Saturday, December 21, 2024

Crime-Justice

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ

PUNJAB NEWS EXPRESS | December 15, 2023 09:35 PM
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ: ਐਸ.ਐਸ.ਪੀ. ਐਸਏਐਸ ਨਗਰ .
ਐਸਏਐਸ ਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। 
ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.), ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਜੋਤ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਜੋਤ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਜੋਤ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ ’ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।
 
ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ ’ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।
ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ