ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਨੂੰ ਐਨਡੀਪੀਐਸ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ । ਉਸ ਨੂੰ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਡਰੱਗਜ਼ ਦਾ ਐਂਗਲ ਸਾਹਮਣੇ ਆਉਣ ਤੋਂ ਬਾਅਦ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ । ਸ਼ੌਵਿਕ ਚੱਕਰਵਰਤੀ 'ਤੇ ਡਰੱਗਜ਼ ਦਾ ਲੈਣ-ਦੇਣ ਤੇ ਸੇਵਨ ਕਰਨ ਦਾ ਦੋਸ਼ ਹੈ ।
ਜ਼ਿਕਰਯੋਗ ਹੈ ਕਿ ਸੁਸ਼ਾਂਤ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਡਰੱਗਜ਼ ਦਾ ਐਂਗਲ ਆਉਣ ਤੋਂ ਬਾਅਦ ਅਦਾਕਾਰਾ ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਐੱਨਸੀਬੀ ਨੇ ਗ੍ਰਿਫਤਾਰ ਕੀਤਾ ਸੀ । ਹਾਲਾਂਕਿ ਰੀਆ ਨੂੰ ਤਾਂ ਕੁਝ ਸਮਾਂ ਪਹਿਲਾਂ ਜ਼ਮਾਨਤ ਮਿਲ ਗਈ ਸੀ ਪਰ ਸ਼ੌਵਿਕ ਅਜੇ ਤਕ ਜੇਲ 'ਚ ਸੀ ।