Thursday, November 21, 2024
ਤਾਜਾ ਖਬਰਾਂ
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀਕਿਸਾਨ ਫਤਹਿ ਦਿਵਸ ਮਨਾਓਂਦਿਆਂ ਫੋਰਮ ਵਲੋਂ ਪੂਰੇ ਖਿਤੇ ਦੀ ਖੁਸ਼ਹਾਲੀ ਲਈ ਇੰਡੋ -ਪਾਕਿ ਸਰਹਦ ਖੋਲਣ ਦੀ ਅਪੀਲਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ

Election 2022

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ

PUNJAB NEWS EXPRESS | April 25, 2023 07:59 AM

ਚੰਡੀਗੜ੍ਹ, : ਭਾਜਪਾ ਅਤੇ ਕਾਂਗਰਸ ਵੱਲੋਂ ਜਲੰਧਰ ਵਿਖੇ ਆਗਾਮੀ ਲੋਕ-ਸਭਾ ਦੀ ਜ਼ਿਮਨੀ ਚੋਣ ਜਿੱਤਣ ਦੇ ਸੁਪਨੇ 'ਤੇ ਉਸ ਵੇਲੇ ਪਾਣੀ ਫ਼ਿਰ ਗਿਆ ਜਦ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਦੇ ਸੀਨੀਅਰ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜਲੰਧਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਸਮੇਤ ਜਲੰਧਰ ਤੋਂ ਉੱਘੇ ਚਮੜਾ ਕਾਰੋਬਾਰੀ, ਸਮਾਜ ਸੇਵੀ ਸਟੀਵਨ ਕਲੇਰ ਭਾਜਪਾ ਨੂੰ ਅਲਵਿਦਾ ਆਖਦਿਆਂ 'ਆਪ ਦੇ ਸੂਬਾ ਪ੍ਰਧਾਨ ਤੇ ਮੁੱਖ-ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। 

ਇਸ ਮੌਕੇ ਆਪਣੇ ਸੰਬੋਧਨ ਵਿੱਚ ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਉਹ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ, ਭਾਈਚਾਰਕ ਸਾਂਝ ਲਈ ਕੀਤੇ ਜਾ ਰਹੇ ਉੱਦਮਾਂ, ਵਿੱਦਿਆ, ਸਿਹਤ, ਪ੍ਰਸ਼ਾਸਨਿਕ ਸੁਧਾਰਾਂ ਸਮੇਤ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ । ਉਨ੍ਹਾਂ ਦੀ ਹੀ ਗੱਲ ਨੂੰ ਅੱਗੇ ਤੋਰਦਿਆਂ ਸਟੀਵਨ ਕਲੇਰ ਨੇ ਵੀ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਹਿਜੀ ਪਾਰਟੀ ਹੈ ਜਿਹੜੀ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਹਰ ਨਾਗਰਿਕ ਦੇ ਖੁਸ਼ਹਾਲ ਭਵਿੱਖ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਇਹੀ ਵਜ੍ਹਾ ਹੈ ਕਿ ਉਨ੍ਹਾਂ ਪੰਜਾਬ ਨੂੰ ਰੰਗਲਾ ਬਣਾਉਣ ਦੇ 'ਆਪ ਵੱਲੋਂ ਵੇਖੇ ਸੁਪਨੇ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਸਟੀਵਨ ਕਲੇਰ ਪੰਜਾਬ ਅਤੇ ਜਲੰਧਰ ਦੇ ਇੱਕ ਪੜ੍ਹੇ-ਲਿਖੇ ਅਤੇ ਬਹੁਤ ਹੀ ਸਨਮਾਨਿਤ ਪਰਿਵਾਰ ਦੇ ਮੈਂਬਰ ਹਨ। ਇਨ੍ਹਾਂ ਦੇ ਦਾਦਾ ਸਵਰਗੀ ਕਿਸ਼ਨਦਾਸ ਜੀ ਹੀ ਉਹ ਸਖਸ਼ ਸਨ ਜਿਹੜੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਨੂੰ ਪੰਜਾਬ ਵਿੱਚ ਲੈਕੇ ਆਏ ਸਨ। ਸਟੀਵਨ ਕਲੇਰ ਦੇ ਪਿਤਾ ਜੀ ਵੀ ਉੱਘੇ ਚਮੜਾ ਕਾਰੋਬਾਰੀ ਸਨ। ਕਲੇਰ ਨੇ ਜਿੱਥੇ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਵਧਾਇਆ ਉੱਥੇ ਇਨ੍ਹਾਂ ਸਮਾਜ-ਸੇਵਾ ਦੇ ਕੰਮਾਂ ਵਿੱਚ ਵੀ ਚੋਖਾ ਯੋਗਦਾਨ ਪਾਇਆ ਹੈ। ਡੇਰਾ ਬੱਲਾਂ ਦੇ ਅਨੁਯਾਈ ਸਟੀਵਨ ਕਲੇਰ 'ਸ੍ਰੀ ਗੁਰੂ ਰਵਿਦਾਸ ਮੰਦਰ ਮੈਮੋਰੀਅਲ ਟਰੱਸਟ' ਬੂਟਾਂ-ਮੰਡੀ ਦੇ ਮੌਜੂਦਾ ਪ੍ਰਧਾਨ ਵੀ ਹਨ। 

ਚੰਡੀਗੜ੍ਹ ਵਿਖੇ 'ਆਪ ਦਾ ਹਿੱਸਾ ਬਣਨ ਮੌਕੇ ਪਰਮਜੀਤ ਸਿੰਘ ਰਾਏਪੁਰ ਅਤੇ ਸਟੀਵਨ ਕਲੇਰ ਨੇ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣ ਅਤੇ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਜਿਤਾਉਣ ਲਈ ਆਪਣਾ ਪੂਰਾ ਜ਼ੋਰ ਲਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮਾਣਯੋਗ ਮੁੱਖ-ਮੰਤਰੀ ਭਗਵੰਤ ਮਾਨ ਤੋਂ ਇਲਾਵਾ 'ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ, ਜਗਬੀਰ ਸਿੰਘ ਬਰਾੜ ਸਮੇਤ ਹੋਰ ਵੀ ਕਈ ਪਤਵੰਤੇ ਸੱਜਣ ਉੱਥੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ