Thursday, January 02, 2025
ਤਾਜਾ ਖਬਰਾਂ
ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 30 ਦਸੰਬਰ ਨੂੰ ਪੰਜਾਬ ਬੰਦ, ਰੇਲ ਅਤੇ ਸੜਕੀ ਆਵਾਜਾਈ ਸ਼ਾਮ 4 ਵਜੇ ਤੱਕ ਰਹੇਗੀ ਮੁਅੱਤਲਡੱਲੇਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਦੇ ਧਰਨੇ ਵਾਲੀ ਥਾਂ 'ਤੇ ਹਮਲਾ ਕਰਨ ਦੀ ਤਿਆਰੀ 'ਚ ਹੈਚੋਣਾਂ ਲਈ ਫੰਡ ਦੇਣ ਲਈ 'ਆਪ' ਪੰਜਾਬ ਤੋਂ ਦਿੱਲੀ 'ਚ ਆਪਣਾ ਨਾਜਾਇਜ਼ ਪੈਸਾ ਟਰਾਂਸਫਰ ਕਰ ਰਹੀ ਹੈ। ਐਲ ਜੀ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ, ਮੋਗਾ 9 ਜਨਵਰੀ 2025 ਨੂੰ ਅਤੇ ਟੋਹਾਣਾ 4 ਜਨਵਰੀ 2025 ਨੂੰ ਹੋਵੇਗੀ ਮਹਾਂਪੰਚਾਇਤ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

Crime-Justice

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

PUNJAB NEWS EXPRESS5 | June 28, 2023 09:56 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2, 000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2, 000 ਰੁਪਏ ਰਿਸ਼ਵਤ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ