Saturday, April 05, 2025
ਤਾਜਾ ਖਬਰਾਂ
ਸੁਚੇਤਕ ਰੰਗਮੰਚ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ ਮਨਾਇਆਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਬਾਠ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਧੋਖਾ ਕੀਤਾ"-ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ 'ਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦਾ ਦੋਸ਼ ਲਗਾਇਆ

Election 2022

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜਿਮਨੀ ਚੋਣ ਨਾ ਲੜਨ ਦਾ ਫੈਸਲਾ

PUNJAB NEWS EXPRESS | April 14, 2023 01:50 AM

ਪਾਰਟੀ ਦੀ ਤਰਜੀਹ ਸ਼੍ਰੋਮਣੀ ਕਮੇਟੀ ਚੋਣਾਂ: ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ*

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਖ ਤਰਜੀਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹਨ।
 
ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਹੋਇਆਂ ਨੂੰ ਇੱਕ ਦਹਾਕੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਤੇ ਆਮ ਚੋਣਾਂ ਲਈ ਹੁਣ ਕੋਈ ਰੇੜਕਾ ਵੀ ਨਹੀਂ ਬਚਿਆ ਹੈ, ਲਿਹਾਜਾ ਇਹ ਚੋਣਾਂ ਜਲਦ ਤੋਂ ਜਲਦ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸ਼੍ਰੋਮਣੀ ਕਮੇਟੀ ਤੋਂ ਇੱਕ ਪਰਿਵਾਰ ਦੀ ਅਜਾਰੇਦਾਰੀ ਖਤਮ ਕੀਤੀ ਜਾ ਸਕੇ। ਸ. ਢੀਂਡਸਾ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦੁਆਬਾ ਖੇਤਰ ਦੇ ਪ੍ਰਮੁੱਖ ਆਗੂਆਂ ਦੀ ਜਲੰਧਰ ਵਿਖੇ ਪਿਛਲੇ ਦਿਨੀ ਇੱਕ ਵਿਸ਼ੇਸ਼ ਮੀਟਿੰਗ ਹੋਈ ਸੀ। ਜਿਸ ਵਿੱਚ ਸਮੂਹ ਆਗੂਆਂ ਨੇ ਜਲੰਧਰ ਜ਼ਿਮਨੀ ਚੋਣਾਂ ਸਬੰਧੀ ਫੈਸਲਾ ਲੈਣ ਦਾ ਅਧਿਕਾਰ ਮੈਨੂੰ ਅਤੇ ਬੀਬੀ ਜਗੀਰ ਕੌਰ ਨੂੰ ਦੇ ਦਿੱਤਾ ਸੀ। ਜਿਸ ਦੇ ਬਾਅਦ ਅੱਜ ਉਨ੍ਹਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਬੀਬੀ ਜਗੀਰ ਕੌਰ ਨਾਲ ਇਸ ਮੁੱਦੇ ਤੇ ਵਿਸਥਾਰਪੂਰਵਕ ਚਰਚਾ ਹੋਈ। ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਪਾਰਟੀ ਜਲੰਧਰ ਜ਼ਿਮਨੀ ਚੌਣ ਵਿਚ ਆਪਣਾ ਉਮੀਦਵਾਰ ਨਹੀ ਉਤਾਰੇਗਾ। ਮੀਟਿੰਗ ਦੌਰਾਨ ਦੋਵੇਂ ਸੀਨੀਅਰ ਆਗੂਆਂ ਨੇ ਇਹ ਮਹਿਸੂਸ ਕੀਤਾ ਕਿ ਇਸ ਵੇਲੇ ਰਾਜਸੀ ਹਾਲਾਤ ਤੋਂ ਵਧੇਰੇ ਜਰੂਰੀ ਪੰਥਕ ਮਸਲੇ ਹੱਲ ਕਰਨ ਦੀ ਵਧੇਰੇ ਲੋੜ ਹੈ, ਲਿਹਾਜਾ ਜਲੰਧਰ ਜਿਮਨੀ ਚੋਣ ਦੀ ਥਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਜਲੰਧਰ ਜ਼ਿਮਨੀ ਚੋਣ ਵਿਚ ਕਿਸ ਪਾਰਟੀ ਦੀ ਹਮਾਇਤ ਕੀਤੀ ਜਾਣੀ ਹੈ, ਇਸ ਦਾ ਫੈਸਲਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਜਲਦ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ