Friday, November 15, 2024
ਤਾਜਾ ਖਬਰਾਂ
ਹਵਾ ਪ੍ਰਦੂਸ਼ਣ ਦੇ ਵਧਣ ਕਾਰਨ ਪ੍ਰਾਇਮਰੀ ਸਕੂਲ ਔਨਲਾਈਨ ਕਲਾਸਾਂ ਵਿੱਚ ਤਬਦੀਲ ਹੋਣਗੇ: ਦਿੱਲੀ ਦੇ ਮੁੱਖ ਮੰਤਰੀਅੱਜ ਤੋਂ GRAP-III ਲਾਗੂ ਹੋਣ ਕਾਰਨ ਦਿੱਲੀ ਵਿੱਚ ਟਰੱਕ ਡਰਾਈਵਰਾਂ ਨੂੰ ਰੋਜ਼ੀ-ਰੋਟੀ 'ਤੇ ਅਸਰ ਪੈਣ ਦਾ ਡਰ ਹੈਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

Crime-Justice

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

PUNJAB NEWS EXPRESS | November 07, 2024 07:07 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20, 000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ  50, 000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20, 000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20, 000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

30 ਦਿਨਾਂ ਦੀ ਜ਼ਮਾਨਤ ਮਿਲਣ ਤੋਂ ਬਾਅਦ ਆਸਾਰਾਮ ਜੋਧਪੁਰ ਦੇ ਹਸਪਤਾਲ 'ਚ ਭਰਤੀ

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਹਾਰੀ ਪ੍ਰਵਾਸੀ 'ਤੇ ਨਾਬਾਲਗ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਜਲੰਧਰ ਦਿਹਾਤੀ ਪੁਲਸ ਨੇ ਕਬੱਡੀ ਖਿਡਾਰੀ ਦੇ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਚਾਰ ਨੂੰ ਗ੍ਰਿਫਤਾਰ ਕੀਤਾ

ਪੰਜਾਬ ਮੂਲ ਦੇ ਦੋ ਜਿਨਸੀ ਸ਼ੋਸ਼ਣ ਦੇ ਦੋਸ਼ੀ ਹੋਮਿਓਪੈਥ ਡਾਕਟਰਾਂ ਨੂੰ ਕੈਨੇਡਾ ਪੁਲਿਸ ਨੇ ਗ੍ਰਿਫਤਾਰ ਕੀਤਾ