Friday, October 18, 2024
ਤਾਜਾ ਖਬਰਾਂ
ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

National

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ 

ਦਲਜੀਤ ਕੌਰ  | May 25, 2023 08:32 PM
ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
 
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20, 000 ਰੁਪਏ ਦੀ ਮੰਗ ਕੀਤੀ ਪਰ ਸੌਦਾ 12, 000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5, 000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ

ਅਮਰੀਕਾ ਨੇ ਭਾਰਤ-ਕੈਨੇਡਾ ਵਿਚਾਲੇ ਖੜੋਤ 'ਤੇ ਪ੍ਰਗਟਾਈ ਚਿੰਤਾ, ਪੰਨੂ ਮਾਮਲੇ 'ਚ ਭਾਰਤ ਦੇ ਸਹਿਯੋਗ ਦੀ ਕੀਤੀ ਸ਼ਲਾਘਾ

ਮਹਾਰਾਸ਼ਟਰ ਵਿੱਚ 20 ਨਵੰਬਰ, ਝਾਰਖੰਡ ਵਿੱਚ 13 ਅਤੇ 20 ਨਵੰਬਰ ਨੂੰ ਵੋਟਾਂ ਪੈਣਗੀਆਂ

ਭਾਰਤ ਨੇ ਕੈਨੇਡੀਅਨਾਂ ਨੂੰ ਕਤਲ ਦਾ ਨਿਸ਼ਾਨਾ ਬਣਾ ਕੇ ਕੈਨੇਡਾ ਦੀ ਪ੍ਰਭੂਸੱਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ: ਜਸਟਿਨ ਟਰੂਡੋ

ਭਾਰਤ ਨੇ ਕੈਨੇਡਾ ਤੋਂ ਆਪਣੇ ਰਾਜਦੂਤ, ਹੋਰ 'ਟਾਰਗੇਟਿਡ ਡਿਪਲੋਮੈਟਾਂ' ਨੂੰ ਬੁਲਾਉਣ ਦਾ ਕੀਤਾ ਫੈਸਲਾ

ਜੰਮੂ-ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਹਟਾਇਆ, ਉਮਰ ਅਬਦੁੱਲਾ ਸਰਕਾਰ ਦੇ ਗਠਨ ਦਾ ਰਸਤਾ ਸਾਫ਼

ਬਾਬਾ ਸਿੱਦੀਕ ਦੇ ਕਤਲ ਲਈ ਕਾਂਗਰਸ ਨੇ ਗ੍ਰਹਿ ਮੰਤਰੀ ਸ਼ਾਹ ਅਤੇ ਮਹਾ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ

ਪੰਜਾਬ ਵਿੱਚ ਝੋਨੇ ਦੀ ਖਰੀਦ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ :- ਭਾਜਪਾ

ਸ਼ਿਵਕੁਮਾਰ ਭਾਜਪਾ ਦੇ ਕਾਰਜਕਾਲ ਦੌਰਾਨ ਕੋਵਿਡ ਘੁਟਾਲੇ ਦੀ ਜਾਂਚ ਲਈ ਕੈਬਨਿਟ ਸਬ-ਕਮੇਟੀ ਦੇ ਮੁਖੀ ਹੋਣਗੇ

ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ