Thursday, November 14, 2024

National

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

PUNJAB NEWS EXPRESS | November 08, 2024 08:57 PM

ਚੰਡੀਗੜ੍ਹ: ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ  ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4, 33, 000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ  ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ  ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ  ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜਾਨ ਹਨ, ਜਿਸ ਕਰਕੇ ਉਹਨਾ ਨੂੰ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸਪਰਸ਼ ਪ੍ਰਣਾਲੀ ਪਿਛਲੇ ਥੋੜੇ ਸਮੇਂ ਤੋਂ ਹੀ ਪੈਨਸ਼ਨ ਵਿਤਰਣ ਲਈ ਅਪਣਾਈ ਗਈ ਹੈ, ਇਸ ਲਈ ਕਈ ਕਾਰਨਾ ਕਰਕੇ ਪੈਨਸ਼ਨ ਉਪਭੋਗਤਾਂਵਾਂ ਨੂੰ ਇਸ ਸਬੰਧੀ ਮੁਕੰਮਲ ਜਾਣਕਾਰੀ ਨਹੀ ਹੈ। ਇਹਨਾਂ ਪੈਨਸ਼ਨਰਾਂ ਦੀ ਸਹੂਲਤ ਲਈ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾ ਦਫਤਰਾਂ ਵਿਚ 11 ਨਵਬੰਰ 2024 ਤੋ 22 ਨਵੰਬਰ 2024 ਤੱਕ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਅਮ੍ਰਿਤਸਰ (ਨੋਡਲ ਅਫਸਰ) ਦੀ ਦੇਖ-ਰੇਖ ਵਿੱਚ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਾਬਕਾ ਸੈਨਿਕ ਅਤੇ ਉਹਨਾ ਦੇ ਪਰਿਵਾਰਾਂ ਨੂੰ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।


ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਜਿਲਾ ਰੱਖਿਆ ਸੇਵਾਵਾ ਦਫਤਰਾਂ ਵਿਖੇ ਵੱਖਰੇ ਤੌਰ ਤੇ ਸਪਰਸ਼  ਬੈਨਰ ਹੇਠ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ। ਇਸ ਮੰਤਵ ਲਈ ਲੋੜੀਂਦੇ ਆਈ.ਟੀ. ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕਿ ਆਈ.ਸੀ.ਆਈ.ਸੀ.ਆਈ. ਬੈਂਕ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ, ਜਿਸ ਵੱਲੋਂ ਇਸ ਹੈਲਪ ਡੈਸਕ ਨੂੰ ਸਥਾਪਤ ਕਰਨ ਲਈ ਸਹਿਯੋਗ ਦੀ ਸਹਿਮਤੀ ਪ੍ਰਗਟਾਈ ਗਈ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਖ਼ਤ ਨੋਟਿਸ ਲਿਆ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਜੀਵਤ ਹੋਣ ਦਾ ਪ੍ਰਮਾਣ ਪੱਤਰ ਲਗਵਾਉਣ ਸਬੰਧੀ 11 ਨਵੰਬਰ 2024 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਪ

ਸ਼੍ਰੀਨਗਰ 'ਸੰਡੇ ਮਾਰਕੀਟ' ਗ੍ਰਨੇਡ ਹਮਲੇ 'ਚ ਸ਼ਾਮਲ 3 ਅੱਤਵਾਦੀ ਗ੍ਰਿਫਤਾਰ

ਸੁਪਰੀਮ ਕੋਰਟ ਨੇ ਦੁਹਰਾਇਆ ਕਿ LMV ਲਾਇਸੈਂਸ ਧਾਰਕ ਹਲਕੇ ਟਰਾਂਸਪੋਰਟ ਵਾਹਨ ਚਲਾ ਸਕਦੇ ਹਨ

ਕੈਨੇਡਾ 'ਚ ਹਿੰਦੂ ਮੰਦਰ 'ਚ ਪ੍ਰਦਰਸ਼ਨ ਤੋਂ ਬਾਅਦ ਚਾਰ ਗ੍ਰਿਫਤਾਰ, ਪੁਲਿਸ ਮੁਲਾਜ਼ਮ ਜ਼ਖ਼ਮੀ

ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰ

ਭਾਰਤ 'ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ

ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਕੈਨੇਡਾ ਦੇ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ਦੀ ਕੁੱਟਮਾਰ

ਲਾਹੌਰ ਸ਼ਹਿਰ ਵਿੱਚ ਧੂੰਏਂ ਕਾਰਨ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ