Monday, March 31, 2025
ਤਾਜਾ ਖਬਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

Diaspora

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅਮਰੀਕ   ਸਿੰਘ  | June 28, 2023 07:40 AM
 ਅੰਮ੍ਰਿਤਸਰ::  ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੀ ਰਾਜਧਾਨੀ ਨਿਊਯਾਰਕ ਵਿਖੇ ਸਿੱਖਾਂ ਦੇ ਕੇਂਦਰੀ ਅਸਥਾਨ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊ ਯਾਰਕ ਵਿਖੇ ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ। ਉਨ੍ਹਾਂ ਨੇ ਦਸਿਆ ਕਿ ਬੁੱਢਾ ਦਲ ਪਾਸ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੋਂ ਇਲਾਵਾ ਗੁਰੂ ਮਹਿਲਾਂ, ਸਾਹਿਬਜ਼ਾਦਿਆਂ ਅਤੇ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ, ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਸਤਰਾਂ ਤੋਂ ਇਲਾਵਾ ਉਹ ਇਤਿਹਾਸਕ ਨਗਾਰਾ ਮੌਜੂਦ ਹੈ ਜਿਸ ਦੀ ਤਾਬਿਆ ਦਿਲੀ ਨੂੰ ਖਾਲਸਾ ਪੰਥ ਨੇ 19 ਵਾਰ ਫਤਿਹ ਕੀਤਾ।
 
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀਵੱਲੋਂ ਜਾਰੀ ਇਕ ਲਿਖਤੀ ਬਿਆਨ ਵਿਚ ਦਸਿਆ ਗਿਆ ਕਿ ਅਮਰੀਕਾ ਵਿਚ ਵੱਖ-ਵੱਖ ਗੁਰੂ ਘਰਾਂ ਵਿਚ ਇਨ੍ਹਾਂ ਸ਼ਸਤਰਾਂ ਦੇ ਇਤਿਹਾਸਕ ਪਿਛੋਕੜ ਦੀ ਜਾਣਕਾਰੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦਸਿਆ ਕਿ ਦਸਮ ਪਾਤਸ਼ਾਹ ਵੱਲੋਂ ਬੁੱਢਾ ਦਲ ਨੂੰ ਬਖਸ਼ਿਸ਼ ਕੀਤੇ ਇਤਿਹਾਸਕ ਸ਼ਸਤਰ ਪੀੜੀ ਦਰ ਪੀੜੀ ਬੁੱਢਾ ਦਲ ਦੇ ਮੁਖੀ ਇਨ੍ਹਾਂ ਦੀ ਸਾਂਭ ਸੰਭਾਲ ਕਰਦੇ ਆ ਰਹੇ ਹਨ, ਇਨ੍ਹਾਂ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਵੱਖ-ਵੱਖ ਜੋੜ ਮੇਲਿਆਂ ਸਮੇਂ ਕਰਵਾਏ ਜਾਂਦੇ ਹਨ। ਉਨਾਂ੍ਹ ਕਿਹਾ ਪਿਉ ਦਾਦੇ ਦਾ ਅਖੁਟ ਖਜਾਨਾ ਸ਼ਸਤਰ ਸ਼ਾਸਤਰ ਤੇ ਦਰਲੱਭ ਲਿਖਤਾਂ ਨਿਸ਼ਾਨੀਆਂ ਜੋ ਦਲਪੰਥ ਪਾਸ ਮੌਜੂਦ ਹਨ ਜੋ ਇਤਿਹਾਸ ਦੀ ਉਹ ਕੜੀ ਹਨ ਜੋ ਬੁੱਢਾ ਦਲ ਨੂੰ ਸ਼੍ਰੋਮਣੀ ਪੰਥ ਦੀ ਪ੍ਰਮਾਣਿਕਤਾ ਬਖਸ਼ਦੀਆਂ ਹਨ। ਉਨ੍ਹਾਂ ਦਾ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ. ਭੁਪਿੰਦਰ ਸਿੰਘ ਬੋਪਾਰਾਏ, ਸ. ਜਰਨੈਲ ਸਿੰਘ ਗਿਲਚੀਆ, ਗਿਆਨੀ ਭੁਪਿੰਦਰ ਸਿੰਘ, ਸ. ਹਰਬੰਸ ਸਿੰਘ ਢਿੱਲੋਂ, ਬਾਬਾ ਦਲਬਾਗ ਸਿੰਘ, ਸ. ਅਮਰੀਕ ਸਿੰਘ ਪਹੋਵਾ, ਸ. ਸੰਦੀਪ ਸਿੰਘ ਤੇ ਹੋਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਆਪਣੇ ਜਥੇ ਸਮੇਤ ਗੁਰਦੁਆਰਾ ਬਾਬਾ ਦੀਪ ਸਿੰਘ ਨਿਊਯਾਰਕ ਵਿਖੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ ਪ੍ਰੋ: ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਹਰਜੀਤ ਸਿੰਘ ਯੂ.ਕੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ