Thursday, November 21, 2024

Health

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਮੋਹਾਲੀ,: : ਜੇਕਰ ਸਮੇਂ ’ਤੇ ਜਾਂਚ ਕਰਵਾ ਲਈ ਜਾਵੇ ਤਾਂ ਇਕ ਲੱਛਣ ਨਾਲ ਬੀਮਾਰੀ ਦੀ ਅਸਲ ਸਥਿੱਤੀ ਦਾ ਪਤਾ ਲੱਗ ਜਾਂਦਾ ਹੈ। ਅਜਿਹੇ ਵਿਚ ਉਕਤ ਲੱਛਣ ਜੇਕਰ ਦਿਮਾਗ ਨਾਲ ਜੁੜਿਆ ਹੋਵੇ ਤਾਂ ਥੋੜੀ ਜਿਹੀ ਬਰਤੀ ਲਾਪਰਵਾਹੀ ਨਾਲ ਵਿਅਕਤੀ ਬਰੇਨ ਸਟਰੋਕ (ਦਿਮਾਗ ਦਾ ਦੌਰਾ) ਪੈਣ ਦੇ ਕਾਰਨ ਇਕ ਗੰਭੀਰ ਦਿਮਾਗੀ ਬੀਮਾਰੀ ਦੀ ਚਪੇਟ ਵਿਚ ਆ ਸਕਦਾ ਹੈ। ਅੱਜ ਬਰੇਨ ਸਟਰੋਕ / ਅਧਰੰਗ ਵਰਗੇ ਰੋਗ ਅਤੇ ਜੀਵਨ ਸ਼ੈਲੀ ਵਿੱਚ ਸੁਧਾਰ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਤਹਿਤ ਮੰਨੇ-ਪ੍ਰਮੰਨੇ ਦਿਮਾਗ ਦੇ ਮਾਹਿਰ ਡਾ. ਸੰਦੀਪ ਸ਼ਰਮਾ ਨੇ ਇਹ ਗੱਲ ਅੱਜ ਸਥਾਨਕ ਗ੍ਰੇਸ਼ੀਅਨ ਪਾਰਕ ਹਸਪਤਾਲ ਵੱਲੋਂ ਆਯੋਜਿਤ ਮੈਗਾ ਓ.ਪੀ.ਡੀ. ਕੈਂਪ ਦੌਰਾਨ ਕਹੀ। ਇਸ ਕੈਂਪ ਵਿੱਚ ਆਪਣਾ ਇਲਾਜ਼ ਕਰਵਾ ਚੁੱਕੇ ਸੈਂਕੜੇ ਮਰੀਜਾਂ ਨੇ ਵਿਸ਼ੇਸ ਤੌਰ ਤੇ ਭਾਗ ਲਿਆ। 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਤਪਾ,:  ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਪ੍ਰੀਤ ਸਿੰਘ ਮਾਹਲ ਤੇ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਬ ਡਵੀਜਨਲ ਹਸਪਤਾਲ ਤਪਾ ਵਿਖੇ 16 ਮਾਰਚ ਤੱਕ ਨੀਂਦ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ,: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਪਟਿਆਲ਼ਾ:  ਸਿਹਤ ਵਿਭਾਗ ਬਰਨਾਲਾ ਅਤੇ ਸਿਹਤ ਵਿਭਾਗ ਪਟਿਆਲ਼ਾ ਦੀ ਟੀਮ ਵੱਲੋਂ ਸਾਂਝੇ ਤੌਰ ਤੇ  ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ । 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਫਾਜ਼ਿਲਕਾ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗਫ ਫਾਜ਼ਿਲਕਾ ਵੱਲੋਂ ਸਵਾਇਨ ਫਲੂ ਦੀ ਰੋਕਥਾਮ ਅਤੇ ਕਾਬੂ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਚੰਡੀਗੜ੍ਹ,: ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਅੱਜ 7 ਇਨਫਾਰਮੇਸ਼ਨ ਐਜੂਕੇਸ਼ਨ ਤੇ ਕਮਿਊਨੀਕੇਸ਼ਨ (ਆਈ.ਈ.ਸੀ.) ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ ।

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪਟਿਆਲਾ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਦਾ ਦੌਰਾ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਪਾਸੋਂ ਇਨ੍ਹਾਂ ਤਿੰਨੋਂ ਵੱਕਾਰੀ ਸੰਸਥਾਵਾਂ ਵਿੱਚ ਹੋਰ ਸੁਧਾਰ ਲਈ ਫੀਡ ਬੈਂਕ ਪ੍ਰਾਪਤ ਕੀਤੀ।

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਤਹਿਤ ਕਵਰ ਕਰਨ ਲਈ, ਸੂਬਾ ਸਿਹਤ ਏਜੰਸੀ ਵੱਲੋਂ  24 ਮਈ, 2023 ਤੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਸੋਚ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ,: ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਵੱਲੋਂ ਕੋਵਿਡ-19 ਮਹਾਂਮਾਰੀ ਨਾਲ ਲੜਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਹਿਯੋਗੀ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ) ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਰਾਜ ਦੀ 18 ਸਾਲ ਤੋਂ ਵੱਧ ਉਮਰ ਵਰਗ  ਦੀ 98 ਫੀਸਦ ਆਬਾਦੀ ਨੇ ਕੋਵਿਡ ਟੀਕਾਕਰਣ ਦੀ ਪਹਿਲੀ ਡੋਜ਼ ਲਗਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇਸੇ ਉਰਮ ਵਰਗੇ ਦੇ 86 ਫੀਸਦ ਲੋਕਾਂ ਨੇ ਦੂਜੀ ਖੁਰਾਕ ਪ੍ਰਾਪਤ ਕਰ ਲਈ ਹੈ। ਇਹ ਅੰਕੜੇ 12 ਮਈ, 2023 ਤੱਕ  ਪੋਰਟਲ ‘ਤੇ ਉਪਲਬਧ ਜਾਣਕਾਰੀ ਅਨੁਸਾਰ ਹਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਪਟਿਆਲਾ: ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਅਤੇ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਚੰਡੀਗੜ੍ਹ,: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ 'ਈਟ ਰਾਈਟ' ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ।

ਡਾ. ਨਵਜੋਤ ਸਿੰਘ ਸਹੋਤਾ ਨੇ ਲੈਪਰੋਸਕੋਪਿਕ ਤਕਨੀਕ ਨਾਲ 47 ਸਾਲਾ ਔਰਤ ਦੇ ਹਰਨੀਆ ਦਾ ਕੀਤਾ ਸਫਲ ਅਪਰੇਸ਼ਨ

ਬੰਗਾ:  ਪੰਜਾਬ ਪੁਲੀਸ ਕਰਮਚਾਰੀਆਂ, ਅਫਸਰਾਂ ਅਤੇ ਪੰਜਾਬ ਹੋਮ ਗਾਰਡ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਪੰਜਾਬ ਪੁਲੀਸ ਦੀ ਚੱਲ ਰਹੀ ਸਤਿਕਾਰ ਹੈਲਥ ਸਕੀਮ ਹੇਠਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੈਪਰੋਸਕੋਪਿਕ ਅਤੇ ਲੇਜ਼ਰ ਸਰਜਨ ਡਾ. ਨਵਜੋਤ ਸਿੰਘ ਸਹੋਤਾ ਨੇ 47 ਸਾਲਾ ਔਰਤ ਦੇ ਹਰਨੀਆ ਦਾ ਸਫਲ ਅਪਰੇਸ਼ਨ ਕੀਤਾ ਹੈ। ਇਹ ਜਾਣਕਾਰੀ ਹਸਪਤਾਲ ਦੇ ਡਾਇਰੈਕਟਰ(ਸਿਹਤ ਸੇਵਾਵਾਂ) ਡਾ. ਐਸ ਐਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਮੀਡੀਆ ਨੂੰ ਦਿੱਤੀ ।

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦਾ ਸ਼ਾਨਦਾਰ ਨਤੀਜਾ

ਬੰਗਾ:  ਇਲਾਕੇ ਦੇ ਪਹਿਲੇ ਪੈਰਾ ਮੈਡੀਕਲ ਸਿੱਖਿਆ ਅਦਾਰੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ 100% ਸ਼ਾਨਦਾਰ ਨਤੀਜਾ ਆਇਆ ਹੈ। ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਨੇ ਕਾਲਜ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਜਾਨਵੀ ਨਿਗਾਹ ਸਪੁੱਤਰੀ ਸ੍ਰ ਕਸ਼ਮੀਰ ਲਾਲ-ਬੀਬੀ ਬਲਬੀਰ ਕੌਰ ਪਿੰਡ ਢਾਹਾਂ ਨੇ 9.04 ਐਸ.ਜੀ.ਪੀ.ਏ ਪ੍ਰਾਪਤ ਕਰਕੇ ਫਸਟ ਰਹੀ ਹੈ।

ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ

ਪਟਿਆਲਾ,: ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਦਾ ਉਦਘਾਟਨ ਕੀਤਾ ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਸਿਹਤ ਮੰਤਰੀ ਵੱਲੋਂ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਸਨਮਾਨਿਤ 

ਸੰਗਰੂਰ,:  ਸਰਕਾਰੀ ਹਸਪਤਾਲਾਂ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੀਆਂ ਦੋ ਸਿਹਤ ਸੰਸਥਾਵਾਂ, ਸਬ ਡਵੀਜ਼ਨ ਹਸਪਤਾਲ ਧੂਰੀ ਤੇ ਸਬ ਡਵੀਜ਼ਨਲ ਹਸਪਤਾਲ ਸੁਨਾਮ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਪ੍ਰਸ਼ੰਸਾ ਪੱਤਰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਪ੍ਰਾਪਤ ਕੀਤਾ ਗਿਆ। 

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ : ਡਾ: ਆਦਰਸ਼ਪਾਲ ਕੌਰ

ਚੰਡੀਗੜ੍ਹ: : ਪੰਜਾਬ ਵਿੱਚ ਗਰਮੀਆਂ ਦੇ ਮੌਸਮ ਦੀ ਆਮਦ ਨਾਲ ਵਾਤਾਵਰਣ ਮੱਛਰਾਂ ਦੀ ਪੈਦਾਵਾਰ ਦੇ ਅਨੁਕੂਲ ਹੋਣ ਕਾਰਨ ਮੱਛਰਾਂ ਦੇ ਪ੍ਰਜਨਨ ਵਿੱਚ ਵਾਧਾ ਹੋਵੇਗਾ। ਇਹ ਮੱਛਰ ਜਿਨ੍ਹਾਂ ਨੂੰ ਵੈਕਟਰ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਵੱਖ-ਵੱਖ ਬਿਮਾਰੀਆਂ ਦੇ ਵਾਹਕ ਹਨ ਅਤੇ ਇਨ੍ਹਾਂ ਨੂੰ ਮਨੁੱਖਾਂ ਵਿੱਚ ਫੈਲਾਉਂਦੇ ਹਨ।

ਪੀਜੀਆਈ ਤੋਂ ਬਾਹਰ ਪਹਿਲੀ ਵਾਰ ਰਾਜਿੰਦਰਾ ਹਸਪਤਾਲ ਦੇ ਦਿਲ ਰੋਗਾਂ ਦੇ ਵਿਭਾਗ ਨੇ ਇੱਕ ਦਿਨ 'ਚ ਦਿਲ ਦੇ ਛੇਕ ਬੰਦ ਕਰਨ ਦੇ ਚਾਰ ਗੁੰਝਲਦਾਰ ਓਪਰੇਸ਼ਨ ਕਰਕੇ ਮਾਅਰਕਾ ਮਾਰਿਆ

ਪਟਿਆਲਾ,:  ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇੱਕ ਦਿਨ ਵਿੱਚ ਦਿਲ ਦੇ ਛੇਕ ਬੰਦ ਕਰਨ ਦੇ ਚਾਰ ਗੁੰਝਲਦਾਰ ਓਪਰੇਸ਼ਨ ਕਰਕੇ ਮਾਅਰਕਾ ਮਾਰਿਆ ਹੈ। ਪੀਜੀਆਈ ਤੋਂ ਬਾਹਰ ਕੀਤੀਆਂ ਗਈਆਂ ਇਸ ਕਿਸਮ ਦੀਆਂ ਸਰਜਰੀਆਂ ਨੇ ਮੌਜੂਦਾ ਪੰਜਾਬ ਸਰਕਾਰ ਦੇ ਸਮੇਂ ਰਜਿੰਦਰਾ ਹਸਪਤਾਲ ਵਿੱਚ ਹੋਏ ਬੁਨਿਆਦੀ ਸੁਧਾਰਾਂ 'ਤੇ ਮੋਹਰ ਲਗਾਈ ਹੈ।

10 ਅਪ੍ਰੈਲ ਵਿਸ਼ਵ ਹੋਮਿਓਪੈਥੀ ਦਿਵਸ 'ਤੇ ਵਿਸ਼ੇਸ਼:  ਪੰਜਾਬ ਵਿੱਚ ਸਰਕਾਰੀ ਹੋਮਿਓਪੈਥੀ ਵਿਭਾਗ ਆਪਣੀ ਹੋਂਦ ਗੁਆਉਣ ਦੀ ਕਗਾਰ 'ਤੇ

ਪੰਜਾਬ ਵਿੱਚ ਹੋਮਿਓਪੈਥੀ ਵਿਭਾਗ ਸੂਬਾ ਸਰਕਾਰ ਦੀ ਬੇਰੁਖ਼ੀ ਦੀ ਤਸਵੀਰ ਪੇਸ਼ ਕਰ ਰਿਹਾ ਹੈ।  ਹੋਮਿਓਪੈਥੀ ਸਿਹਤ ਸੰਭਾਲ ਹੋਵੇ ਜਾਂ ਹੋਮਿਓਪੈਥੀ ਸਿੱਖਿਆ, ਹਰ ਪਾਸੇ ਸੰਕਟ ਹੈ।  ਕੇਂਦਰੀ ਪੱਧਰ 'ਤੇ ਆਯੁਸ਼ ਮੰਤਰਾਲਾ ਦੁਆਰਾ ਵੱਡੇ ਦਬਾਅ ਦੇ ਬਾਵਜੂਦ, ਆਯੁਸ਼ ਦੀ ਹਾਲਤ ਪੰਜਾਬ ਰਾਜ ਵਿਚ ਬਹੁਤ ਨਾਜ਼ੁਕ ਹੈ ਜੋ ਕਿ ਇੱਕ ਚਿੰਤਾਜਨਕ ਵਿਸ਼ਾ ਹੈ।

ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ

ਪਟਿਆਲਾ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਸ਼ਹੀਦੀ ਦਿਨ ਮੌਕੇ ਮਾਲਵਾ ਆਰਟ ਕੌਂਸਲ ਬਠਿੰਡਾ ਵੱਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ

ਬਠਿੰਡਾ : ਨੌਜਵਾਨਾਂ ਦੇ ਚਹੇਤੇ ਪ੍ਰੇਰਣਾ ਸ੍ਰੋਤ ‘ਤੇ ਪਸੰਦੀਦਾ ਨਾਇਕ ਸ਼ਹੀਦ-ਏ-ਆਜ਼ਮ ਸ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ‘ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਨ 23 ਮਾਰਚ ਨੂੰ ਪੂਰਾ ਸ਼ਹਿਰ ਦੇਸ਼-ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਦੌਰਾਨ ਬਹੁਤ ਸਾਰੀਆਂ ਸੰਸਥਾਵਾਂ ‘ਤੇ ਨੌਜਵਾਨ ਕਲੱਬਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ‘ਤੇ ਸਮਾਜਸੇਵੀ ਕੰਮ ਕੀਤੇ ਗਏ। ਇਸੇ ਦੌਰਾਨ ਮਾਲਵਾ ਆਰਟ ਕੌਂਸਲ ਬਠਿੰਡਾ ਨੇ ਪ੍ਰਬੰਧਕੀ ਕਮੇਟੀ ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।

ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਹੋਵੇਗਾ-ਡਾ. ਬਲਬੀਰ ਸਿੰਘ

ਪਟਿਆਲਾ,: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ 'ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ 'ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ ਜਿਸ ਨਾਲ ਅਜਿਹੇ ਵਿਅਕਤੀ ਜੇਲਾਂ 'ਚ ਜਾਣ ਦੀ ਥਾਂ ਹੁਨਰਮੰਦ ਬਣਕੇ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨਗੇ।

ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਉਦੇਸ਼ ਲਈ ਉਨ੍ਹਾਂ ਨੇ ਸੂਬੇ ਵਿੱਚ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਤਕਨੀਕ (ਪੀਸੀ-ਪੀਐਨਡੀਟੀ) ਐਕਟ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ

ਚੰਡੀਗੜ੍ਹ : ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ’ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ 2025 ਦੇ ਅੰਤ ਤੱਕ ਟੀਬੀ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ।

ਕਿਰਨ ਖੇਰ ਨੂੰ ਹੋਇਆ ਕਰੋਨਾ

ਚੰਡੀਗੜ੍ਹ : ਚੰਡੀਗੜ੍ਹ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਲੋਕ ਸਭਾ ਮੈਂਬਰ ਕਿਰਨ ਖੇਰ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਇਸ ਸਬੰਧੀ ਕਿਰਨ ਖੇਰ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਪਿੰਡ ਚੱਕ ਸਿੰਘਾ ਵਿਖੇ ਲੱਗੇ 11 ਵੇਂ ਫਰੀ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 400 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬੰਗਾ : ਐਨ ਆਰ ਆਈ ਵੀਰਾਂ ਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 11ਵਾਂ ਸਲਾਨਾ ਫਰੀ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ ਜਿਸ ਦਾ ਇਲਾਕੇ ਦੇ ਲੋੜਵੰਦ 400 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ ।

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

ਚੰਡੀਗੜ੍ਹ,: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।

ਐਚਆਈਵੀ ਜਾਗਰੂਕਤਾ ਵੈਨ ਰਾਹੀਂ ਏਡਜ ਬਾਰੇ ਕੀਤਾ ਜਾਗਰੂਕ

ਢੁੱਡੀਕੇ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਸੁਰਿੰਦਰ ਸਿੰਘ ਝੱਮਟ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਢੁੱਡੀਕੇ ਦੀ ਅਗਵਾਈ ਵਿੱਚ ਐਚਆਈਵੀ ਜਾਗਰੂਕਤਾ ਵੈਨ ਰਾਹੀਂ ਪਿੰਡ ਢੁੱਡੀਕੇ, ਚੂਹੜ ਚੱਕ, ਕਿੱਲੀ ਚਾਹਲ, ਅਜੀਤਵਾਲ ਅਤੇ ਮੱਧੋਕੇ ਵਿਖੇ ਲੋਕਾਂ ਨੂੰ ਏਡਜ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਆਮ ਲੋਕਾਂ ਦੇ ਐਚਆਈਵੀ ਲਈ ਬਲੱਡ ਸੈਂਪਲ ਲਏ ਗਏ। ਇਸ ਮੌਕੇ ਨਾਟਕ ਮੰਡਲੀ ਵੱਲੋਂ ਨੁਕੜ ਨਾਟਕਾਂ ਰਾਹੀਂ ਏਡਜ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ।

ਔਰਤਾਂ 'ਚ ਕੈਂਸਰ ਦੀ ਬਿਮਾਰੀ 'ਤੇ ਮਾਹਰਾਂ ਨੇ ਕੀਤੀ ਚਰਚਾ

ਪਟਿਆਲਾ : ਭਾਟੀਆ ਹਸਪਤਾਲ ਅਤੇ ਭਾਟੀਆ ਕੈਂਸਰ ਸੈਂਟਰ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦੇ ਸਹਿਯੋਗ ਨਾਲ ਗਾਇਨੀਕੋਲੋਜੀਕਲ ਕੈਂਸਰ 'ਤੇ ਇੱਕ ਸੀਐਮਈ ਦਾ ਆਯੋਜਨ ਕਰਵਾਇਆ ਗਿਆ। ਜਿਸ ਦੇ ਅਕਾਦਮਿਕ ਸੈਸ਼ਨਾਂ ਦੌਰਾਨ ਗਾਇਨਾਕੌਲੋਜੀ, ਸਰਜੀਕਲ ਓਨਕੋਲੋਜੀ, ਰੇਡੀਏਸ਼ਨ ਔਨਕੋਲੋਜੀ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਖੇਤਰ ਵਿੱਚ ਮੁਹਾਰਤ ਰੱਖਣ ਵਾਲੇ 150 ਦੇ ਕਰੀਬ ਡਾਕਟਰਾਂ ਨੇ ਭਾਗ ਲਿਆ। .

ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ

ਫਾਜ਼ਿਲਕਾ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾ ਅਤੇ ਇਸਦੇ ਅਧੀਨ ਆਮ ਆਦਮੀ ਕਲੀਨਿਕ ਕਰਨੀ ਖੇੜਾ, ਹਸਤਾ ਕਲਾ ਅਤੇ ਟਾਹਲੀਵਾਲਾ ਬੋਦਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ ।

ਸਿਵਲ ਹਸਪਤਾਲ ਸੰਗਰੂਰ ਵਿਖੇ 4 ਫ਼ਰਵਰੀ ਨੂੰ ਲੱਗੇਗਾ ਕੈਂਸਰ ਸਕ੍ਰੀਨਿੰਗ ਕੈਂਪ

ਸੰਗਰੂਰ : ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 4 ਫ਼ਰਵਰੀ 2023 ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਕੈਂਸਰ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਮੂੰਹ ਦਾ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੇ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਕੀਤੀ ਜਾਵੇਗੀ।

ਦਿਵਿਆਂਗਜ਼ਨ ਬੱਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ 1 ਫਰਵਰੀ ਤੋਂ 3 ਫਰਵਰੀ 2023 ਤੱਕ

 ਫਾਜ਼ਿਲਕਾ : ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਸ੍ਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਅੰਜੂ ਸੇਠੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਸਮੱਗਰ ਸਿੱਖਿਆ ਅਭਿਆਨ, ਸਿੱਖਿਆ ਵਿਭਾਗ ਵਲੋਂ ਦਿਵਿਆਂਗਜ਼ਨ ਬੱਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣੇ ਹਨ।

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ,:  ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸ਼ਲਾਘਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਸ੍ਰ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

 ਚੰਡੀਗੜ੍ਹ:   27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਨਦਾਮਪੁਰ ਅਤੇ ਘਰਾਚੋਂ ਵਿਖੇ ਆਮ ਆਦਮੀ ਕਲੀਨਿਕ ਦੀ ਤਰਜ਼ ਤੇ ਅਪਗ੍ਰੇਡ ਕੀਤੀਆਂ ਜਾ ਰਹੀਆਂ ਸਿਹਤ ਸੰਸਥਾਵਾਂ ਦਾ ਜਾਇਜ਼ਾ

ਸੰਗਰੂਰ,:  ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਤੇ ਘਰਾਚੋਂ ਵਿਖੇ ‘ਆਮ ਆਦਮੀ ਕਲੀਨਿਕਾਂ' ਦੀ ਤਰਜ਼ ਉੱਤੇ ਅਪਗ੍ਰੇਡ ਕੀਤੇ ਜਾ ਰਹੇ ਸਰਕਾਰੀ ਸਿਹਤ ਸੰਸਥਾਨਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਅਹੂਜਾ ਵੀ ਮੌਜੂਦ ਸਨ।

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ, 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਜਾਣਗੇ ਸਮਰਪਿਤ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।

ਵਿਸ਼ਵਾਸ ਫਾਊਂਡੇਸ਼ਨ ਵੱਲੋਂ ਟੀਬੀ ਦੇ 50 ਮਰੀਜ਼ਾਂ ਨੂੰ ਪ੍ਰੋਟੀਨ ਭਰਪੂਰ ਪੌਸ਼ਟਿਕ ਖੁਰਾਕ ਵੰਡੀ ਗਈ

ਪੰਚਕੂਲਾ : ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ, ਵਿਸ਼ਵਾਸ ਫਾਊਂਡੇਸ਼ਨ ਨੇ ਸੋਮਵਾਰ ਨੂੰ ਟੀਬੀ ਦੇ ਮਰੀਜ਼ਾਂ ਨੂੰ ਪ੍ਰੋਟੀਨ ਨਾਲ ਭਰਪੂਰ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ। ਪੰਚਕੂਲਾ ਸੈਕਟਰ 6 ਦੇ ਜਨਰਲ ਹਸਪਤਾਲ ਨੂੰ 25 ਡਾਈਟ ਕਿੱਟਾਂ ਅਤੇ ਟੀਬੀ ਤੋਂ ਪੀੜਤ ਮਰੀਜ਼ਾਂ ਨੂੰ ਸੈਕਟਰ 16 ਪੰਚਕੂਲਾ ਦੀ ਡਿਸਪੈਂਸਰੀ ਨੂੰ 25 ਡਾਈਟ ਕਿੱਟਾਂ ਦਾਨ ਕੀਤੀਆਂ ਗਈਆਂ। ਵਿਸ਼ਵਾਸ ਫਾਊਂਡੇਸ਼ਨ ਇਨ੍ਹਾਂ ਬੱਚਿਆਂ ਨੂੰ ਇੱਕ ਸਾਲ ਤੱਕ ਹਰ ਮਹੀਨੇ ਪ੍ਰੋਟੀਨ ਭਰਪੂਰ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਸੰਸਥਾ ਵੱਲੋਂ ਖੁਰਾਕ ਦੇਣ ਦੀ ਪ੍ਰਕਿਰਿਆ ਅਗਸਤ ਮਹੀਨੇ ਤੋਂ ਸ਼ੁਰੂ ਕੀਤੀ ਗਈ ਸੀ, ਅੱਜ ਪੰਜਵੀਂ ਵਾਰ ਲੋੜਵੰਦਾਂ ਨੂੰ ਪੌਸ਼ਟਿਕ ਖੁਰਾਕ ਦਿੱਤੀ ਗਈ।

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

ਫਾਜ਼ਿਲਕਾ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾਂ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।

ਮਰੀਜਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਹੋਣਗੀਆਂ ਹੋਰ ਮਜਬੂਤ-ਡਾ. ਬਲਬੀਰ ਸਿੰਘ

ਪਟਿਆਲਾ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਕਰੋਨਾ ਪ੍ਰਤੀ ਸਾਵਧਾਨੀਆਂ ਜ਼ਰੂਰੀ ਘਬਰਾਉਣ ਦੀ ਲੋੜ ਨਹੀਂ: ਡਾ ਪਰਮਿੰਦਰ ਕੌਰ

ਸੰਗਰੂਰ : ਦੇਸ਼ ਦੇ ਕੁਝ ਸੂਬਿਆਂ ਵਿੱਚ ਵੇਰੀਐਂਟ ਓਮੀਕ੍ਰੋਨ ਵੈਰੀਐਂਟ ਦੇ ਆਏ ਨਵੇਂ ਕੁਝ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਬੰਧ ਕੀਤੇ ਜਾ ਰਹੇ ਹਨ।

12345678910...
google.com, pub-6021921192250288, DIRECT, f08c47fec0942fa0