ਪੰਜਾਬ ਪੁਲੀਸ ਦੀ ਸਤਿਕਾਰ ਹੈਲਥ ਸਕੀਮ ਅਧੀਨ ਹੋਇਆ ਅਪਰੇਸ਼ਨ
ਬੰਗਾ: ਪੰਜਾਬ ਪੁਲੀਸ ਕਰਮਚਾਰੀਆਂ, ਅਫਸਰਾਂ ਅਤੇ ਪੰਜਾਬ ਹੋਮ ਗਾਰਡ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਪੰਜਾਬ ਪੁਲੀਸ ਦੀ ਚੱਲ ਰਹੀ ਸਤਿਕਾਰ ਹੈਲਥ ਸਕੀਮ ਹੇਠਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੈਪਰੋਸਕੋਪਿਕ ਅਤੇ ਲੇਜ਼ਰ ਸਰਜਨ ਡਾ. ਨਵਜੋਤ ਸਿੰਘ ਸਹੋਤਾ ਨੇ 47 ਸਾਲਾ ਔਰਤ ਦੇ ਹਰਨੀਆ ਦਾ ਸਫਲ ਅਪਰੇਸ਼ਨ ਕੀਤਾ ਹੈ। ਇਹ ਜਾਣਕਾਰੀ ਹਸਪਤਾਲ ਦੇ ਡਾਇਰੈਕਟਰ(ਸਿਹਤ ਸੇਵਾਵਾਂ) ਡਾ. ਐਸ ਐਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਮੀਡੀਆ ਨੂੰ ਦਿੱਤੀ ।
ਉਹਨਾਂ ਦੱਸਿਆ ਕਿ ਪੰਜਾਬ ਪੁਲੀਸ ਦੀ ਸਤਿਕਾਰ ਹੈਲਥ ਸਕੀਮ ਤਹਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਉਪਲੱਬਧ ਵੱਖ-ਵੱਖ ਮੈਡੀਕਲ ਸੇਵਾਵਾਂ ਦਾ ਲਾਭ ਪੁਲੀਸ ਕਰਮਚਾਰੀਅਤੇ ਉਹਨਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਇਲਾਜ ਕੇਂਦਰ ਸਰਕਾਰ ਦੀ ਸਿਹਤ ਯੋਜਨਾ ਸੀ.ਜੀ.ਐਚ.ਐਸ. ਦਰਾਂ ਹੁੰਦਾ ਹੈ। ਇਸ ਸਕੀਮ ਅਧੀਨ ਡਾ. ਨਵਜੋਤ ਸਿੰਘ ਸਹੋਤਾ (ਲੈਪਰੋਸਕੋਪਿਕ ਅਤੇ ਜਨਰਲ ਲੇਜ਼ਰ ਸਰਜਨ) ਨੇ ਸ੍ਰੀਮਤੀ ਚੰਦਰ ਲੇਖਾ ਪਤਨੀ ਸ੍ਰੀ ਸੁਖਵਿੰਦਰ ਪਾਲ ਦਾ ਲੈਪਰੋਸਕੋਪਿਕ ਤਕਨੀਕ ਨਾਲ ਸਫਲ ਅਪਰੇਸ਼ਨ ਕਰਕੇ ਤੰਦਰੁਸਤ ਕੀਤਾ ਹੈ। ਇਸ ਮੌਕੇ ਡਾ. ਨਵਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਆਧੁਨਿਕ ਲੈਪਰੋਸਕੋਪਿਕ ਤਕਨੀਕ ਨਾਲ ਅਪਰੇਸ਼ਨ ਕਰਨ ਨਾਲ ਮਰੀਜ਼ ਬਹੁਤ ਛੇਤੀ ਤੰਦਰੁਸਤ ਹੁੰਦਾ ਹੈ। ਇਸ ਤਕਨੀਕ ਦੇ ਅਪਰੇਸ਼ਨ ਉਪਰੰਤ ਮਰੀਜ਼ ਨੂੰ ਦੂਜੇ-ਤੀਜੇ ਦਿਨ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਂਦੀ ਹੈ। ਇਸ ਮੌਕੇ ਸ੍ਰੀਮਤੀ ਚੰਦਰ ਲੇਖਾ ਸੁਪਤਨੀ ਸ੍ਰੀ ਸੁਖਵਿੰਦਰ ਪਾਲ ਨੇ ਡਾਕਟਰ ਸਾਹਿਬਾਨ ਅਤੇ ਸਮੂਹ ਮੈਡੀਕਲ ਟੀਮ ਦਾ ਵਧੀਆ ਅਪਰੇਸ਼ਨ ਕਰਨ ਅਤੇ ਹਾਰਦਿਕ ਧੰਨਵਾਦ ਕੀਤਾ। ਵਰਨਣਯੋਗ ਹੈ ਕਿ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਸ਼ੁਰੂ ਹੋਈ ਸਤਿਕਾਰ ਹੈਲਥ ਸਕੀਮ ਨੂੰ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਆਰੰਭ ਕਰਨ ਲਈ ਏ.ਡੀ.ਜੀ.ਪੀ. ਐਸ. ਏ. ਪੀ. ਵੱਲੋਂ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਸਤਿਕਾਰ ਹੈਲਥ ਸਕੀਮ ਦੇ ਐਮ. ਉ. ਯੂ. ’ਤੇ ਹਸਤਾਖਰ ਕੀਤੇ ਗਏ ਸਨ। ਇਹ ਸਹੂਲਤ ਸਾਰੇ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਸਮੇਤ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸ.ਪੀ.ਓਜ਼), ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਕਲਾਸ-4 ਦੇ ਸਟਾਫ਼ ਅਤੇ ਉਹਨਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਦੀ ਹੈ। ਸਤਿਕਾਰ ਹੈਲਥ ਸਕੀਮ ਅਧੀਨ ਪੁਲਿਸ ਕਰਮਚਾਰੀ ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣਾ ਇਲਾਜ ਸੀ.ਜੀ.ਐਚ.ਐਸ. ਦਰਾਂ ਤੇ ਕਰਵਾ ਕੇ ਅਤੇ ਬਾਅਦ ਵਿੱਚ ਆਪਣੇ ਵਿਭਾਗ ਤੋਂ ਆਪਣੇ ਬਿਲ ਦੀ ਰਕਮ ਕਲੇਮ ਕਰ ਸਕਦੇ ਹਨ।