Thursday, November 21, 2024

Diaspora

ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ 'ਚ

ਦਲਜੀਤ ਕੌਰ  | February 12, 2024 04:36 AM
ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਸਮਾਗਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ 
ਸੰਗਰੂਰ, :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। 
 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ। 
 
ਡਿਪਟੀ ਕਮਿਸ਼ਨਰ ਨੇ ਸੰਗਰੂਰ ਦੇ ਨਾਲ ਨਾਲ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ