Thursday, November 21, 2024

Health

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਨਦਾਮਪੁਰ ਅਤੇ ਘਰਾਚੋਂ ਵਿਖੇ ਆਮ ਆਦਮੀ ਕਲੀਨਿਕ ਦੀ ਤਰਜ਼ ਤੇ ਅਪਗ੍ਰੇਡ ਕੀਤੀਆਂ ਜਾ ਰਹੀਆਂ ਸਿਹਤ ਸੰਸਥਾਵਾਂ ਦਾ ਜਾਇਜ਼ਾ

ਦਲਜੀਤ ਕੌਰ  | January 21, 2023 10:31 AM
ਸੰਗਰੂਰ, :  ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਤੇ ਘਰਾਚੋਂ ਵਿਖੇ ‘ਆਮ ਆਦਮੀ ਕਲੀਨਿਕਾਂ' ਦੀ ਤਰਜ਼ ਉੱਤੇ ਅਪਗ੍ਰੇਡ ਕੀਤੇ ਜਾ ਰਹੇ ਸਰਕਾਰੀ ਸਿਹਤ ਸੰਸਥਾਨਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਅਹੂਜਾ ਵੀ ਮੌਜੂਦ ਸਨ।
 
ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕਾ ਸੰਗਰੂਰ ਅਧੀਨ ਸ਼ਹਿਰ ਸੰਗਰੂਰ, ਘਰਾਚੋਂ, ਨਦਾਮਪੁਰ ਤੇ ਸਾਰੋਂ ਵਿਖੇ ਇਹ ਕਲੀਨਿਕ 27 ਜਨਵਰੀ ਤੋਂ ਆਮ ਲੋਕਾਂ ਦੀ ਸਿਹਤ ਸਹੂਲਤ ਲਈ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅਧੀਨ ਪਹਿਲਾਂ ਵੀ ਤਿੰਨ ਆਮ ਆਦਮੀ ਕਲੀਨਿਕ, 2 ਸੰਗਰੂਰ ਸ਼ਹਿਰ ਵਿਖੇ ਤੇ ਇਕ ਭਵਾਨੀਗੜ੍ਹ ਵਿਖੇ ਸਫਲਤਾਪੂਰਵਕ ਚੱਲ ਰਹੇ ਹਨ ਤੇ ਲੋਕ ਇਨ੍ਹਾਂ ਦਾ ਭਰਪੂਰ ਫ਼ਾਇਦਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਆਮ ਲੋਕਾਂ ਨੂੰ ਚੰਗੀ ਸਿਹਤ ਸਹੂਲਤ ਦੇਣ ਲਈ ਵਚਨਬੱਧ ਹੈ।
 
ਵਿਧਾਇਕਾ ਨੇ ਕਿਹਾ ਕਿ ਲੋੜਵੰਦ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਮੁੱਢਲੀ ਡਾਕਟਰੀ ਸਹੂਲਤ ਦੇ ਨਾਲ ਨਾਲ ਲੈਬ ਟੈਸਟ ਤੇ ਮੁਫ਼ਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੇ ਜਾ ਰਹੇ ਕਲੀਨਿਕਾਂ ਨਾਲ ਵਧੇਰੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਣਗੀਆਂ।
 
 

Have something to say? Post your comment

google.com, pub-6021921192250288, DIRECT, f08c47fec0942fa0

Health

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ