Sunday, November 24, 2024

Election 2022

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ

ਅਮਰੀਕ  ਸਿੰਘ  | May 02, 2023 12:35 AM
ਕਾਂਗਰਸ ਨੂੰ ਦਿੱਤੀ ਚੁਣੌਤੀ, ਐਮ ਪੀ ਵਜੋਂ ਚੌਧਰੀ ਸੰਤੋਖ ਸਿੰਘ ਦੀਆਂ 3 ਪ੍ਰਾਪਤੀਆਂ ਗਿਣਾਵੇ ਪਾਰਟੀ
 
ਜਲੰਧਰ:  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਕਿਹਾ ਕਿ ਚੌਧਰੀ ਸੰਤੋਖ ਸਿੰਘ ਦੇ ਚੌਧਰੀ ਪਰਿਵਾਰ, ਜਿਹਨਾਂ ਦੇ ਅਕਾਲ ਚਲਾਣੇ ਕਾਰਨ ਜ਼ਿਮਨੀ ਚੋਣ ਹੋ ਰਹੀਹੈ,   ਨੇ ਇਸ ਪਾਰਲੀਮਾਨੀ ਹਲਕੇ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆ ਲਿਆ ਹੈ ਕਿਉਂਕਿ ਇਸ ਪਰਿਵਾਰ ਨੇ ਨੇ 30 ਸਾਲਾਂ ਤੋਂ ਜੇਤੂ ਰਹਿਣ ਦੇ ਬਾਵਜੂਦ ਹਲਕੇ ਵਾਸਤੇ ਕੱਖ ਨਹੀਂ ਕੀਤਾ।
 
ਇਥੇ ਨਕੋਦਰ ਵਿਖੇ ਭਰਵੀਂਆਂ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਇਸ ਹਲਕੇ ਤੋਂ ਲਗਾਤਾਰ ਦੋ ਵਾਰ ਜੇਤੂ ਰਹੇ ਪਰ ਉਹਨਾਂ ਇਸਦੇ ਬਾਵਜੂਦ ਹਲਕੇ ਵਾਸਤੇ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦੇ ਹਨ ਕਿ ਚੌਧਰੀ ਸੰਤੋਖ ਸਿੰਘ ਦੀਆਂ ਤਿੰਨ ਪ੍ਰਾਪਤੀਆਂ ਗਿਣਾਵੇ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਕਰਨ ਵਿਚ ਸਫਲ ਹੁੰਦੇ ਹਨ ਤਾਂ ਮੈਂ ਮੰਨ ਲਵਾਂਗਾ ਕਿ ਪਰਿਵਾਰ ਨੂੰ ਇਸ ਹਲਕੇ ਦੀਆਂ ਵੋਟਾਂ ਲੈਣ ਦਾ ਹੱਕ ਹੈ।
 
ਡਾ. ਸੁੱਖੀ ਨੇ ਕਿਹਾ ਕਿ ਉਹਨਾਂ ਨੇ ਪਿਛਲੇ 10 ਦਿਨਾਂ ਤੋਂ ਵੱਧ ਸਮੇਂ ਤੋਂ ਹਲਕੇ ਦਾ ਗੇੜਾ ਲਗਾਇਆ ਹੈ ਤੇ ਉਹ ਹਲਕੇ ਵਿਚ ਬੁਨਿਆਦੀ ਢਾਂਚੇ ਦਾ ਮਾੜਾ ਹਾਲ ਵੇਖ ਕੇ ਦੁਖੀ ਹਨ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਚੌਧਰੀ ਸੰਤੋਖ ਸਿੰਘ ਨੂੰ ਹਲਕੇ ਵਿਚ ਖਰਚਣ ਵਾਸਤੇ 50 ਕਰੋੜ ਰੁਪਏ ਮਿਲੇ ਸਨ ਪਰ ਜ਼ਮੀਨੀ ਪੱਧਰ ’ਤੇ ਕੱਖ ਨਹੀਂ ਕੀਤਾ ਗਿਆ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਹਨਾਂ ਨੇ ਹਲਕੇ ਵਿਚ ਕੋਈ ਹਾਂ ਪੱਖੀ ਬਦਲਾਅ ਨਹੀਂ ਕੀਤਾ।
 
ਡਾ. ਸੁੱਖੀ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਸਰਕਾਰ ਡਾ. ਬਾਬਾ ਸਾਹਿਬ ਬੀ ਆਰ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦਾ ਸਨਮਾਨ ਵੀ ਨਹੀਂ ਕਰ ਸਕੀ। ਉਹਨਾਂ ਕਿਹਾ ਕਿਆਪ  ਸਰਕਾਰ ਨੇ ਨਾ ਤਾਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ ਤੇ ਇਸਨੇ ਹਾਈ ਕੋਰਟ ਵਿਚ ਇਹ ਹਲਫੀਆ ਬਿਆਨ ਦੇ ਕੇ ਅਨੁਸੂਚਿਤ ਜਾਤੀ ਭਾਈਚਾਰੇ ਦਾ ਅਪਮਾਨ ਕੀਤਾ ਕਿ ਐਸ ਸੀ ਵਰਗ ਵਿਚ ਕੋਈ ਵੀ ਇੰਨਾ ਪੜ੍ਹਿਆਲਿਖਿਆ  ਉਮੀਦਵਾਰ ਨਹੀਂ ਹੈ ਜਿਸਨੂੰ ਰਾਜ ਸਰਕਾਰ  ਲਾਅ ਅਫਸਰ ਨਿਯੁਕਤ ਕਰ ਸਕੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਖਟਕੜ ਕਲਾਂ ਵਿਖੇ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਦੀ ਤਸਵੀਰ ਲਗਾ ਕੇ ਸ਼ਹੀਦ ਦਾ ਅਪਮਾਨ ਕੀਤਾ।
 
ਡਾ. ਸੁੱਖੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦਲਿਤ ਵਿਰੋਧੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਰਾਜ ਸਭਾ ਵਾਸਤੇ ਇਕ ਵੀ ਦਲਿਤ ਉਮੀਦਵਾਰ ਨਹੀਂ ਲੱਭਾ ਹਾਲਾਂਕਿ ਉਸ ਕੋਲ 7 ਸੀਟਾਂ ਖਾਲੀ ਸਨ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਇਹ ਨਿਯੁਕਤੀਆਂ ਹੋਈਆਂ ਹਨ।
ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਨੇ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਇਸ ਹਲਕੇ ਵਿਚ ਆਮ ਉਮੀਦਵਾਰ ਵੋਟਾਂ ਮੰਗਣ ਆਵੇ ਤਾਂ ਉਹ ਪਹਿਲਾਂ ਉਹਨਾਂ ਤੋਂ 14 ਹਜ਼ਾਰ ਰੁਪਏ ਹਰ ਔਰਤ ਦੇ ਖਾਤੇ ਭੇਜਣ ਦਾ ਹਿਸਾਬ ਮੰਗਣ। ਉਹਨਾਂ ਕਿਹਾ ਕਿ ਜਦੋਂ ਇਕ ਮਹੀਨਾ ਪਹਿਲਾਂ ਸ੍ਰੀ ਸੁਸ਼ੀਲ ਰਿੰਕੂ ਕਾਂਗਰਸ ਵਿਚ ਸਨ ਤਾਂ ਉਹਨਾਂ ਵੀ ਇਹ ਦਾਅਵਾ ਕੀਤਾ ਸੀ। ਉਹਨਾਂ ਕਿਹਾ ਕਿ ਉਹ ਆਪਣੀ ਗੱਲ ਤੋਂ ਭੱਜ ਨਹੀਂ ਸਕਦੇ।
 
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਰਦਾਰ ਕੁਲਦੀਪ ਸਿੰਘ ਵਡਾਲਾ ਨੇ ਵੀ ਆਪ ਤੇ ਭਾਜਪਾ ਦੀ ਸਾਂਝ ’ਤੇ ਹਮਲਾ ਕੀਤਾ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬ ਵਿਚ ਨੀਮ ਫੌਜੀ ਦਸਤੇ ਤਾਇਨਾਤ ਕਰਵਾਏ ਤੇ ਫਿਰ ਸਿੱਖਾਂ ਨੂੰ ਵੱਖਵਾਦੀ ਦੱਸ ਕੇ ਉਹਨਾਂ ਖਿਲਾਫ ਐਨ ਐਸ ਏ ਵਰਗੀ ਧਾਰਾ ਲਗਾਈ। ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ