ਬਾਲੀਵੁੱਡ ਦੀ ਸਟਾਰ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਕਿਤਾਬ "ਅਨਫਿਨੀਸ਼ਡ" ਨੂੰ ਲੈ ਕੇ ਕਾਫੀ ਚਰਚਾ 'ਚ ਬਣੀ ਹੋਏ ਹੈ | ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ 'ਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁਕੀ ਪ੍ਰਿਯੰਕਾ ਚੋਪੜਾ ਨੇ ਇਸ ਕਿਤਾਬ ਦੇ ਜ਼ਰੀਏ ਆਪਣੀ ਨਿੱਜੀ ਜ਼ਿੰਦਗੀ ਦੇ ਇਲਾਵਾ ਫ਼ਿਲਮੀ ਕਰੀਅਰ ਦੇ ਉਤਰਾਅ-ਚੜ੍ਹਾਅ ਦੇ ਬਾਰੇ 'ਚ ਜਾਣਕਾਰੀ ਦੇਣ ਦੇ ਨਾਲ ਹੀ ਅਮਰੀਕਾ 'ਚ ਉਨ੍ਹਾਂ ਦੇ ਨਾਲ ਇੱਕ ਸਕੂਲ 'ਚ ਹੋਈ ਘਟਨਾ ਦਾ ਵੀ ਜ਼ਿਕਰ ਕੀਤਾ ਹੈ |
ਬਾਲੀਵੁੱਡ ਦੀ ਸਟਾਰ ਅਭਿਨੇਤਰੀ ਪ੍ਰਿਯੰਕਾ ਚੋਪੜਾ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਰੀਕਾ ਦੇ ਇੱਕ ਹਾਈ ਸਕੂਲ 'ਚ ਉਨ੍ਹਾਂ ਨੂੰ ਨਸਲਵਾਦੀ ਪਰੇਸ਼ਾਨੀ ਦਾ ਸ਼ਿਕਾਰ ਹੋਣਾ ਪਿਆ ਸੀ | ਇਸ ਸਕੂਲ ਦੇ ਬੱਚਿਆਂ ਨੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਸੀ |
ਆਪਣੀ ਕਿਤਾਬ ਨੂੰ ਲੈ ਕੇ ਗੱਲ ਕਰਦਿਆਂ ਹੋਏ ਕਿਹਾ ਕਿ ਉਨ੍ਹਾਂ ਨੂੰ ਇੰਡੀਆ 'ਚ ਫੇਅਰਨੇਸ ਕ੍ਰੀਮ ਅਤੇ ਇਸ ਨਾਲ ਜੁੜੇ ਉਤਪਾਦਾਂ ਦਾ ਇਸ਼ਤਿਹਾਰ ਕਰਨ ਦਾ ਪਛਤਾਵਾ ਹੈ | ਮਹੱਤਵਪੂਰਣ ਗੱਲ ਇਹ ਹੈ ਕਿ ਪ੍ਰਿਯੰਕਾ ਚੋਪੜਾ ਨੇ ਅਦਾਕਾਰੀ ਦੇ ਦਮ 'ਤੇ ਫ਼ਿਲਮੀ ਦੁਨੀਆ 'ਚ ਵਿਸ਼ੇਸ਼ ਪਛਾਣ ਬਣਾ ਲਈ ਹੈ | ਅੱਜ ਉਨ੍ਹਾਂ ਦੀ ਗਿਣਤੀ ਬਾਲੀਵੁੱਡ ਦੀਆਂ ਸਟਾਰ ਅਭਿਨੇਤਰੀਆਂ ਵਿੱਚ ਹੁੰਦੀ ਹੈ |