Thursday, November 21, 2024

Crime-Justice

ਬੱਸ-ਸਕੂਟਰ ਦੀ ਟੱਕਰ 'ਚ ਦੋ ਦੀ ਮੌਤ

ASHOK KAURA | October 13, 2024 06:40 PM

ਫਗਵਾੜਾ : ਅੱਜ ਨਕੋਦਰ-ਜਲੰਧਰ ਰੋਡ 'ਤੇ ਬੱਸ-ਸਕੂਟਰ ਦੀ ਟੱਕਰ 'ਚ ਦੋ ਸਕੂਟਰ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਨਕੋਦਰ-ਜਲੰਧਰ ਰੋਡ 'ਤੇ ਪਿੰਡ ਮੁੰਡਾ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਪੰਜਾਬ ਰੋਡਵੇਜ਼ ਦੀ ਬੱਸ ਦੀ ਸਕੂਟਰ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਸਵਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨੂਰਮਹਿਲ ਨੇੜਲੇ ਪਿੰਡ ਸ਼ਮਸ਼ਾਬਾਦ ਦੇ ਵਾਸੀ ਸੰਤੋਖ ਸਿੰਘ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਵਾਈ ਲੈਣ ਲਈ ਜਲੰਧਰ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਜਦੋਂ ਉਹ ਪਿੰਡ ਮੁੰਡਾ ਨੇੜੇ ਮੁੱਖ ਸੜਕ 'ਤੇ ਪਹੁੰਚੇ ਤਾਂ ਬੱਸ ਡਰਾਈਵਰ ਦੀ ਕਥਿਤ ਲਾਪ੍ਰਵਾਹੀ ਕਾਰਨ ਨਕੋਦਰ ਵੱਲੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸਕੂਟਰ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਏਐਸਆਈ ਕੁਲਵਿੰਦਰ ਸਿੰਘ ਨੇ ਪੁਲੀਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਜੀਆ ਜ਼ਿਲ੍ਹਾ ਬਰਨਾਲਾ ਦੇ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

30 ਦਿਨਾਂ ਦੀ ਜ਼ਮਾਨਤ ਮਿਲਣ ਤੋਂ ਬਾਅਦ ਆਸਾਰਾਮ ਜੋਧਪੁਰ ਦੇ ਹਸਪਤਾਲ 'ਚ ਭਰਤੀ

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ