ਫਗਵਾੜਾ (ਪੱਤਰ ਪ੍ਰੇਰਕ): ਨਕੋਦਰ ਸਦਰ ਪੁਲੀਸ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਗੋਲੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਚਿੱਟੀ ਦੇ ਵਸਨੀਕ ਮਾਮ ਹੁਸੈਨ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ 19 ਅਕਤੂਬਰ ਦੀ ਰਾਤ ਨੂੰ ਮੋਟਰਸਾਈਕਲ ’ਤੇ ਪਿੰਡ ਹੇਰਾਂ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਮਿਲ ਕੇ ਘਰ ਪਰਤ ਰਿਹਾ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਅੱਧਾ ਕਿਲੋਮੀਟਰ ਦੂਰ ਪਹੁੰਚਿਆ ਤਾਂ ਚਾਰ ਅਣਪਛਾਤੇ ਵਿਅਕਤੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਇਕ ਗੋਲੀ ਉਸ ਦੇ ਪੱਟ ਵਿਚ ਲੱਗੀ ਅਤੇ ਦੂਜੀ ਉਸ ਦੇ ਮੋਟਰਸਾਈਕਲ ਨੂੰ ਲੱਗੀ।
ਤਫ਼ਤੀਸ਼ੀ ਅਫ਼ਸਰ (ਆਈਓ) ਮੇਜਰ ਸਿੰਘ ਨੇ ਦੱਸਿਆ ਕਿ ਬੀਐਨਐਸ ਦੀ ਧਾਰਾ 109 (ਕਤਲ ਦੀ ਕੋਸ਼ਿਸ਼) ਅਤੇ 3(5) (ਸਾਂਝੀ ਇਰਾਦੇ ਨਾਲ ਜੁਰਮ ਕਰਨਾ)) ਅਤੇ ਅਸਲਾ ਐਕਟ ਦੀ ਧਾਰਾ 27/27/54/59 ਤਹਿਤ ਕੇਸ ਦਰਜ ਹੈ। ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।