Wednesday, January 29, 2025
ਤਾਜਾ ਖਬਰਾਂ

Diaspora

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

PUNJAB NEWS EXPRESS | November 02, 2024 08:31 PM

ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ

ਚੰਡੀਗੜ੍ਹ: - ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।
ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।
ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ