Saturday, December 21, 2024

Crime-Justice

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

PUNJAB NEWS EXPRESS | July 09, 2023 09:31 PM

• ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ
ਚੰਡੀਗੜ੍ਹ, : 
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4, 52, 18, 771 ਰੁਪਏ ਸੀ ਜਦੋਂਕਿ ਖਰਚਾ 12, 48, 42, 692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7, 96, 23, 921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ