Monday, March 31, 2025
ਤਾਜਾ ਖਬਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

Election 2022

ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ, ਲਗਾਤਾਰ ਅਪਡੇਸ਼ਨ ਦਾ ਦੌਰ ਸੁਰੂ

PUNJAB NEWS EXPRESS | January 05, 2023 05:37 PM

ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਹੋਈ, ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ (ਬਿਨਾਂ ਫੋਟੋਆਂ ) ਸੌਂਪੀਆਂ

ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ

ਚੰਡੀਗੜ,  
ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ ਹੈ, ਜਿਸ ਨਾਲ ਵੋਟਰ ਸੂਚੀ ਦੀ ਨਿਰੰਤਰ ਅੱਪਡੇਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਵੈ-ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ 76.78 ਫੀਸਦੀ ਵੋਟਰਾਂ ਨੇ ਪਹਿਲਾਂ ਹੀ ਸਵੈ-ਇੱਛਾ ਨਾਲ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਲਿਆ ਹੈ। ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 31 ਮਾਰਚ, 2023 ਤੱਕ ਚਲਾਈ ਜਾਵੇਗੀ।

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੀ ਮਜਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਉਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ, ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਵੋਟਰ ਪੋਰਟਲ www.nvsp.in . ‘ਤੇ ਲਾਗਇਨ ਕਰਕੇ ਆਨਲਾਈਨ  ਜਾਂ ਵੋਟਰ ਹੈਲਪਲਾਈਨ ਐਪ(ਐਂਡਰਾਇਡ ਅਤੇ ਆਈਓਐਸ) ਨੂੰ ਡਾਉਨਲੋਡ ਕਰਕੇ,  ਬੜੇ ਸੁਖਾਲੇ ਢੰਗ ਨਾਲ ਆਪਣੇ ਵੋਟਰ ਵੇਰਵਿਆਂ ਵਿੱਚ ਰੱਦੋ-ਬਦਲ /ਸੋਧ ਕਰ ਸਕਦੇ ਹਨ ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਭਾਰਤ ਦੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਪ੍ਰਕਿਰਿਆ ਵੋਟਰ ਸੂਚੀ ਵਿੱਚ ਸੁਧਾਰ ਕਰਨ ਵਿੱਚ ਵੱਡੀ ਮਦਦ ਕਰੇਗੀ।

ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਸ. ਅਜੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਸ. ਚਰਨਜੀਤ ਸਿੰਘ ਬਰਾੜ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ. ਗੁਰਿੰਦਰ ਸਿੰਘ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ