Tuesday, February 04, 2025
ਤਾਜਾ ਖਬਰਾਂ

National

ਸ਼੍ਰੋਮਣੀ ਕਮੇਟੀ ਨੇ ਭਾਜਪਾ ਆਗੂ ਆਰਪੀ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ- ਐਡਵੋਕੇਟ ਧਾਮੀ

PUNJAB NEWS EXPRESS | October 26, 2024 05:45 AM

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਭਾਜਪਾ ਆਗੂ ਆਰਪੀ ਸਿੰਘ ਵੱਲੋਂ ਸਿੱਖ ਸੰਸਥਾ ਵਿਰੁੱਧ ਕੀਤੀ ਗਲਤ ਬਿਆਨਬਾਜ਼ੀ ਲਈ ਆਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜਿਆ ਕਾਨੂੰਨੀ ਨੋਟਿਸ।

ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸ. ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ ਭਾਵਨਾਵਾਂ ਅਨੁਸਾਰ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਕੀਤੀ ਗਈ ਗ਼ਲਤ ਬਿਆਨਬਾਜ਼ੀ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਹ ਇਸ ਕੋਝੀ ਹਰਕਤ ਲਈ ਤੁਰੰਤ ਮੁਆਫ਼ੀ ਮੰਗਣ ਅਤੇ ਅਗਾਂਹ ਤੋਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਜੇਕਰ ਸ. ਆਰਪੀ ਸਿੰਘ ਅਜਿਹੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਸ਼੍ਰੋਮਣੀ ਕਮੇਟੀ ਇਸ ਵਿਰੁੱਧ ਕਾਨੂੰਨੀ ਕਰਨ ਲਈ ਮਜ਼ਬੂਰ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ 

ਐੱਸਕੇਐੱਮ ਵੱਲੋਂ ਸਾਰੇ ਰਾਜਾਂ ਵਿੱਚ ਕਿਸਾਨ ਮਹਾਪੰਚਾਇਤਾਂ ਕਰਨ ਦਾ ਐਲਾਨ 

ਪੰਜਾਬ ਅੰਦਰ ਲੜਕੀਆਂ ਦੇ ਦਰ ਅਨੁਪਾਤ ਘੱਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਡਾ: ਮਨਮੋਹਨ ਸਿੰਘ ਦੇ ਸਨਮਾਨ ਵਿੱਚ ਸੱਤ ਰੋਜ਼ਾ ਰਾਸ਼ਟਰੀ ਸੋਗ

ਪ੍ਰਸਿੱਧ ਅਰਥ ਸ਼ਾਸਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ

ਭਾਕਿਯੂ ਏਕਤਾ ਡਕੌਂਦਾ 18 ਦਸੰਬਰ ਨੂੰ ਰੇਲ ਰੋਕੋ ਪ੍ਰੋਗਰਾਮ ਵਿੱਚ ਹੋਵੇਗੀ ਸ਼ਾਮਿਲ: ਮਨਜੀਤ ਧਨੇਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਵੱਲੋਂ ਰੋਸ ਰੈਲੀ ਕਰਨ ਦਾ ਐਲਾਨ