰ, ਘੱਲ ਖੁਰਦ ਬਲਾਕ ਵਿੱਚ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਐਸ.ਡੀ.ਓ ਗੁਲਾਬ ਸਿੰਘ ਨੇ 04.10.2024 ਨੂੰ ਉਕਤ ਸਬ-ਇੰਸਪੈਕਟਰ ਦਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10, 00, 000 ਰੁਪਏ ਰਿਸ਼ਵਤ ਵਜੋਂ ਮੰਗੀ ਅਤੇ ਪ੍ਰਾਪਤ ਕੀਤੀ। ਇਸ ਤੋਂ ਇਲਾਵਾ, 05.10.2024 ਨੂੰ ਗੁਲਾਬ ਸਿੰਘ ਵੱਲੋਂ ਇਕ ਅਣਪਛਾਤੇ ਵਿਅਕਤੀ ਨੇ ਬਾਗੀ ਰੋਡ ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ’ਤੇ 5, 00, 000 ਰੁਪਏ ਹੋਰ ਲੈ ਲਏ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਵਤ ਦੇ ਬਾਵਜੂਦ ਉਸਦੇ ਸਰਪੰਚੀ ਦੇ ਕਾਗਜ਼ 06.10.2024 ਨੂੰ ਰੱਦ ਕਰ ਦਿੱਤੇ ਗਏ। ਬਾਅਦ ਵਿੱਚ, ਉਪਰੋਕਤ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਐਸ.ਡੀ.ਓ ਗੁਲਾਬ ਸਿੰਘ ਨਾਲ ਪੈਸੇ ਵਾਪਸ ਕਰਨ ਸਬੰਧੀ ਗੱਲ ਕੀਤੀ। ਇਹ ਗੱਲਬਾਤ ਦਵਿੰਦਰ ਸਿੰਘ ਨੇ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਜਿਸ ਨੂੰ ਉਸਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਵਜੋਂ ਸੌਂਪ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਰਿਕਾਰਡਿੰਗ ’ਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਗੁਲਾਬ ਸਿੰਘ ਅਤੇ ਦਵਿੰਦਰ ਸਿੰਘ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਦੀ ਰਕਮ ਲੈਣ ਦੀ ਸਾਜ਼ਿਸ਼ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸ ਪੜਤਾਲ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ, ਗੁਲਾਬ ਸਿੰਘ ਐਸ.ਡੀ.ਓ ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

30 ਦਿਨਾਂ ਦੀ ਜ਼ਮਾਨਤ ਮਿਲਣ ਤੋਂ ਬਾਅਦ ਆਸਾਰਾਮ ਜੋਧਪੁਰ ਦੇ ਹਸਪਤਾਲ 'ਚ ਭਰਤੀ