Saturday, December 21, 2024

Crime-Justice

ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ 03 ਕਿਲੋ 182 ਗ੍ਰਾਮ ਹੈਰੋਇਨ ਬਰਾਮਦ

PUNJAB NEWS EXPRESS | December 12, 2023 06:52 PM

ਫਾਜ਼ਿਲਕਾ:  ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਅਤੇ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਸਮੇਤ ਸਟਾਫ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ. ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਜਿਵੇਂ ਕਿ ਧਰਮੂ ਵਾਲਾ, ਹਜਾਰਾ ਰਾਮ ਸਿੰਘ ਵਾਲਾ, ਢੰਡੀ ਕਦੀਮ, ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਬੱਸ ਅੱਡਾ ਢੰਡੀ ਕਦੀਮ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਢਾਣੀ ਨੱਥਾ ਸਿੰਘ ਤੋਂ ਬਾਰਡਰ ਏਰੀਆ ਨੂੰ ਜਾਂਦੀ ਲਿੰਕ ਰੋਡ ਤੇ ਪਿੰਡ ਤੋਂ ਅੱਧਾ ਕਿਲੋਮੀਟਰ ਦੂਰ ਗੰਨੇ ਦੇ ਖੇਤ ਹਨ।

ਇਸ ਗੰਨੇ ਦੇ ਖੇਤਾਂ ਤੋਂ ਪੱਛਮ ਵਾਲੀ ਸਾਈਡ ਕਣਕ ਦੇ ਖੇਤਾਂ ਵਿੱਚ ਬੀਤੀ ਰਾਤ ਕਿਸੇ ਨਾ ਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਗਈ ਹੈ, ਮੌਕੇ ਤੇ ਪੁੱਜ ਕੇ ਚੈਕਿੰਗ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ।

          ਜੋ ਇਤਲਾਹ ਠੋਸ ਅਤੇ ਮੋਹਤਬਰ ਹੋਣ ਕਰਕੇ ਰੁੱਕਾ ਥਾਣੇ ਭੇਜ ਕੇ ਮੁਕੱਦਮਾ ਨੰਬਰ 158 ਮਿਤੀ 11.12.2023 ਅ/ਧ 21, 23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਵਿਖੇ ਬਰਖਿਲਾਫ ਨਾ-ਮਲੂਮ ਵਿਅਕਤੀ ਖਿਲਾਫ ਦਰਜ ਰਸਿਸਟਰ ਕਰਵਾਇਆ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ ਸਾਂਝੇ ਅਪ੍ਰੇਸ਼ਨ ਤਹਿਤ ਮੁਖਬਰ ਦੀ ਦੱਸੀ ਥਾਂ ਤੇ ਰੇਡ ਕਰਕੇ ਕਣਕ ਦੇ ਖੇਤਾਂ ਵਿੱਚੋਂ 03 ਕਿਲੋ 182 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਇਸ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਸਮੱਗਲਰਾਂ ਬਾਰੇ ਖੂਫੀਆ ਸੋਰਸ ਲਗਾ ਕੇ ਤਲਾਸ਼ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ