ਮੁੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਪ੍ਰਸ਼ੰਸਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ । ਖ਼ਬਰਾਂ ਮੁਤਾਬਕ 61 ਸਾਲ ਦੇ ਸੰਜੇ ਦੱਤ ਕੈਂਸਰ ਦੀ ਬਿਮਾਰੀ ਤੋਂ ਠੀਕ ਹੋ ਗਏ ਹਨ । ਇੱਕ ਚੈਨਲ ਦੀ ਰਿਪੋਰਟ ਮੁਤਾਬਕ, ਸੰਜੇ ਦੱਤ ਦੇ ਕੈਂਸਰ ਤੋਂ ਠੀਕ ਹੋਣ ਦੀ ਪੁਸ਼ਟੀ ਕੋਕੀਲਾਬੇਨ ਹਸਪਤਾਲ ਦੇ ਸੂਤਰਾਂ ਨੇ ਦਿੱਤੀ ਹੈ । ਖ਼ਬਰਾਂ ਤਾਂ ਇਹ ਵੀ ਹਨ ਕਿ ਸੰਜੇ ਤੇ ਉਨ੍ਹਾਂ ਦੀ ਪਤਨੀ ਮਾਨਯਤਾ ਦੱਤ ਜਲਦ ਇਸ ਦੀ ਪੁਸ਼ਟੀ ਕਰ ਸਕਦੇ ਹਨ । ਰਿਪੋਰਟ ਮੁਤਾਬਕ, ਸੋਮਵਾਰ ਨੂੰ ਸੰਜੇ ਦੱਤ ਦੀ ਪੀਈਟੀ ਰਿਪੋਰਟ ਸਾਹਮਣੇ ਆਈ, ਜਿਸ 'ਚ ਉਹ ਕੈਂਸਰ ਮੁਕਤ ਪਾਏ ਗਏ ।