Monday, February 03, 2025
ਤਾਜਾ ਖਬਰਾਂ

Diaspora

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

PUNJAB NEWS EXPRESS | February 10, 2024 12:01 AM

ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਪੰਜ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਰਹਿ ਮੌਜੂਦ
ਨਵਾਂਸ਼ਹਿਰ:    ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਾਮਲ ਹੋ ਕੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਸੁਣੀਆਂ।

 ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਪੰਜ ਐਨ.ਆਰ.ਆਈਜ਼ ਮਿਲਣੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਈਆਂ ਸਨ। ਜਿੰਨ੍ਹਾਂ ਵਿੱਚ 600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇੰਨ੍ਹਾਂ ਵਿਚੋਂ ਕਰੀਬ ਕੋਰਟ ਕੇਸ ਨਾਲ ਸਬੰਧਤ ਕਰੀਬ 7 ਸ਼ਿਕਾਇਤਾਂ ਹੀ ਪੈਡਿੰਗ ਰਹਿ ਗਈਆਂ ਸਨ। ਜਦਕਿ ਬਾਕੀ ਸਾਰੀਆਂ ਸ਼ਿਕਾਇਤਾਂ ਨਿਪਟਾਰਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਪੰਜਾਬ ਖੜਾ ਹੈ, ਉਸ ਵਿੱਚ ਐਨ.ਆਰ.ਆਈਜ਼ ਦਾ ਬਹੁਤ ਵੱਡਾ ਯੋਗਦਾਨ ਹੈ।

  ਉਨ੍ਹਾਂ ਨੇ ਇਸ ਮੌਕੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਤੋਂ ਆਏ ਐਨ.ਆਰ.ਆਈਜ਼ ਦੀਆਂ 100 ਤੋਂ ਵੱਧ ਸ਼ਿਕਾਇਤ/ ਸਮੱਸਿਆਵਾਂ ਨੂੰ ਸੁਣਿਆ ਅਤੇ ਅਧਿਕਾਰੀਆਂ ਨੂੰ ਹੱਲ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਐਨ.ਆਰ.ਆਈਜ਼ ਮਿਲਣੀਆਂ ਖਤਮ ਹੋਣ ਉਪਰੰਤ ਜ਼ਿਲ੍ਹੇ ਪੱਧਰ ‘ਤੇ ਐਨ.ਆਰ.ਆਈਜ਼ ਸਭਾ ਦੇ ਵਧੀਆ ਪ੍ਰਧਾਨਾਂ ਦੀ ਚੋਣ ਕਰਕੇ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਨਾਲ ਐਨ.ਆਰ.ਆਈਜ਼ ਦਫ਼ਤਰ ਬਣਾਏ ਜਾਣਗੇ ਤਾਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ।

  ਇਸ ਮੌਕੇ ‘ਤੇ ਪ੍ਰਿੰਸੀਪਲ ਸਕੱਤਰ ਦਲੀਪ ਕੁਮਾਰ, ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਹਨਾ, ਸਕੱਤਰ ਕਮਲਜੀਤ ਬਰਾੜ, ਡਵੀਜ਼ਨ ਕਮਿਸ਼ਨਰ ਰੋਪੜ ਡਵੀਜ਼ਨ ਗੁਰਪ੍ਰੀਤ ਸਪਰਾ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ. ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਐਸ.ਬੀ.ਐਸ. ਨਗਰ ਵਨੀਤ ਜਾਡਲਾ, ਐਨ.ਆਰ.ਆਈਜ਼ ਸਭਾ ਦੇ ਪ੍ਰਧਾਨ ਪੰਜਾਬ ਪਰਵਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਸਿੰਘ ਕਰਣਾਂ, ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵ ਚਰਨ ਚੇਚੀ, ਸੀਨੀਅਰ ਆਗੂ ਰਾਜਦੀਪ ਸ਼ਰਮਾ, ਐਨੀਮਲ ਫੈਲਵੇਅਰ ਬੋਰਡ ਰਜਿੰਦਰ ਲੋਹਈਆ ਅਤੇ ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ