Sunday, September 08, 2024

Election 2022

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

PUNJAB NEWS EXPRESS | May 29, 2024 07:44 PM

ਚੰਡੀਗੜ੍ਹ, : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ