Thursday, November 21, 2024

Election 2022

ਗਿਣਤੀ ਅਮਲੇ ਨੂੰ ਕਰਵਾਈ ਵੋਟਾਂ ਗਿਣਤੀ ਕਰਨ ਦੀ ਵਿਸਥਾਰਤ ਸਿਖਲਾਈ

PUNJABNEWS EXPRESS | March 03, 2022 07:35 PM

ਪਟਿਆਲਾ:ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ 'ਚ 20 ਫ਼ਰਵਰੀ ਨੂੰ ਹੋਏ ਮਤਦਾਨ ਤੋਂ ਬਾਅਦ ਆਉਂਦੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਰੂਪ 'ਚ ਨੇਪਰੇ ਚਾੜ੍ਹਨ ਲਈ 552 ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਇਹ ਪ੍ਰਗਟਾਵਾ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਮੁੱਚੇ ਗਿਣਤੀ ਅਮਲੇ ਦੀ ਸਿਖਲਾਈ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅੱਜ ਇੱਕ ਵਿਸਥਾਰਤ ਸਿਖਲਾਈ ਕਰਵਾਈ ਗਈ।
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਕਰਵਾਈ ਗਈ ਗਿਣਤੀ ਅਮਲੇ ਦੀ ਇਸ ਸਿਖਲਾਈ ਦੌਰਾਨ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਨੇ ਈ.ਵੀ.ਐਮਜ ਮਸ਼ੀਨਾਂ ਰਾਹੀਂ ਵੋਟਾਂ ਪੁਆਏ ਜਾਣ ਮਗਰੋਂ ਇਨ੍ਹਾਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀ ਗੌਤਮ ਜੈਨ, ਟੀ. ਬੈਨਿਥ, ਅੰਕੁਰਜੀਤ ਸਿੰਘ, ਮਨਜੀਤ ਸਿੰਘ ਚੀਮਾ, ਡਾ. ਸੰਜੀਵ ਕੁਮਾਰ, ਕੰਨੂ ਗਰਗ ਅਤੇ ਜਸਲੀਨ ਕੌਰ ਭੁੱਲਰ ਸਮੇਤ ਏ.ਆਰ.ਓਜ ਵੀ ਮੌਜੂਦ ਸਨ।
ਇਸ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਬਾਬਤ ਪ੍ਰੈਜੈਂਟੇਸ਼ਨ ਦਿਖਾਈ ਗਈ। ਇਸ ਤੋਂ ਇਲਾਵਾ ਮਤਦਾਨ ਗਿਣਤੀ ਸੁਪਰਵਾਈਜ਼ਰਾਂ ਅਤੇ ਸਹਾਇਕਾਂ ਸਮੇਤ ਮਾਈਕਰੋ ਆਬਜ਼ਰਵਰਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਆਦਿ ਸਮੇਂ ਸਿਰ ਭਰੇ ਜਾਣ ਅਤੇ ਐਨਕੋਰ ਸਾਫ਼ਟਵੇਅਰ, ਭਾਰਤ ਚੋਣ ਕਮਿਸ਼ਨ ਅਤੇ ਸੀ.ਈ.ਓ. ਪੰਜਾਬ ਦੇ ਵੈਬ ਪੋਰਟਲ ਉਪਰ ਚੋਣ ਨਤੀਜੇ ਅਪਲੋਡ ਕਰਨ ਬਾਬਤ ਜਾਣੂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਈ.ਵੀ.ਐਮਜ. ਤੋਂ ਗਿਣਤੀ ਜ਼ਿਲ੍ਹੇ ਅੰਦਰ ਨਿਰਧਾਰਤ ਕੀਤੇ ਗਏ ਸਥਾਨਾਂ ਵਿਖੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਹਲਕੇ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ 'ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ।
ਸ੍ਰੀ ਹੰਸ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਹਰੇਕ ਗਿਣਤੀ ਕੇਂਦਰ 'ਤੇ ਦੋ-ਦੋ ਹਾਲ ਬਣਾਏ ਜਾਣਗੇ, ਜਿੱਥੇ 7-7 ਗਿਣਤੀ ਮੇਜ਼ ਲਾਏ ਜਾਣਗੇ। ਇਨ੍ਹਾਂ ਗਿਣਤੀ ਕੇਂਦਰਾਂ 'ਤੇ ਇੱਕ-ਇੱਕ ਗਣਨਾ ਸਹਾਇਕ, ਇੱਕ-ਇੱਕ ਗਣਨਾ ਸੁਪਰਵਾਈਜ਼ਰ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ ਤੋਂ ਇਲਾਵਾ ਇੱਕ-ਇੱਕ ਅਟੈਂਡੈਂਟ ਈ ਵੀ ਐਮਜ਼ ਲਿਆਉਣ ਲਈ ਤਾਇਨਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਦੌਰ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਨਾਲੋ-ਨਾਲ ਅਪਲੋਡ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ 'ਤੇ ਲਾਏ ਜਾਣ ਵਾਲੇ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਉਪਰੰਤ ਇਨ੍ਹਾਂ ਦੀ ਸਿਖਲਾਈ ਬਾਅਦ ਇਨ੍ਹਾਂ ਨੂੰ ਆਪੋ-ਆਪਣੇ ਗਿਣਤੀ ਮੇਜ਼ ਦਾ ਨੰਬਰ 10 ਮਾਰਚ ਦੀ ਸਵੇਰ ਨੂੰ ਸਬੰਧਤ ਗਿਣਤੀ ਕੇਂਦਰ 'ਤੇ ਹੀ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਖੇ ਮੀਡੀਆ ਸੈਂਟਰ ਸਥਾਪਤ ਕੀਤੇ ਜਾਣਗੇ, ਜਿੱਥੇ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ