Monday, December 30, 2024
ਤਾਜਾ ਖਬਰਾਂ
ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 30 ਦਸੰਬਰ ਨੂੰ ਪੰਜਾਬ ਬੰਦ, ਰੇਲ ਅਤੇ ਸੜਕੀ ਆਵਾਜਾਈ ਸ਼ਾਮ 4 ਵਜੇ ਤੱਕ ਰਹੇਗੀ ਮੁਅੱਤਲਡੱਲੇਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਦੇ ਧਰਨੇ ਵਾਲੀ ਥਾਂ 'ਤੇ ਹਮਲਾ ਕਰਨ ਦੀ ਤਿਆਰੀ 'ਚ ਹੈਚੋਣਾਂ ਲਈ ਫੰਡ ਦੇਣ ਲਈ 'ਆਪ' ਪੰਜਾਬ ਤੋਂ ਦਿੱਲੀ 'ਚ ਆਪਣਾ ਨਾਜਾਇਜ਼ ਪੈਸਾ ਟਰਾਂਸਫਰ ਕਰ ਰਹੀ ਹੈ। ਐਲ ਜੀ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ, ਮੋਗਾ 9 ਜਨਵਰੀ 2025 ਨੂੰ ਅਤੇ ਟੋਹਾਣਾ 4 ਜਨਵਰੀ 2025 ਨੂੰ ਹੋਵੇਗੀ ਮਹਾਂਪੰਚਾਇਤ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

Crime-Justice

ਵਿਜੀਲੈਂਸ ਬਿਊਰੋ ਵੱਲੋਂ ਕਿੱਲਿਆਂਵਾਲੀ ਥਾਣੇ ਦਾ ਐਸ.ਐਚ.ਓ.  10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

PUNJAB NEWS EXPRESS | July 19, 2023 11:52 PM

ਚੰਡੀਗੜ੍ਹ, : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਥਾਣੇ ਦੇ ਐਸ.ਐਚ.ਓ. ਇਕਬਾਲ ਸਿੰਘ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ ਨੂੰ ਸਿਰਸਾ ਦੇ ਇੱਕ ਪਿੰਡ ਨੀਲਿਆਂਵਾਲੀ ਦੇ ਵਾਸੀ ਭੀਮ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚਓ ਨੇ ਉਸ ਦੇ ਲੜਕੇ ਖ਼ਿਲਾਫ਼ ਦਰਜ ਝੂਠੀ ਸ਼ਿਕਾਇਤ ਨੂੰ ਖਾਰਜ ਕਰਨ ਬਦਲੇ 20, 000 ਰੁਪਏ ਰਿਸ਼ਵਤ  ਮੰਗੀ ਸੀ ਅਤੇ ਸੌਦਾ 15, 000 ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਉਕਤ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਿੱਚ ਮੁਲਜ਼ਮ ਐਸਐਚਓ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ