Monday, February 03, 2025
ਤਾਜਾ ਖਬਰਾਂ

National

ਜੀਵਤ ਹੋਣ ਦਾ ਪ੍ਰਮਾਣ ਪੱਤਰ ਲਗਵਾਉਣ ਸਬੰਧੀ 11 ਨਵੰਬਰ 2024 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਪ

PUNJAB NEWS EXPRESS | November 09, 2024 07:34 AM

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ ਕੈਂਪ
ਫਾਜ਼ਿਲਕਾ: ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਾਜਿਲਕਾ ਗਰੁੱਪ ਕੈਪਟਨ ਦਵਿੰਦਰ ਸਿੰਘ, ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਸ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੋਜ ਦੀ ਫੈਮਲੀ ਪੈਨਸ਼ਨਰਜ਼ ਦੀ ਮਹੀਨਾ ਨਵੰਬਰ 2024 ਵਿੱਚ ਹਾਜ਼ਰੀ ਲੱਗਣਯੋਗ ਹੈ, ਉਹਨਾਂ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਲਗਵਾਉਣ ਸਬੰਧੀ ਮਿਤੀ 11 ਨਵੰਬਰ 2024 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਪ ਕਮਰਾ ਨੰ 205 ਪਹਿਲੀ ਮੰਜਿਲ ਤਹਿਸੀਲ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਲੈਡਲਾਈਨ ਨੰ 01638-511205 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੈਂਪ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ ਆਯੋਜਿਤ ਕੀਤਾ ਜਾਵੇਗਾ, ਦਫਤਰੀ ਸਮੇਂ ਦੌਰਾਨ ਉਹ ਆਪਣਾ ਫੋਜ ਦੀ ਪੈਨਸ਼ਨ ਦਾ ਪੀ.ਪੀ.ਓ, ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫਤਰ ਵਿਖੇ ਪਹੁੰਚਣ ਅਤੇ ਇਸ ਮੋਕੇ ਦਾ ਉਠਾਉਣ ।

Have something to say? Post your comment

google.com, pub-6021921192250288, DIRECT, f08c47fec0942fa0

National

 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ 

ਐੱਸਕੇਐੱਮ ਵੱਲੋਂ ਸਾਰੇ ਰਾਜਾਂ ਵਿੱਚ ਕਿਸਾਨ ਮਹਾਪੰਚਾਇਤਾਂ ਕਰਨ ਦਾ ਐਲਾਨ 

ਪੰਜਾਬ ਅੰਦਰ ਲੜਕੀਆਂ ਦੇ ਦਰ ਅਨੁਪਾਤ ਘੱਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਡਾ: ਮਨਮੋਹਨ ਸਿੰਘ ਦੇ ਸਨਮਾਨ ਵਿੱਚ ਸੱਤ ਰੋਜ਼ਾ ਰਾਸ਼ਟਰੀ ਸੋਗ

ਪ੍ਰਸਿੱਧ ਅਰਥ ਸ਼ਾਸਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ

ਭਾਕਿਯੂ ਏਕਤਾ ਡਕੌਂਦਾ 18 ਦਸੰਬਰ ਨੂੰ ਰੇਲ ਰੋਕੋ ਪ੍ਰੋਗਰਾਮ ਵਿੱਚ ਹੋਵੇਗੀ ਸ਼ਾਮਿਲ: ਮਨਜੀਤ ਧਨੇਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਵੱਲੋਂ ਰੋਸ ਰੈਲੀ ਕਰਨ ਦਾ ਐਲਾਨ