Thursday, November 21, 2024
ਤਾਜਾ ਖਬਰਾਂ
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀਕਿਸਾਨ ਫਤਹਿ ਦਿਵਸ ਮਨਾਓਂਦਿਆਂ ਫੋਰਮ ਵਲੋਂ ਪੂਰੇ ਖਿਤੇ ਦੀ ਖੁਸ਼ਹਾਲੀ ਲਈ ਇੰਡੋ -ਪਾਕਿ ਸਰਹਦ ਖੋਲਣ ਦੀ ਅਪੀਲਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ

Health

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

PUNJAB NEWS EXPRESS | January 23, 2023 09:43 PM

ਅੰਮ੍ਰਿਤਸਰ ’ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ
ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ, ਤਿੰਨ ਲੱਖ ਤੋਂ ਵੱਧ ਲੋਕਾਂ ਦਾ ਹੋਏ ਮੁਫ਼ਤ ਟੈਸਟ - ਸਿਹਤ ਮੰਤਰੀ ਡਾ ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ - ਹਰਪਾਲ ਸਿੰਘ ਚੀਮਾ
 ਚੰਡੀਗੜ੍ਹ:   27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ’ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ’ਤੇ ਪੰਜਾਬ ’ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ।
ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਡਾ: ਬਲਬੀਰ ਨੇ ਕਿਹਾ ਕਿ ’ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ ੍ਟ ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ