Thursday, November 21, 2024

Election 2022

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

PUNJAB NEWS EXPRESS | May 29, 2024 06:34 PM

ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਅਵਾਜ਼ ਚੁੱਕਣ ਵਿੱਚ ਔਜਲਾ ਰਹੇ ਫੇਲ:- ਕੁਲਦੀਪ ਧਾਲੀਵਾਲ

ਆਪਣੇ ਦੋ ਸਾਲ ਦੇ ਕਾਰਜਕਾਲ ਵਿੱਚ ਆਪ ਸਰਕਾਰ ਨੇ ਕੀਤੇ ਕ੍ਰਾਂਤੀਕਾਰੀ ਕੰਮ :- ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਚੋਣ ਮੁਹਿੰਮ ਦੇ ਅਖੀਰਲੇ ਗੇੜ ਵਿੱਚ ਹੋ ਰਹੀਆਂ ਵੱਖ-ਵੱਖ ਹਲਕਿਆਂ ਦੀਆਂ ਰੈਲੀਆਂ ਵਿੱਚ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਅੱਜ ਹੁਣ ਤੱਕ ਦੇ ਹੋਏ ਛੇ ਗੇੜ ਦੀਆਂ ਵੋਟਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹਾਰ ਤਹਿ ਹੋ ਗਈ ਹੈ ਅਤੇ ਅਖੀਰਲੇ ਗੇੜ ਵਿੱਚ ਪੰਜਾਬ ਵਿੱਚ ਬੁਰੀ ਤਰ੍ਹਾਂ ਨਾਲ ਹੋਣ ਵਾਲੀ ਹਾਰ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਧਰਮ ਦੀ ਰਾਜਨੀਤੀ ਤੇ ਉੱਤਰ ਆਈ ਹੈ।

ਉਹਨਾਂ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ 10 ਸਾਲ ਵਿੱਚ ਜੇਕਰ ਕੋਈ ਲੋਕ ਹਿੱਤ ਦੇ ਕੰਮ ਕੀਤੇ ਹੁੰਦੇ ਤਾਂ ਅੱਜ ਭਾਜਪਾ ਨੂੰ ਧਰਮ ਅਤੇ ਲੋਕਾਂ ਵਿੱਚ ਨਫਰਤ ਫੈਲਾਉਣ ਦੀ ਰਾਜਨੀਤੀ ਨਾ ਕਰਨੀ ਪੈਂਦੀ। ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਸੰਧੂ ਤੇ ਵਿਅੰਗ ਕਸਦੇ ਹੋਏ ਕਿਹਾ ਕਿ ਕਿ ਸੰਧੂ ਸਾਹਿਬ ਦੀ ਚਾਰ ਤਰੀਕ ਸ਼ਾਮ ਦੀ ਅਮਰੀਕਾ ਜਾਣ ਦੀ ਵਾਪਸੀ ਦੀ ਤਿਆਰੀ ਹੈ ਕਿਉਂਕਿ ਅੰਮ੍ਰਿਤਸਰ ਵਿੱਚੋਂ ਉਹਨਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈਣ ਵਾਲਾ ਹੈ । ਉਸ ਤੋਂ ਬਾਅਦ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਬਾਰੇ ਗੱਲ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਮੁੱਦੇ ਲੋਕ ਸਭਾ ਵਿੱਚ ਚੁੱਕਣ ਵਿੱਚ ਔਜਲਾ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਏ ਹਨ ਉਹਨਾਂ ਨੇ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਹ ਭਲੀ ਭਾਂਤ ਜਾਣਦੇ ਹਨ ਕਿ ਕਿਹੜੀ ਪਾਰਟੀ ਲੋਕ ਹਿੱਤ ਦੇ ਕੰਮ ਕਰ ਰਹੀ ਹੈ । ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵੱਖ ਵੱਖ ਹਲਕਿਆਂ ਵਿੱਚ ਹੁਣ ਤੱਕ 500 ਤੋਂ ਵੱਧ ਮੀਟਿੰਗਾਂ ਕਰ ਚੁੱਕੇ ਹਨ ਅਤੇ ਲੋਕਾਂ ਵੱਲੋਂ ਉਹਨਾਂ ਨੂੰ ਭਰਪੂਰ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਉਹ ਸਾਰੀ ਉਮਰ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਦਾ ਕਰਜ਼ਾ ਨਹੀਂ ਉਤਾਰ ਸਕਦੇ ਪਰ ਇਸ ਵਿਸ਼ਵਾਸ ਅਤੇ ਸਮਰਥਨ ਦਾ ਮੁੱਲ ਉਹ ਲੋਕਾਂ ਦੇ ਕੰਮ ਕਰਕੇ ਮੋੜਨਗੇ। ਧਾਲੀਵਾਲ ਨੇ ਕਿਹਾ ਕਿ ਸਾਡਾ ਵਿਜਨ ਅੰਮ੍ਰਿਤਸਰ ਦਾ ਵਿਕਾਸ ਕਰਨਾ ਅਤੇ ਕੇਂਦਰ ਤੋਂ ਅੰਮ੍ਰਿਤਸਰ ਲਈ ਵਿਸ਼ਵ ਪੱਧਰੀ ਯੂਨੀਵਰਸਿਟੀ, ਪੀਜੀਆਈ ਲੈਵਲ ਦਾ ਹਸਪਤਾਲ ਲੈਕੇ ਆਉਣਾ ਹੈ। ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੀ ਇੰਡਸਟਰੀ ਨੂੰ ਮੁੜ ਬਹਾਲ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਰੋਜਗਾਰ ਮੁਹਈਆ ਕਰਾਉਣਾ ਮੇਰਾ ਮੁੱਖ ਟੀਚਾ ਹੈ। ਅਕਾਲੀ ਦਲ ਬਾਰੇ ਗੱਲ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਉਮੀਦਵਾਰ ਕਿਸੇ ਰੇਸ ਵਿੱਚ ਨਹੀਂ ਹੈ ਅਤੇ 4 ਜੂਨ ਨੂੰ ਪੂਰੇ ਪੰਜਾਬ ਵਿੱਚੋਂ ਅਕਾਲੀ ਦਲ ਦੀਆਂ ਜਮਾਨਤਾਂ ਜਬਤ ਹੋਣ ਵਾਲੀਆਂ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਨੌਕਰੀਆਂ ਆਮ ਘਰਾਂ ਦੇ ਬੱਚਿਆਂ ਨੂੰ ਦੇ ਕੇ ਲੋਕਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਈਆਂ ਵੋਟਾਂ ਦਾ ਮੁੱਲ ਮੋੜਿਆ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਸਾਡੇ ਐਸ ਸੀ ਭਾਈਚਾਰੇ ਦਾ ਰਾਖਵਾਂਕਰਨ ਖਤਮ ਕਰਨਾ ਚਾਹੁੰਦੀ ਹੈ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਲਿਖਿਆ ਹੋਇਆ ਸੰਵਿਧਾਨ ਬਦਲ ਕੇ ਲੋਕਾਂ ਕੋਲੋਂ ਵੋਟਿੰਗ ਦਾ ਅਧਿਕਾਰ ਖੋਹਣਾ ਚਾਹੁੰਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਗਈ ਇੱਕ ਮੌਕਾ ਦੇ ਕੇ ਉਹਨਾਂ ਨੂੰ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਕੇਂਦਰ ਤੋਂ ਪੰਜਾਬ ਦੇ ਹੱਕ ਲਏ ਜਾ ਸਕਣ । ਇਸ ਮੌਕੇ ਉਹਨਾਂ ਨਾਲ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਸੀਨੀਅਰ ਆਗੂ ਤਲਬੀਰ ਸਿੰਘ ਗਿੱਲ, ਸਤਪਾਲ ਸੋਖੀ, ਅਰਵਿੰਦਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ