Wednesday, February 05, 2025
ਤਾਜਾ ਖਬਰਾਂ

National

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਦਲਜੀਤ ਕੌਰ  | December 10, 2023 10:33 PM
 
ਚੰਡੀਗੜ੍ਹ, :  ਇਨਕਲਾਬੀ ਕੇਂਦਰ, ਪੰਜਾਬ ਨੇ ਫ਼ਲਸਤੀਨ ਵਿੱਚ ਹੋ ਰਹੇ ਮਨੁੱਖੀ ਘਾਣ ਸਮੇਂ ਮੋਦੀ ਹਕੂਮਤ ਵੱਲੋਂ ਇਜਰਾਈਲ ਨਾਲ ਖੜ੍ਹੇ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂਆਂ ਨਰਾਇਣ ਦੱਤ ਅਤੇ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਜਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਬੰਬਾਰੀ ਕਰਕੇ ਤਬਾਹੀ ਮਚਾਉਣ, ਬਿਜਲੀ-ਪਾਣੀ, ਦਵਾਈਆਂ ਅਤੇ ਖਾਧ ਪਦਾਰਥਾਂ ਦੀ ਸਪਲਾਈ ਬੰਦ ਕਰਕੇ ਲੋਕਾਂ ਨੂੰ ਮਾਨਵੀ ਸਹੂਲਤਾਂ ਤੋਂ ਵਾਂਝੇ ਕਰਕੇ ਮੌਤ ਵੱਲ ਵਿੱਚ ਧੱਕਿਆ ਜਾ ਰਿਹਾ ਹੈ। ਜਖਮੀ ਹੋ ਰਹੇ, ਤੜਪ ਰਹੇ ਮਾਸੂਮ ਬਾਲਾਂ ਦੀਆਂ ਚੀਕਾਂ, ਕੁਰਲਾਹਟਾਂ ਹਰ ਜਾਗਦੀ ਜਮੀਰ ਦਾ ਦਿਲ ਵਲੁੰਧਰ ਰਹੀਆਂ ਹਨ।ਹਸਪਤਾਲਾਂ ਨੂੰ ਨਿਸ਼ਾਨਾਂ ਬਣਾਉਣ ਨਾਲ ਉਹ ਮੁਰਦਾਘਰ ਬਣੇ ਹੋਏ ਹਨ।
 
ਇਜ਼ਰਾਈਲ ਨੇ ਯੁੱਧ ਦੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਗਾਜ਼ਾ ਪੱਟੀ ਨੂੰ ਖੁੱਲ੍ਹੀ ਜੇਲ੍ਹ ਅਤੇ ਕਬਰਿਸਤਾਨ ਬਣਾ ਦਿੱਤਾ ਹੈ। ਉਹ ਫ਼ਲਸਤੀਨੀਆਂ ਨੂੰ ਉਹਨਾਂ ਦੇ ਆਪਣੇ ਹੀ ਦੇਸ਼ ਵਿੱਚ ਖ਼ਤਮ ਕਰਨ 'ਤੇ ਤੁਲਿਆ ਹੋਇਆ ਹੈ।
 
ਆਗੂਆਂ ਨੇ ਕਿਹਾ ਕਿ ਇਜਰਾਈਲ ਸਰਕਾਰ ਦੇ ਇਹਨਾਂ ਹਮਲਿਆਂ ਦਾ ਇਜ਼ਰਾਈਲ ਦੇ ਅੰਦਰ ਵੀ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਲੋਕ ਸਰਕਾਰ ਨੂੰ ਗੈਰ-ਜਮਹੂਰੀ, ਭ੍ਰਿਸ਼ਟ ਤੇ ਜ਼ਾਲਮ ਕਹਿ ਰਹੇ ਹਨ। ਦੁਨੀਆਂ ਭਰ ਵਿੱਚ ਲੋਕ ਸਮੂਹ ਫ਼ਲਸਤੀਨੀਆਂ ਦੇ ਹੱਕ ਵਿੱਚ ਸੜਕਾਂ ਉਪਰ ਉੱਤਰ ਆਏ ਹਨ। ਯੂ.ਐਨ.ਓ. ਦੇ ਜਨਰਲ ਸਕੱਤਰ ਵੱਲੋਂ ਵੀ ਇਜ਼ਰਾਈਲ ਦੇ ਹਾਕਮਾਂ ਦੇ ਫ਼ਲਸਤੀਨ ਵਿੱਚ ਆਮ ਲੋਕਾਂ ਨੂੰ ਦੱਖਣੀ ਗਾਜ਼ਾ ਵਿੱਚ ਲੋਕਾਂ ਨੂੰ ਘਰ ਛੱਡ ਕੇ ਜਾਣ ਲਈ ਦਿੱਤੇ ਅਲਟੀਮੇਟਮ ਨੂੰ ਨਸਲਕੁਸ਼ੀ ਕਰਾਰ ਦਿੱਤਾ ਹੈ। ਇਸ ਨਾਲ ਬੱਚਿਆਂ, ਬੁੱਢਿਆਂ ਅਤੇ ਔਰਤਾਂ ਨੂੰ ਬੇਘਰ ਕੀਤੇ ਜਾਣ ਨਾਲ ਹੋਣ ਵਾਲੀਆਂ ਮੁਸ਼ਕਲਾਂ ਨੇ ਜਿਉਣਾ ਦੁਭਰ ਕਰ ਦਿੱਤਾ ਹੈ। ਹਾਲ ਹੀ ਵਿੱਚ ਯੂ ਐਨ ਸੁਰੱਖਿਆ ਕੌਂਸਲ ਵਿੱਚ ਜੰਗਬੰਦੀ ਦੇ ਰੱਖੇ ਮਤੇ ਦੇ ਪੱਖ ਵਿੱਚ 15 ਵਿੱਚੋਂ ਕੁੱਲ 13 ਵੋਟਾਂ ਪਈਆਂ। ਇੰਗਲੈਂਡ ਨੇ ਆਪਣੇ ਆਪ ਨੂੰ ਬਾਹਰ ਰੱਖਕੇ ਇਜਰਾਈਲੀ ਹਾਕਮਾਂ ਦੀ ਪਿੱਠ ਥਾਪੜੀ ਹੈ। ਆਪਣੇ ਆਪ ਨੂੰ ਜਮਹੂਰੀਅਤ ਦਾ ਸਭ ਤੋਂ ਵੱਡਾ ਅਲੰਬਰਦਾਰ ਗਰਦਾਨਦੇ ਜੰਗਬਾਜ਼ ਅਮਰੀਕਾ ਨੇ ਵੀਟੋ ਪਾਵਰ ਦੀ ਵਰਤੋਂ ਕਰਦਿਆਂ ਇਹ ਮਤਾ ਰੱਦ ਕਰ ਕੇ ਅਪਣਾ ਖੁੰਖਾਰ ਚਿਹਰਾ ਹੋਰ ਨੰਗਾ ਕਰ ਲਿਆ ਹੈ।
 
ਅਮਰੀਕਾ ਦਾ ਇਹ ਕਹਿਣਾ ਕਿ ਉਹ ਗਾਜ਼ਾ ਵਿੱਚ ਤੁਰੰਤ ਜੰਗਬੰਦੀ ਦੇ ਪੱਖ ਵਿੱਚ ਨਹੀਂ ਹੈ। ਇਸ ਨਾਲ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਕਿ ਅਸਲ ਜੰਗ ਇਸਰਾਈਲੀ ਹਾਕਮ ਨਹੀਂ ਸਗੋਂ ਦੁਨੀਆਂ ਦਾ ਮਹਾਂਧਾੜਵੀ ਸਾਮਰਾਜੀ ਅਮਰੀਕਾ ਦੇ ਹਿੱਤਾਂ ਲਈ ਲੜੀ ਜਾ ਰਹੀ ਹੈ। ਇਨਕਲਾਬੀ ਕੇਂਦਰ, ਪੰਜਾਬ ਨੇ ਅਮਰੀਕਾ ਵੱਲੋਂ ਵੀਟੋ ਦੀ ਵਰਤੋਂ ਕਰਨ ਦੀ ਨਿੰਦਾ ਕਰਦਿਆਂ ਇਸ ਨੂੰ ਅਨੈਤਿਕ ਅਤੇ ਅਣਮਨੁੱਖੀ ਦੱਸਿਆ ਹੈ। ਇਜਰਾਇਲੀ ਹਮਲਿਆਂ 'ਚ ਹੁਣ ਤਕ ਫਲਸਤੀਨੀ ਇਲਾਕੇ 'ਚ ਬਾਈ ਹਜਾਰ ਲੋਕ ਮਾਰੇ ਜਾ ਚੁੱਕੇ ਹਨ, ਜਿਨ੍ਹਾਂ 'ਚ ਜ਼ਿਆਦਾਤਰ ਔਰਤਾਂ ਅਤੇ ਅੱਠ ਹਜਾਰ ਬੱਚੇ ਹਨ। ਆਗੂਆਂ ਨੇ ਕਿਹਾ ਕਿ ਜਮਹੂਰੀਅਤ ਦੀ ਅਲੰਬਰਦਾਰੀ ਦਾ ਦਾਅਵਾ ਕਰਨ ਵਾਲੀਆਂ ਪੱਛਮੀ ਦੇਸ਼ਾਂ ਦੀਆਂ ਸਾਮਰਾਜੀ ਸਰਕਾਰਾਂ ਨੇ ਫ਼ਲਸਤੀਨੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਪਾਬੰਦੀਆਂ ਲਾਉਣ ਦੇ ਐਲਾਨ ਕੀਤੇ ਹਨ, ਪਰ ਇਹਨਾਂ ਪਾਬੰਦੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਫ਼ਲਸਤੀਨੀਆਂ ਦੇ ਹੱਕ ਵਿੱਚ ਵਿਸ਼ਵ ਪੱਧਰ ਤੇ ਪ੍ਰਦਰਸ਼ਨ ਹੋ ਰਹੇ ਹਨ। ਫ਼ਲਸਤੀਨ ਵਿੱਚ ਹੋ ਰਹੇ ਮਨੁੱਖੀ ਘਾਣ ਸਮੇਂ ਮੋਦੀ ਹਕੂਮਤ ਵੱਲੋਂ ਇਜਰਾਈਲ ਨਾਲ ਖੜ੍ਹੇ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 
 
ਇਨਕਲਾਬੀ ਕੇਂਦਰ, ਪੰਜਾਬ ਆਪਣੇ ਦੇਸ਼ ਫ਼ਲਸਤੀਨ ਦੀ ਆਜਾਦੀ ਲਈ ਲੜ ਰਹੇ ਲੋਕਾਂ ਨਾਲ ਖੜਨ, ਉਹਨਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਉਠਾਉਣ ਅਤੇ ਇਸਰਾਈਲੀ ਬੰਬਾਰੀ ਦੇ ਖ਼ਿਲਾਫ਼ ਵਿਸ਼ਾਲ ਲਾਮਬੰਦੀ ਕਰਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਪੰਜਾਬ ਦੀਆਂ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਇਕਜੁੱਟ ਹੋ ਇਸ ਦਿਲ ਦਹਿਲਾਉਣ ਵਾਲੀ ਅਣਮਨੁੱਖੀ ਜੰਗ ਖਿਲਾਫ ਜੋਰਦਾਰ ਆਵਾਜ ਉਠਾਉਣ ਦੀ ਅਪੀਲ ਕੀਤੀ ਹੈ।
 
 

Have something to say? Post your comment

google.com, pub-6021921192250288, DIRECT, f08c47fec0942fa0

National

 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ 

ਐੱਸਕੇਐੱਮ ਵੱਲੋਂ ਸਾਰੇ ਰਾਜਾਂ ਵਿੱਚ ਕਿਸਾਨ ਮਹਾਪੰਚਾਇਤਾਂ ਕਰਨ ਦਾ ਐਲਾਨ 

ਪੰਜਾਬ ਅੰਦਰ ਲੜਕੀਆਂ ਦੇ ਦਰ ਅਨੁਪਾਤ ਘੱਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਡਾ: ਮਨਮੋਹਨ ਸਿੰਘ ਦੇ ਸਨਮਾਨ ਵਿੱਚ ਸੱਤ ਰੋਜ਼ਾ ਰਾਸ਼ਟਰੀ ਸੋਗ

ਪ੍ਰਸਿੱਧ ਅਰਥ ਸ਼ਾਸਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ

ਭਾਕਿਯੂ ਏਕਤਾ ਡਕੌਂਦਾ 18 ਦਸੰਬਰ ਨੂੰ ਰੇਲ ਰੋਕੋ ਪ੍ਰੋਗਰਾਮ ਵਿੱਚ ਹੋਵੇਗੀ ਸ਼ਾਮਿਲ: ਮਨਜੀਤ ਧਨੇਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਵੱਲੋਂ ਰੋਸ ਰੈਲੀ ਕਰਨ ਦਾ ਐਲਾਨ