Saturday, December 21, 2024
ਤਾਜਾ ਖਬਰਾਂ
ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

National

ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

PUNJAB NEWS EXPRESS | October 11, 2024 06:16 AM

-ਸਵੈ ਇੱਛਕ ਖ਼ੂਨਦਾਨ 'ਚ ਪੰਜਾਬ ਦੇਸ਼ ਦੇ ਪਹਿਲੇ ਤਿੰਨ ਸੂਬਿਆਂ 'ਚ ਸ਼ਾਮਲ : ਡਾ. ਬਲਬੀਰ ਸਿੰਘ

-ਕਿਹਾ, ਸੂਬੇ 'ਚ 99 ਫ਼ੀਸਦੀ ਖ਼ੂਨ ਸਵੈ ਇੱਛਕ ਖ਼ੂਨਦਾਨੀਆਂ ਵੱਲੋਂ ਦਾਨ ਕੀਤਾ ਗਿਆ

-ਸਵੈ ਇੱਛਾ ਨਾਲ ਖ਼ੂਨ ਦਾਨ ਕਰਨ ਵਾਲੇ ਸਾਡੇ ਨਾਇਕ : ਸਿਹਤ ਮੰਤਰੀ

ਪਟਿਆਲਾ: ਸਵੈ ਇੱਛਾ ਨਾਲ ਖ਼ੂਨਦਾਨ ਕਰਨ ਵਾਲਿਆਂ 'ਚ ਪੰਜਾਬ ਦੇਸ਼ ਦੇ ਪਹਿਲੇ ਤਿੰਨ ਸੂਬਿਆ ਵਿੱਚ ਸ਼ਾਮਲ ਹੈ ਜੋ ਸੂਬਾ ਵਾਸੀਆਂ ਲਈ ਮਾਣ ਦੀ ਗੱਲ ਹੈ। ਇਹ ਪ੍ਰਗਟਾਵਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਸਵੈ ਇੱਛਕ ਖ਼ੂਨਦਾਨੀਆਂ ਤੇ ਸੰਸਥਾਵਾਂ ਨੂੰ ਸਨਮਾਨਿਤ ਕਰਦਿਆਂ ਕੀਤਾ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਵੈ ਇੱਛਾ ਨਾਲ ਖ਼ੂਨਦਾਨ ਕਰਨ ਵਾਲੇ ਸਾਡੇ ਨਾਇਕ ਹਨ, ਜੋ ਉਨ੍ਹਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦੇ ਹਨ ਜਿਨ੍ਹਾਂ ਨੂੰ ਖ਼ੂਨ ਦੀ ਜ਼ਰੂਰ ਹੁੰਦੀ ਹੈ ਤੇ ਇਸ ਦਾ ਕੋਈ ਹੋਰ ਬਦਲ ਵੀ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਇਸ ਦਿਵਸ ਦਾ ਥੀਮ ਵੀ 'ਖ਼ੂਨਦਾਨ ਦਾ ਜਸ਼ਨ ਮਨਾਉਣ ਦੇ 20 ਸਾਲ ਖ਼ੂਨਦਾਨੀਆਂ ਦਾ ਧੰਨਵਾਦ' ਹੈ, ਜੋ ਇਸ ਗੱਲ ਦੀ ਜਿਊਂਦੀ ਜਾਗਦੀ ਮਿਸਾਲ ਹੈ ਕਿ ਸਵੈ ਇੱਛਾ ਨਾਲ ਆਪਣਾ ਖ਼ੂਨ ਦਾਨ ਕਰਨ ਵਾਲਿਆਂ ਨੇ ਕਰੋੜਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਕੇ ਅਸੀਂ ਸਹੀ ਅਰਥਾਂ ਵਿੱਚ ਸਮਾਜ ਅਤੇ ਮਾਨਵਤਾ ਦੀ ਸੇਵਾ ਕਰ ਰਹੇ ਹਾਂ।
ਡਾ. ਬਲਬੀਰ ਸਿੰਘ ਨੇ ਕਿਹਾ ਪੰਜਾਬ ਵਿੱਚ ਸਾਲ 2023-24 ਦੌਰਾਨ ਸਰਕਾਰੀ ਤੇ ਲਾਇਸੈਂਸ ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ ਲਗਭਗ 4 ਲੱਖ 61 ਹਜ਼ਾਰ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਤੇ ਲਾਇਸੈਂਸ ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ ਪ੍ਰਮੁੱਖ ਪੰਜ ਬਿਮਾਰੀਆਂ ਦੀ ਜਾਂਚ ਤੋਂ ਬਾਅਦ ਹੀ ਖ਼ੂਨ ਚੜ੍ਹਾਇਆ ਜਾਂਦਾ ਹੈ।
ਸਮਾਗਮ ਦੌਰਾਨ 100 ਤੋਂ ਵੱਧ ਵਾਰ ਖ਼ੂਨਦਾਨ ਕਰ ਚੁੱਕੇ 25 ਪੁਰਸ਼ ਖ਼ੂਨਦਾਨੀਆਂ ਤੇ 20 ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੀਆਂ 17 ਮਹਿਲਾ ਖ਼ੂਨਦਾਨੀਆਂ, 7 ਪਤੀ-ਪਤਨੀ ਡੋਨਰਾਂ, 17 ਫੈਮਲੀ ਡੋਨਰ, 15 ਵਿਸ਼ੇਸ਼ ਲੋੜਾਂ ਵਾਲੇ ਤੇ 9 ਸਿੰਗਲ ਪਲੇਟਲੈਟ ਡੋਨਰਜ਼ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਲੱਡ ਸੈਂਟਰ ਵਿਚੋਂ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਨੇ ਪਹਿਲਾਂ ਸਥਾਨ ਹਾਸਲ ਕੀਤਾ ਤੇ ਪ੍ਰਾਈਵੇਟ ਬਲੱਡ ਸੈਂਟਰਾਂ ਵਿਚੋਂ ਦਯਾ ਨੰਦ ਮੈਡੀਕਲ ਕਾਲਜ ਲੁਧਿਆਣਾ ਤੇ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਵਿਗਿਆਨ ਅਤੇ ਖੋਜ ਵੱਲਾਂ ਅੰਮ੍ਰਿਤਸਰ, ਫੋਰਟਿਸ ਹਸਪਤਾਲ ਮੋਹਾਲੀ ਨੂੰ ਵੀ ਸਨਮਾਨਿਤ ਕੀਤਾ ਗਿਆ। ਪੀ.ਜੀ.ਆਈ ਚੰਡੀਗੜ੍ਹ ਅਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ਚੰਡੀਗੜ੍ਹ ਦੇ ਸਟਾਫ਼ ਨੂੰ ਬਲੱਡ ਟਰਾਂਸਫਿਊਜ਼ਨ ਦੇ ਖੇਤਰ ਵਿੱਚ ਅਗਵਾਈ ਕਰਨ ਲਈ ਸਨਮਾਨਿਤ ਕੀਤਾ ਗਿਆ।
ਡਾ. ਕੁਲਬੀਰ ਕੌਰ ਨੂੰ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ ਵਿੱਚ ਪਾਏ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਆ ਗਿਆ। ਜਦਕਿ ਅਸਿਸਟੈਂਟ ਡਾਇਰੈਕਟਰ ਸੁਰਿੰਦਰ ਸਿੰਘ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਲਿਖੀ ਕਿਤਾਬ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਏਡੀਸੀ ਇਸ਼ਾ ਸਿੰਗਲਾ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ. ਸਿੰਘ, ਜ਼ਿਲ੍ਹਾ ਏਡਜ਼ ਕੰਟਰੋਲ ਸੁਸਾਇਟੀ ਦੇ ਨੋਡਲ ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਐਡਵੋਕੇਟ ਰਾਹੁਲ ਸੈਣੀ, ਡਾ. ਬੌਬੀ ਗੁਲਾਟੀ, ਡਾ. ਸੁਨੀਤਾ ਵੀ ਮੌਜੂਦ ਸਨ।

ਡੱਬੀ ਲਈ ਪ੍ਰਸਤਾਵਿਤ
ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 9 ਖ਼ੂਨਦਾਨੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚੋਂ ਸ੍ਰੀ ਰਾਮ ਕ੍ਰਿਪਾ ਸੇਵਾ ਸੰਘ ਸੁਸਾਇਟੀ ਫ਼ਾਜ਼ਿਲਕਾ ਨੇ 6672 ਬਲੱਡ ਯੂਨਿਟ ਇਕੱਤਰ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ।
ਪੁਰਸ਼ ਖ਼ੂਨਦਾਨੀਆਂ ਦੀ ਸ਼੍ਰੇਣੀ ਵਿੱਚ 167 ਵਾਰ ਖ਼ੂਨਦਾਨ ਕਰਨ ਵਾਲੇ ਜਲੰਧਰ ਨਿਵਾਸੀ ਜਤਿੰਦਰ ਸੋਨੀ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਮਹਿਲਾ ਖ਼ੂਨਦਾਨੀਆਂ ਵਿੱਚ ਬਠਿੰਡਾ ਨਿਵਾਸੀ ਸ਼ੀਲਾ ਦੇਵੀ ਨੇ 69 ਵਾਰ ਖ਼ੂਨ ਦਾਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ।
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ 'ਚ ਸੰਗਰੂਰ ਵਾਸੀ ਜਗਦੀਸ਼ ਕੁਮਾਰ ਨੇ 83 ਵਾਰ ਖ਼ੂਨ ਦਾਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਿੰਗਲ ਡੋਨਰ ਪਲੇਟਲੈਟਸ ਵਿੱਚ 123 ਵਾਰ ਖ਼ੂਨ ਦਾਨ ਕਰਨ ਵਾਲੇ ਜਲੰਧਰ ਨਿਵਾਸੀ ਕਸ਼ਮੀਰਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਕਿਯੂ ਏਕਤਾ ਡਕੌਂਦਾ 18 ਦਸੰਬਰ ਨੂੰ ਰੇਲ ਰੋਕੋ ਪ੍ਰੋਗਰਾਮ ਵਿੱਚ ਹੋਵੇਗੀ ਸ਼ਾਮਿਲ: ਮਨਜੀਤ ਧਨੇਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਵੱਲੋਂ ਰੋਸ ਰੈਲੀ ਕਰਨ ਦਾ ਐਲਾਨ

ਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਦੀ ਅਗਵਾਈ ਹੇਠ 'ਨਸ਼ਾ ਨਹੀਂ ਨੌਕਰੀ ਦੇਵੋ' ਰੋਸ ਪ੍ਰਦਰਸ਼ਨ ਕੀਤਾ, ਪੁਲਿਸ ਨੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ

ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਝੂਠੇ ਅੰਕੜੇ ਮੁਹੱਈਆ ਕਰਵਾਉਣ ਦਾ ਦੋਸ਼ ਲਾਇਆ

ਫੜਨਵੀਸ ਨੇ ਪੀਐਮ ਮੋਦੀ ਦੀ ਮੌਜੂਦਗੀ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ, ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਅਫਸਰਾਂ ਨੇ ਸਾਨੂੰ ਚੇਤਾਵਨੀ ਦਿੱਤੀ ਸੀ: ਸੁਖਬੀਰ ਬਾਦਲ 'ਤੇ ਹਮਲੇ ਨੂੰ ਅਸਫਲ ਕਰਨ 'ਤੇ ਪੰਜਾਬ ਪੁਲਿਸ ਦੇ ਏਐਸਆਈ ਜਸਬੀਰ ਸਿੰਘ ਨੇ ਦਸਿਆ

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਸੰਸਦ ਮੈਂਬਰਾਂ ਨਾਲ ਫਿਲਮ 'ਦਿ ਸਾਬਰਮਤੀ ਰਿਪੋਰਟ' ਦੇਖੀ, ਨਿਰਮਾਤਾਵਾਂ ਨੂੰ ਦਿੱਤਾ ਥੰਬਸ ਅੱਪ

ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆ, ਕਿਹਾ- ਹਮਲਿਆਂ ਦੇ ਖਿਲਾਫ ਸਾਰੀਆਂ ਪਾਰਟੀਆਂ ਕਰਨ ਨਿੰਦਾ