ਫਾਜ਼ਿਲਕਾ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਬੀ. ਐੱਲ. ਓਜ਼ 8 ਜਨਵਰੀ, 5 ਫਰਵਰੀ ਅਤੇ 5 ਮਾਰਚ ਨੂੰ ਹਰ ਬੂਥ ’ਤੇ ਵਿਸ਼ੇਸ਼ ਕੈਂਪ ਲਗਾਉਣਗੇ ਅਤੇ ਕੈਂਪ ਵਾਲੇ ਦਿਨ ਸਬੰਧਤ ਪੋਲਿੰਗ ਬੂਥਾਂ ' ਤੇ ਬੈਠ ਕੇ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨਗੇ।
ਜ਼ਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜਿਹੜੇ ਵੋਟਰਾਂ ਦਾ ਵੋਟਰ ਕਾਰਡ ਤੇ ਅਧਾਰ ਕਾਰਡ ਦਾ ਡਾਟਾ ਲਿੰਕ ਨਹੀਂ ਹੋਇਆ, ਉਸ ਡਾਟੇ ਨੂੰ ਲਿੰਕ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਬੀ. ਐੱਲ. ਓਜ਼ 8 ਜਨਵਰੀ, 5 ਫਰਵਰੀ ਅਤੇ 5 ਮਾਰਚ ਨੂੰ ਆਪਣੇ ਬੂਥ ਉੱਪਰ ਵਿਸ਼ੇਸ਼ ਕੈਂਪ ਲਗਾਉਣ ਦੇ ਨਾਲ ਆਪਣੇ ਬੂਥ ਦੇ ਇਲਾਕੇ ਦੇ ਵੋਟਰਾਂ ਦੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ।
ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਈ. ਆਰ. ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਵਾਲੇ ਦਿਨ ਇਹ ਯਕੀਨੀ ਬਣਾਉਣਗੇ ਕਿ ਸਾਰੇ ਬੀ. ਐੱਲ. ਓਜ਼ ਵੱਲੋਂ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇ। ਉਨਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਬੀ. ਐੱਲ. ਓਜ਼ ਨੂੰ ਸਹਿਯੋਗ ਕਰਨ।