Thursday, November 21, 2024

Health

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

PUNJAB NEWS EXPRESS | January 09, 2023 02:52 PM

ਫਾਜ਼ਿਲਕਾ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾਂ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਬਲਾਕ ਐਕਸ਼ਟੇਸ਼ਨ ਐਜੂਕੇਟਰ ਦਿਵਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਡਬਵਾਲੀ ਕਲਾਂ ਅਧੀਨ 46 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ