ਚੰਡੀਗੜ੍ਹ : ਚੰਡੀਗੜ੍ਹ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਲੋਕ ਸਭਾ ਮੈਂਬਰ ਕਿਰਨ ਖੇਰ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਇਸ ਸਬੰਧੀ ਕਿਰਨ ਖੇਰ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਕਿਰਨ ਖੇਰ ਨੇ ਟਵੀਟ ਕਰਦੇ ਹੋਇਆ ਲਿਖਿਆ ਹੈ, ‘ਮੇਰੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਪਿਛਲੇ ਕੁਝ ਦਿਨਾਂ ਵਿੱਚ ਜਿਸ ਕਿਸੇ ਨਾਲ ਵੀ ਮੈਂ ਮੁਲਾਕਾਤ ਕੀਤੀ ਸੀ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ।‘