Saturday, November 23, 2024

Crime-Justice

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

PUNJAB NEWS EXPRESS | October 22, 2024 10:49 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5, 000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ