ਮੋਗਾ : ਮੋਗਾ ਦੇ ਕੋਟ ਈਸੇ ਖਾਂ 'ਚ ਤਾਇਨਾਤ ਪੰਜਾਬ ਪੁਲਸ ਦੀ ਮਸ਼ਹੂਰ ਐੱਸਐੱਚਓ ਅਰਸ਼ਪ੍ਰੀਤ ਕੌਰ ਗਰੇਵਾਲ 'ਤੇ ਨਸ਼ਾ ਤਸਕਰਾਂ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਮੁਨਸ਼ੀਆਂ ਅਤੇ ਦੋ ਨਿੱਜੀ ਵਿਅਕਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤਾਲਾਬੰਦੀ ਦੌਰਾਨ ਅਰਸ਼ਪ੍ਰੀਤ ਕੌਰ ਦੇ ਸ਼ਾਨਦਾਰ ਕੰਮ ਲਈ ਸ਼ਲਾਘਾ ਕੀਤੀ ਸੀ ਅਤੇ ਉਨ੍ਹਾਂ ਨੇ ਉਸ ਨਾਲ ਮੋਬਾਈਲ 'ਤੇ ਗੱਲ ਕਰਦੇ ਹੋਏ ਇੱਕ ਵੀਡੀਓ ਵੀ ਜਾਰੀ ਕੀਤਾ ਸੀ। ਉਸ ਨੂੰ ਇੱਕ ਇਮਾਨਦਾਰ ਪੁਲਿਸ ਅਫਸਰ ਮੰਨਿਆ ਜਾਂਦਾ ਸੀ ਪਰ ਉਸ ਦੀਆਂ ਕਰਤੂਤਾਂ ਨੇ ਉਸ ਦਾ ਪਰਦਾਫਾਸ਼ ਕਰ ਦਿੱਤਾ।
ਇਸ ਕੇਸ ਵਿੱਚ ਸ਼ਾਮਲ ਦੋ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਰਾਜਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਪਿਓ-ਪੁੱਤ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। 3 ਕਿਲੋ ਅਫੀਮ ਸਮੇਤ ਫੜੇ ਗਏ ਦੋਨਾਂ ਨੂੰ ਅਰਸ਼ਪ੍ਰੀਤ ਕੌਰ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਕਥਿਤ ਤੌਰ 'ਤੇ ਰਿਸ਼ਵਤ ਲੈਂਦਿਆਂ ਛੱਡ ਦਿੱਤਾ ਗਿਆ।
ਜਾਣਕਾਰੀ ਅਨੁਸਾਰ 1 ਅਕਤੂਬਰ ਨੂੰ ਪੁਲਸ ਨੇ ਦਾਤੇਵਾਲ ਰੋਡ ਕੋਟ ਈਸੇ ਖਾਂ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੂੰ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਸੀ। ਹਾਲਾਂਕਿ ਅਮਰਜੀਤ ਸਿੰਘ ਦੇ ਭਰਾ ਮਨਪ੍ਰੀਤ ਸਿੰਘ ਅਤੇ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ, ਜਿਨ੍ਹਾਂ ਨੂੰ 3 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ ਸੀ, ਜਿੱਥੇ ਦੋਸ਼ੀਆਂ ਨਾਲ ਸਮਝੌਤਾ ਕਰਨ ਤੋਂ ਬਾਅਦ ਛੱਡ ਦਿੱਤਾ ਗਿਆ। ਪਿਉ-ਪੁੱਤਰ ਨੇ ਕਥਿਤ ਤੌਰ 'ਤੇ ਅਰਸ਼ਪ੍ਰੀਤ ਅਤੇ ਉਸ ਦੇ ਸਾਥੀਆਂ ਨੂੰ 5 ਲੱਖ ਰੁਪਏ ਦਿੱਤੇ ਅਤੇ ਸਥਿਤੀ ਨੂੰ ਸੰਭਾਲਣ ਵਿਚ ਕਾਮਯਾਬ ਰਹੇ।
ਐਫਆਈਆਰ ਅਨੁਸਾਰ ਦੋ ਵਿਅਕਤੀਆਂ ਰਾਹੀਂ 8 ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ 5 ਲੱਖ ਰੁਪਏ ਨਕਦ ਲਏ ਗਏ। ਇਸ ਸਬੰਧੀ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਅਤੇ ਪਿਓ-ਪੁੱਤ ਨੂੰ ਛੱਡ ਦਿੱਤਾ ਗਿਆ। ਉਸ ਨੂੰ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।