ਫਾਜ਼ਿਲਕਾ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾ ਅਤੇ ਇਸਦੇ ਅਧੀਨ ਆਮ ਆਦਮੀ ਕਲੀਨਿਕ ਕਰਨੀ ਖੇੜਾ, ਹਸਤਾ ਕਲਾ ਅਤੇ ਟਾਹਲੀਵਾਲਾ ਬੋਦਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਦਿਵਸ਼ ਕੁਮਾਰ ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਡਬਵਾਲੀ ਕਲਾਂ ਅਧੀਨ ਸੈਂਟਰ ਵਿਖੇ 60 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।