ਪਟਿਆਲਾ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ 'ਚ ਰੀਟੇਨਰ ਐਡਵੋਕੇਟ ਸ੍ਰੀ ਅਮਰਦੀਪ ਸਿੰਘ ਸਾਰਨ ਵੱਲੋਂ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਦੇ ਪੈਨਲ ਦੇ ਵਕੀਲਾਂ ਨੂੰ ਗੂਗਲ ਮੀਟ ਐਪ ਰਾਹੀਂ ਟਰੇਨਿੰਗ ਦਿੱਤੀ ਗਈ।
ਟਰੇਨਿੰਗ ਸੈਸ਼ਨ ਦੌਰਾਨ ਵਕੀਲਾਂ ਨੂੰ ਪੋਕਸੋ ਐਕਟ 2012 ਤਹਿਤ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਐਕਟ ਦੇ ਰੂਲ ਦੇ ਮੁਤਾਬਕ ਦਿੱਤੇ ਜਾਣ ਵਾਲੇ ਮੁਆਵਜ਼ੇ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 ਸਬੰਧੀ ਜਾਣਕਾਰੀ ਦਿੰਦਿਆ ਆਮ ਲੋਕਾਂ ਨੂੰ ਇਸ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।
ਇਸ ਮੌਕੇ ਕਰੋਨਾ ਵਾਇਰਸ ਤੋਂ ਬਚਾਅ ਲਈ ਜੋ ਦਿਸ਼ਾ ਨਿਰਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ ਇਸ ਸਬੰਧੀ ਵਕੀਲਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਮਾਸਕ ਪਾਉਣ, ਸਮਾਜਿਕ ਦੂਰੀ ਬਣਾਕੇ ਰੱਖਣ ਸਮੇਤ ਵਾਰ ਵਾਰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ ਸਬੰਧੀ ਵੀ ਦੱਸਿਆ ਗਿਆ ਤਾਂ ਜੋ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।