Monday, March 31, 2025
ਤਾਜਾ ਖਬਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

Diaspora

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਦਲਜੀਤ ਕੌਰ  | November 01, 2024 05:58 PM
 
ਬਰੈਂਪਟਨ(ਕੈਨੇਡਾ):  ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 109ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 16 ਨਵੰਬਰ 2024, ਦਿਨ ਸ਼ਨੀਵਾਰ ਨੂੰ ਬਰੈਂਪਟਨ ਦੇ ਕੈਂਸੀ ਕੈਂਬਲ ਕਮਿਊਨਿਟੀ ਸੈਂਟਰ ਵਿਖੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ 'ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ‘ਨੌਜਵਾਨ ਅਵਾਜ’ ਮੈਗਜ਼ੀਨ ਦੇ ਸੰਪਾਦਕ ਮਨਦੀਪ ਤੇ ਭਰਾਤਰੀ ਜੱਥੇਬੰਦੀਆਂ ਦੇ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ।  'ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’  ਦੇ ਆਗੂਆਂ ਨੇ ਬਰੈਂਪਟਨ ਨੇੜੇ ਵਸਦੇ ਕੌਮਾਂਤਰੀ ਵਿਦਿਆਰਥੀਆਂ, ਪ੍ਰਵਾਸੀ ਕਾਮਿਆਂ, ਅਗਾਂਹਵਧੂ ਭਰਾਤਰੀ ਸੰਸਥਾਵਾਂ ਤੇ ਹੋਰ ਸੁਹਿਰਦ ਲੋਕਾਂ ਨੂੰ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। 
 
ਇਹ ਸੰਬੰਧੀ ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ ਦੇ ਆਗੂਆਂ ਖੁਸ਼ਪਾਲ ਗਰੇਵਾਲ, ਮਨਪ੍ਰੀਤ ਕੌਰ, ਹਰਿੰਦਰ ਮਹਿਰੋਕ ਤੇ ਵਰੁਣ ਖੰਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਦਲਦੀਆਂ ਸੰਸਾਰ ਹਾਲਤਾਂ ਕਾਰਨ ਵਿਦੇਸ਼ਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਹਾਲਾਤ ਸਾਜਗਰ ਨਹੀਂ ਰਹੇ। ਕਰੋਨਾ ਕਾਲ ਤੋਂ ਬਾਅਦ ਮੱਧ ਪੂਰਬੀ ਖਿੱਤੇ ਵਿੱਚ ਵਧ ਰਹੇ ਜੰਗੀ ਤਣਾਅ ਕਾਰਨ ਵਿਕਸਿਤ ਮੁਲਕਾਂ ਵਿੱਚ ਮਹਿੰਗਾਈ ਤੇ ਬੇਰੁਜਗਾਰੀ ਲਗਾਤਾਰ ਵੱਧ ਰਹੀ ਹੈ। ਇਸਤੋਂ ਬਿਨਾ ਇਹਨਾਂ ਮੁਲਕਾਂ ਵਿੱਚ ਰਿਹਾਇਸੀ ਘਰਾਂ ਦਾ ਸੰਕਟ ਵੀ ਵਧ ਰਿਹਾ ਹੈ। ਕੈਨੇਡਾ-ਅਮਰੀਕਾ ਵਿੱਚ ਚੋਣਾਂ ਨੇੜੇ ਆਉਣ ਕਰਕੇ ਮਹਿੰਗਾਈ, ਬੇਰੁਜਗਾਰੀ ਤੇ ਰਿਹਾਇਸ਼ੀ ਘਰਾਂ ਦੇ ਸੰਕਟ ਦਾ ਜ਼ਿੰਮੇਵਾਰ ਕੌਮਾਂਤਰੀ ਵਿਦਿਆਰਥੀਆਂ ਤੇ ਕੱਚੇ ਪ੍ਰਵਾਸੀਆਂ ਨੂੰ ਠਹਿਰਾਇਆ ਜਾ ਰਿਹਾ ਹੈ। ਅਜਿਹੀ ਹਾਲਤ ਵਿੱਚ ਜਿੱਥੇ ਇਮੀਗ੍ਰੇ਼ਸ਼ਨ ਨਿਯਮਾਂ-ਨੀਤੀਆਂ ਵਿੱਚ ਸਖ਼ਤੀ ਕੀਤੀ ਜਾ ਰਹੀ ਹੈ ਉੱਥੇ ਪ੍ਰਵਾਸੀਆਂ ਪ੍ਰਤੀ ਨਸਲੀ ਵਿਤਕਰੇਬਾਜੀ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਇਹਨਾਂ ਮੁਲਕਾਂ ਵਿੱਚ ਕੱਚੇ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਜਾ ਰਿਹਾ ਹੈ।
 
ਇਹਨਾਂ ਮੁਲਕਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਤੇ ਕਾਮਿਆਂ ਦੇ ਵਰਕ ਪਰਮਿਟ ਖਤਮ ਹੋ ਰਹੇ ਹਨ ਤੇ ਉਹ ਲੱਖਾਂ ਰੁਪਏ ਖਰਚਕੇ ਮੁੜ ਵਤਨੀ ਪਰਤਣ ਦੇ ਕਗਾਰ ਤੇ ਪਹੁੰਚ ਗਏ ਹਨ। ਅਜਿਹੇ ਹਾਲਤ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਹਨਾਂ ਦੀ ਗਦਰ ਪਾਰਟੀ ਦੇ ਉਹ ਬੋਲ ਮੁੜ ਫਿਰ ਸੱਚ ਸਾਬਤ ਹੋ ਰਹੇ ਹਨ ਕਿ ‘ਦੇਸ਼ ਪੈਣ ਧੱਕੇ ਬਾਹਰ ਮਿਲੇ ਢੋਈ ਨਾ, ਸਾਡਾ ਪ੍ਰਦੇਸੀਆਂ ਦੀ ਦੇਸ਼ ਕੋਈ ਨਾ।’ ਉਹਨਾਂ ਕਿਹਾ ਕਿ ਸੋਲ੍ਹਾਂ ਵਰ੍ਹਿਆਂ ਦਾ ਸਰਾਭਾ ਸਾਲ 1912 ਵਿੱਚ ਇੱਕ ਕੌਮਾਂਤਰੀ ਵਿਦਿਆਰਥੀ ਵਜੋਂ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਦਾਖਲ ਹੋਇਆ ਸੀ। ਵਿਦੇਸ਼ੀ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਤੇ ਭਾਰਤੀ ਲੋਕਾਂ ਦੀ ਗੁਲਾਮੀ ਤੋਂ ਤੰਗ ਆ ਕੇ ਉਸਨੇ ਗਦਰ ਪਾਰਟੀ ਵਿੱਚ ਸ਼ਾਮਲ ਹੋ ਕੇ ਤੇ ਵਤਨ ਪਰਤ ਕੇ ਦੇਸ਼ ਦੇ ਲੋਕਾਂ ਦੀ ਮੁਕਤੀ ਲਈ ਸੰਘਰਸ਼ ਕੀਤਾ। ਅੱਜ ਫਿਰ ਵਿਦੇਸ਼ੀ ਤਾਕਤਾਂ ਪੂਰੀ ਮਨੁੱਖਤਾ ਨੂੰ ਜੰਗ ਤੇ ਉਜਾੜੇ ਵੱਲ ਧੱਕ ਰਹੀਆਂ ਹਨ। ਭਾਰਤ ਦੇਸ਼ ਦੇ ਹਾਕਮ ਨੌਜਵਾਨਾਂ-ਵਿਦਿਆਰਥੀਆਂ ਨੂੰ ਰੁਜ਼ਗਾਰ ਤੇ ਚੰਗਾਂ ਭਵਿੱਖ ਦੇਣ ਤੋਂ ਨਾਕਾਮਯਾਬ ਸਾਬਤ ਹੋਏ ਹਨ। ਅਜਿਹੀ ਮਰਨਾਊ ਹਾਲਤ ਵਿੱਚ ਸ਼ਹੀਦਾਂ ਦੀ ਸਪਿਰਟ ਨੂੰ ਮੁੜ ਪੈਦਾ ਕਰਨ ਦੀ ਜ਼ਰੂਰਤ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Diaspora

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ