Wednesday, October 30, 2024
ਤਾਜਾ ਖਬਰਾਂ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂਕੀਨੀਆ ਦੇ ਬੱਚੇ ਪ੍ਰੋਸਪੇਰ ਨੇ ਮਰਨ ਤੋਂ ਬਾਅਦ ਚਾਰ ਲੋਕਾਂ ਦੀ ਜ਼ਿੰਦਗੀ ਨੂੰ ਜੀਵਨ ਦਾਨ ਦਿੱਤਾਅਮਰੀਕਾ ਦਾ ਕਹਿਣਾ ਹੈ ਕਿ ਭਾਰਤ-ਚੀਨ ਐਲਏਸੀ ਸਮਝੌਤੇ ਨਾਲ ਸਬੰਧਤ ਘਟਨਾਕ੍ਰਮ ਦੀ ‘ਨੇੜਿਓਂ ਨਿਗਰਾਨੀ’ ਕਰ ਰਿਹਾ ਹੈ

Crime-Justice

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

PUNJAB NEWS EXPRESS | October 30, 2024 05:02 PM

ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5, 000 ਰੁਪਏ
ਚੰਡੀਗੜ੍ਹ: 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25, 000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20, 000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5, 000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਐਨਸੀਪੀ ਨੇਤਾ ਸਿੱਦੀਕ ਦੇ ਕਤਲ ਲਈ ਲੋੜੀਂਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ

ਗਵਾਲੀਅਰ 'ਚ ਪ੍ਰਾਈਵੇਟ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਸੀਨੀਅਰ 'ਤੇ ਲਗਾਇਆ ਬਲਾਤਕਾਰ ਦਾ ਦੋਸ਼; ਜਾਂਚ ਚੱਲ ਰਹੀ ਹੈ

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਤੇ ਵੱਡੀ ਕਾਰਵਾਈ, ਸੀ.ਆਈ.ਏ-2 ਦੀ ਟੀਮ ਵੱਲੋਂ 03 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਮਹਿਤ ਪੁਰ ਪੁਲਿਸ ਨੇ ਨਾਬਾਲਗ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ

ਨੌਜਵਾਨ ਦਾ ਕਤਲ ਕਰਨ ਵਾਲਾ ਕਪੂਰਥਲਾ ਵਾਸੀ ਗ੍ਰਿਫਤਾਰ

ਕਰਨਾਟਕ ਦੀ ਅਦਾਲਤ ਨੇ ਅੱਤਿਆਚਾਰ ਮਾਮਲੇ ਵਿੱਚ 98 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ

ਪੰਜਾਬ ਪੁਲਿਸ ਦੀ ਮਸ਼ਹੂਰ SHO ਅਰਸ਼ਪ੍ਰੀਤ ਕੌਰ ਗਰੇਵਾਲ 'ਤੇ ਨਸ਼ਾ ਤਸਕਰਾਂ ਤੋਂ 8 ਲੱਖ ਦੀ ਰਿਸ਼ਵਤ ਲੈਂਦਿਆਂ ਮਾਮਲਾ ਦਰਜ

ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ